ਤਰਨ ਤਾਰਨ ਦੇ ਪਿੰਡ ਰਸੂਲਪੁਰ 'ਚ ਗੁਰਜੰਟ ਸਿੰਘ ਨਾਮ ਦੇ ਦੁਕਾਨਦਾਰ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ ਗੁਰਜੰਟ ਦੇ ਕਤਲ ਦੀ ਜ਼ਿੰਮੇਵਾਰੀ ਲਖਬੀਰ ਲੰਡਾ ਨੇ ਲਈ ਹੈ।ਹੁਣ ਪਿੰਡ ਰਸੂਲਪੁਰ 'ਚ ਗੁਰਜੰਟ ਸਿੰਘ ਨਾਮ ਦੇ ਦੁਕਾਨਦਾਰ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਇੰਟਰਨੈੱਟ ਮੀਡੀਆ 'ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।ਇਸ ਪੋਸਟ ਵਿੱਚ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਕਿਹੈ ਕਿ ਗੁਰਜੰਟ ਪੁਲਿਸ ਵਿੱਚ ਭਰਤੀ ਹੋਇਆ ਸੀ, ਉਸ ਨੇ ਮੇਰੇ ਭਰਾ ਅਰਸ਼ਦੀਪ ਭੱਟੀ ਦੀ ਜ਼ਿੰਦਗੀ ਖਰਾਬ ਕਰ ਦਿੱਤੀ ਹੈ।ਉਹ (ਗੁਰਜੰਟ) ਪੁਲਿਸ ਵਿੱਚ ਭਰਤੀ ਹੋਇਆ ਸੀਮੈਂ ਉਸ ਦੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਵੀ ਕੀਤੀ ਸੀ ਅਤੇ ਇਕ ਦੋਸਤ ਦੇ ਕਹਿਣ 'ਤੇ ਉਸ ਨੂੰ ਬਿਨਾਂ ਪੈਸੇ ਲਏ ਛੱਡ ਦਿੱਤਾ ਸੀ।
ਉਸ ਨੇ ਅੱਗੇ ਕਿਹਾ ਕਿ ਗੁਰਜੰਟ ਪੁਲਿਸ ਦਾ ਦਲਾਲ ਬਣ ਚੁੱਕਾ ਸੀ।ਅਸੀਂ ਕਿਸੇ ਵੀ ਦਲਾਲ ਨੂੰ ਨਹੀਂ ਬਖਸ਼ਾਂਗੇ। ਗੁਰਜੰਟ ਵੱਲੋਂ ਕੀਤਾ ਗਿਆ ਕੰਮ (ਕਤਲ) ਸ਼ਾਂਤੀਪੂਰਵਕ ਕੀਤਾ ਗਿਆ ਹੈ।
ਪੁਲਿਸ ਨੂੰ ਆਪਣਾ ਕੰਮ ਕਰਨ ਦਿਓ। ਜੇਕਰ ਪੁਲਿਸ ਸਾਡੇ ਘਰਾਂ 'ਚ ਜਾ ਕੇ ਕਿਸੇ ਨੂੰ ਤੰਗ ਪ੍ਰੇਸ਼ਾਨ ਕਰਦੀ ਹੈ ਤਾਂ ਆਉਣ ਵਾਲੇ ਸਮੇਂ 'ਚ ਲਖਬੀਰ ਸਿੰਘ ਲੰਡਾ ਨੇ ਪੁਲਿਸ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੁਲਿਸ ਨੇ ਸਾਡੇ 35,40 ਨੌਜਵਾਨਾਂ ਨੂੰ ਦਲਾਲਾਂ ਦੀ ਸ਼ਹਿ 'ਤੇ ਜੇਲ੍ਹਾਂ 'ਚ ਡੱਕ ਦਿੱਤਾ ਹੈ, ਜੋ ਬੇਕਸੂਰ ਹਨ।
ਗੈਂਗਸਟਰ ਨੇ ਪੁਲਿਸ ਨੂੰ ਦਿੱਤੀ ਸਿੱਧੀ ਚੇਤਾਵਨੀ, ਅਗਲਾ ਨੰਬਰ ਤੁਹਾਡੇ ਲੋਕਾਂ ਦਾ ਹੈ
