ਬੀਤੇ ਦਿਨੀਂ ਬਟਾਲਾ ਨੇੜਲੇ ਕਸਬਾ ਪਿੰਡ ਕੋਟਲਾ ਬੋਝਾ ਸਿੰਘ ਵਿਚ ਗੈਂਗਸਟਰ ਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ ਸੀ। 6 ਘੰਟੇ ਦੀ ਜੱਦੋਜਹਿਦ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਬਬਲੂ (Gangster Bablu video) ਨੂੰ ਜ਼ਖ਼ਮੀ ਹਾਲਤ ਵਿਚ ਗ੍ਰਿਫ਼ਤਾਰ ਕਰ ਲਿਆ ਸੀ।
ਹੁਣ ਪੁਲਿਸ ਕਾਰਵਾਈ ਦੀ ਇਕ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਡਰੋਨ ਨਾਲ ਬਣਾਈ ਗਈ ਸੀ। ਇਸ ਵਿਚ ਵੇਖਿਆ ਜਾ ਸਕਦਾ ਹੈ ਕਿ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕਿਵੇਂ ਬਬਲੂ ਨੂੰ ਜ਼ਖਮੀ ਹਾਲਤ ਵਿਚ ਕਾਬੂ ਕੀਤਾ ਸੀ।
ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਖੇਤਾਂ ਵਿਚ ਲੁਕੇ ਬਬਲੂ ਕੋਲ ਪੁਲਿਸ ਬੜੀ ਫੁਰਤੀ ਨਾਲ ਪੁੱਜਦੀ ਹੈ ਤੇ ਉਸ ਨੂੰ ਚੁਫੇਰਿਉਂ ਘੇਰ ਲੈਂਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Encounter, Gangster, Gangsters, Sidhu Moose Wala, Sidhu moosewala murder case, Sidhu moosewala news update