ਗੈਂਗਸਟਰ ਗੋਲਡੀ ਬਰਾੜ ਨੇ ਬਠਿੰਡਾ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਇੰਦਰਜੀਤ ਕਾਹਲੋਂ ਨੂੰ ਧਮਕੀ ਦਿੱਤੀ ਹੈ।
ਗੈਂਗਸਟਰ ਗੋਲਡੀ ਬਰਾੜ ਨੇ ਆਪਣੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਉਸ ਦੇ ਸਾਥੀ ਵੱਡੇ ਭਰਾ ਬੌਬੀ ਮਲਹੋਤਰਾ, ਸਾਰਜ ਸੰਧੂ ਅਤੇ ਜਗਰੋਸ਼ਨ ਹੁੰਦਲ ਜੋ ਕਿ ਬਠਿੰਡਾ ਕੇਂਦਰੀ ਜੇਲ 'ਚ ਬੰਦ ਹਨ। ਡਿਪਟੀ ਸੁਪਰਡੈਂਟ ਇੰਦਰਜੀਤ ਵੱਲੋਂ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕਰਦੇ ਹੋਏ ਕੁੱਟਮਾਰ ਕੀਤੀ ਜਾ ਰਹੀ ਹੈ।
ਗੋਲਡੀ ਬਰਾੜ ਨੇ ਪੰਜਾਬ ਦੇ ਜੇਲ੍ਹ ਮੰਤਰੀ ਅਤੇ ਡੀਜੀਪੀ ਦਾ ਨਾਂ ਲਿਖਦਿਆਂ ਕਿਹਾ ਕਿ ਜਾਂ ਤਾਂ ਉਨ੍ਹਾਂ ਦੇ ਸਾਥੀਆਂ ਨੂੰ ਬਠਿੰਡਾ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ ਜਾਂ ਸੁਪਰਡੈਂਟ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਕੀਤੀ ਜਾਵੇ।
ਗੈਂਗਸਟਰ ਗੋਲਡੀ ਬਰਾੜ ਨੇ ਇਸ ਦੇ ਨਾਲ ਲਿਖਿਆ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Goldy brar, Sidhu Moose Wala, Sidhu Moosewala, Sidhu moosewala murder case, Sidhu moosewala murder update, Sidhu moosewala news update