ਮਨੋਜ ਸ਼ਰਮਾ
ਪਟਿਆਲਾ ਪੁਲਿਸ ਨੇ ਨਵਜੰਮੇ ਬੱਚਿਆਂ ਦੀ ਖਰੀਦ ਵੇਚਣ ਦਾ ਕੰਮ ਕਰਨ ਵਾਲੇ 7 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਪੁਲਿਸ ਨੇ ਦੋ ਨਵਜੰਮ ਬੱਚੇ, ਚਾਰ ਲੱਖ ਰੁਪਏ ਅਤੇ ਇੱਕ ਇਨੋਵਾ ਐਂਬੂਲੈਂਸ,ਅਤੇ ਦੋ ਕਾਰਾਂ ਵੀ ਬਰਾਮਦ ਕੀਤੀਆਂ ਹਨ।
ਪਟਿਆਲਾ ਦੀ ਪੁਲਿਸ ਲਾਈਨ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੀਆਈਏ ਸਟਾਫ ਪੁਲਿਸ ਨੇ ਨਵਜੰਮੇ ਬਚਿਆ ਦੀ ਖ਼ਰੀਦ ਕਰਕੇ ਉਨ੍ਹਾਂ ਨੂੰ ਅੱਗੇ ਵੇਚਣ ਦਾ ਧੰਦਾ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਐਸਐਸਪੀ ਨੇ ਦੱਸਿਆ ਕਿ ਇਹ ਗੈਂਗ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਨਵਜੰਮੇ ਬੱਚਿਆਂ ਦੀ ਖਰੀਦ ਕਰਕੇ ਉਹਨਾਂ ਨੂੰ ਅੱਗੇ ਵੇਚਣ ਦਾ ਧੰਦਾ ਕਰਦੇ ਸੀ ਅਤੇ ਇਨ੍ਹਾਂ ਦੋਸ਼ੀਆਂ ਕੋਲੋਂ ਪੁਲਿਸ ਨੂੰ ਇਕ ਐਂਬੂਲੈਂਸ ਗੱਡੀ, ਦੋ ਕਾਰਾਂ ਤੋਂ ਇਲਾਵਾ ਚਾਰ ਲੱਖ ਰੁਪਏ ਅਤੇ ਦੋ ਨਵਜੰਮੇ ਬੱਚੇ ਵੀ ਬਰਾਮਦ ਕੀਤੇ ਹਨ।
ਉਹਨਾਂ ਦੱਸਿਆ ਕਿ ਇਹਨਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਜਿਕਰਯੋਗ ਹੈ ਕਿ ਨਵਜੰਮੇ ਬੱਚਿਆਂ ਦੀ ਖਰੀਦੋ ਫਰੋਖਤ ਦਾ ਇਹ ਕਾਰੋਬਾਰ ਕਰਨ ਵਾਲੇ ਗਿਰੋਹ ਨੂੰ ਫੜਨ ਦਾ ਇਹ ਬਹੁਤ ਹੀ ਵੱਖਰਾ ਮਾਮਲਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਗਿਰੋਹ ਦੇ ਮਾਮਲੇ ਵਿਚ ਹੋਰ ਵਿਅਕਤੀ ਵੀ ਕਾਬੂ ਹੋਣ ਦੀ ਉਮੀਦ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime against women, Crime news