ਮਾਨਸਾ : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਕੋਰਟ 'ਚ ਪੇਸ਼ੀ ਹੈ। ਉਸਦਾ ਮੈਡੀਕਲ ਕਰਵਾ ਕੇ ਮਾਨਸਾ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਪੁਲਿਸ ਦੇਰ ਰਾਤ ਦਿੱਲੀ ਤੋਂ ਮਾਨਸਾ ਲਿਆਈ ਸੀ। ਰਾਤ ਕਰੀਬ ਸਾਢੇ 11 ਵਜੇ ਮਾਨਸਾ ਲਿਆਂਦਾ ਗਿਆ। ਜੱਗੂ ਭਗਵਾਨਪੁਰੀਆ ਨੂੰ ਮਾਨਸਾ CIA ਸਟਾਫ਼ 'ਚ ਰੱਖਿਆ ਗਿਆ। ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕਰੇਗੀ। ਜੱਗੂ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਇਲਜ਼ਾਮ ਹਨ।
ਬੀਤੇ ਦਿਨ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਟ੍ਰਾਂਜ਼ਿਟ ਰਿਮਾਂਡ ਦਿੱਤਾ। ਪੰਜਾਬ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰ ਸਖਤ ਸੁਰੱਖਿਆ ਵਿਚਾਲੇ ਮਾਨਸਾ ਲੈ ਕੇ ਆਈ। ਗੈਂਗਸਟਰ ਜੱਗੂ ਭਗਵਾਨਪੁਰੀਆ ਦਿੱਲੀ ਦੀ ਤਿਹਾੜ ਜੇਲ੍ਹ ਚ ਬੰਦ ਸੀ। ਇਸ ਤੋਂ ਪਹਿਲਾਂ ਲਾਰੈਂਸ ਨੂੰ ਵੀ ਪੰਜਾਬ ਪੁਲਿਸ ਤਿਹਾੜ ਜੇਲ੍ਹ ਤੋਂ ਟ੍ਰਾਂਜ਼ਿਟ ਰਿਮਾਂਡ ਤੇ ਲਿਆਈ ਹੈ।
ਲਾਰੈਂਸ ਜੇਲ੍ਹ ਵਿੱਚ ਹੀ ਬੈਠਾ ਰੰਗਦਾਰੀ ਕਰਦਾ ਸੀ ਪਰ ਉਸ ਤੱਕ ਕਾਰੋਬਾਰੀਆਂ ਦੀ ਜਾਣਕਾਰੀ ਕਿਵੇਂ ਪਹੁੰਚਦੀ ਸੀ, ਇਸ ਬਾਰੇ ਵੀ ਖੁਲਾਸਾ ਹੋਇਆ ਹੈ। ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ ਤੇ ਸਿੱਧੂ ਕਤਲ ਦਾ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਪੰਜਾਬ ਪੁਲਿਸ ਕੋਲ਼ ਹੈ ਤੇ ਜੋ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਕਰ ਰਿਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Gangsters, Sidhu Moosewala