ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ਉਤੇ ਲਿਆਂਦੇ ਗੈਂਗਸਟਰ ਦੀਪਕ ਟੀਨੂ ਨੂੰ ਮਾਨਸਾ ਪੁਲਿਸ ਨੇ ਇਥੋਂ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਮੁਆਇਨਾ ਕਰਾਉਣ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ 8 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਮਾਨਸਾ ਦੇ ਐਸ.ਐਸ.ਪੀ .ਗੌਰਵ ਤੂਰਾ ਨੇ ਦੱਸਿਆ ਕਿ ਹੁਣ ਉਸ ਤੋਂ ਪੁੱਛ ਪੜਤਾਲ ਕਰਨ ਤੋਂ ਬਾਅਦ 9 ਨਵੰਬਰ ਨੂੰ ਮਾਨਸਾ ਦੀ ਅਦਾਲਤ ਵਿਚ ਮੁੜ ਪੇਸ਼ ਕੀਤਾ ਜਾਵੇਗਾ। ਟੀਨੂ 1 ਅਕਤੂਬਰ ਨੂੰ ਮਾਨਸਾ ਦੇ ਸੀ.ਆਈ.ਏ. ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਗ੍ਰਿਫ਼ਤ ’ਚੋਂ ਫ਼ਰਾਰ ਹੋ ਗਿਆ ਸੀ, ਜਿਸ ਨੂੰ ਮਗਰੋਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ 19 ਅਕਤੂਬਰ ਨੂੰ ਰਾਜਸਥਾਨ ਦੇ ਅਜਮੇਰ ਖੇਤਰ ਚੋਂ ਕੇਕੜੀ ਤੋਂ ਫ਼ੜ ਲਿਆ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਹੁਣ ਪੁਲਿਸ ਦੀਪਕ ਟੀਨੂੰ ਅਤੇ ਪ੍ਰਿਤਪਾਲ ਸਿੰਘ ਨੂੰ ਸਾਹਮਣੇ ਬਿਠਾ ਕੇ ਵੀ ਪੁੱਛਗਿੱਛ ਕਰੇਗੀ। ਇਸ ਦੇ ਨਾਲ ਹੀ ਗੈਂਗਸਟਰ ਮੋਹਿਤ ਭਾਰਦਵਾਜ ਨੂੰ ਵੀ ਟਰਾਂਜ਼ਿਟ ਰਿਮਾਂਡ 'ਤੇ ਮਾਨਸਾ ਲਿਆਂਦਾ ਜਾਵੇਗਾ।
ਜੇਲ੍ਹ ਤੋਂ ਦੀਪਕ ਟੀਨੂ ਨੇ ਮੋਹਿਤ ਨੂੰ ਫੋਨ ਕਰਕੇ ਦੱਸਿਆ ਕਿ ਉਸ ਦਾ ਖਾਸ ਦੋਸਤ ਪ੍ਰਿਤਪਾਲ ਸਿੰਘ ਚੰਡੀਗੜ੍ਹ ਆ ਰਿਹਾ ਹੈ ਅਤੇ ਉਸ ਨੂੰ ਉਥੇ ਪੂਰੀ ਐਂਸ਼ ਕਰਵਾਉਣੀ ਹੈ। ਇਸ ਤੋਂ ਬਾਅਦ ਪ੍ਰਿਤਪਾਲ ਚੰਡੀਗੜ੍ਹ ਆ ਗਿਆ ਅਤੇ ਮੋਹਿਤ ਨੇ ਇਕ ਨਾਮੀ ਹੋਟਲ ਵਿੱਚ ਠਹਿਰਾਇਆ। ਇਸ ਦੌਰਾਨ ਮੋਹਿਤ ਨੇ ਪ੍ਰਿਤਪਾਲ ਦੀ ਵੀਡੀਓ ਵੀ ਬਣਾਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Deepak mundi, Gangster, Gangsters