ਪੁਲਿਸ ਨੂੰ ਸਿੱਧੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸਾਡੇ 35 ਤੋਂ 40 ਬੇਕਸੂਰ ਕੈਦੀ ਜੇਲ੍ਹਾਂ ਵਿੱਚ ਬੰਦ ਹਨ ਅਤੇ ਤੁਸੀਂ ਇਸ ਦਲਾਲ ਦੇ ਕਹਿਣ 'ਤੇ ਹੀ ਫੜੇ ਹਨ, ਅਸੀਂ ਤੁਹਾਨੂੰ ਵੀ ਨਹੀਂ ਛੱਡਾਂਗੇ।ਜਿਕਰਯੋਗ ਹੈ ਕਿ ਪੰਜਾਬ ਦੇ ਤਰਨਤਾਰਨ 'ਚ ਆਇਆ ਹੈ ਜੰਮੂ-ਕਸ਼ਮੀਰ-ਰਾਜਸਥਾਨ ਨੈਸ਼ਨਲ ਰੋਡ 'ਤੇ ਪੈਂਦੇ ਪਿੰਡ ਰਸੂਲਪੁਰ 'ਚ ਰੇਡੀਮੇਡ ਦੀ ਦੁਕਾਨ ਚਲਾਉਣ ਵਾਲੇ ਗੁਰਜੰਟ ਸਿੰਘ ਨਾਂ ਦੇ 32 ਸਾਲਾ ਨੌਜਵਾਨ ਨੂੰ ਦੋ ਬਾਈਕ ਸਵਾਰ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਜਿਸ ਮੌਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤਾਂ,ਦੋਵੇਂ ਦੋਸ਼ੀ ਦੁਕਾਨ 'ਤੇ ਗਾਹਕ ਬਣ ਕੇ ਆਏ ਅਤੇ ਕੱਪੜਿਆਂ ਨੂੰ ਦੇਖਦੇ ਰਹੇ।ਮੌਕਾ ਮਿਲਦਿਆਂ ਹੀ ਦੋਵਾਂ ਨੇ ਗੁਰਜੰਟ ਸਿੰਘ 'ਤੇ ਕਰੀਬ ਪੰਦਰਾਂ ਰਾਉਂਡ ਫਾਇਰ ਕੀਤੇ। ਗੋਲੀਆਂ ਲੱਗਣ ਦੇ ਨਾਲ ਦੁਕਾਨਦਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਕਤਲ ਦੀ ਇਹ ਘਟਨਾ ਹੋ ਗਈ ਸੀ ਸੀਸੀਟੀਵੀ ਕੈਮਰੇ ਵਿੱਚ ਕੈਦ
ਸ਼ੁਰੂਆਤੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਦੁਕਾਨ ਚਲਾਉਣ ਵਾਲੇ ਨੌਜਵਾਨ ਤੋਂ ਕੁਝ ਸ਼ਰਾਰਤੀ ਅਨਸਰ ਫਿਰੌਤੀ ਮੰਗ ਰਹੇ ਸਨ ਅਤੇ ਫਿਰੌਤੀ ਨਾ ਦੇਣ ਕਾਰਨ ਉਸ ਦਾ ਕਤਲ ਕੀਤਾ ਗਿਆ ਸੀ।ਮ੍ਰਿਤਕ ਗੁਰਜੰਟ ਦੇ ਪਿਤਾ ਨੇ ਪੁਲਿਸ ਦੇ ਸਾਹਮਣੇ ਇਹ ਵੀ ਦੋਸ਼ ਲਗਾਇਆ ਸੀ ਕਿ ਗੈਂਗਸਟਰ ਲੰਡਾ ਉਸ ਤੋਂ ਕਈ ਸਾਲਾਂ ਤੋਂ 200000 ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ ਅਤੇ ਹਮੇਸ਼ਾ ਗੈਂਗਸਟਰ ਲੰਡਾ ਸਾਡੇ ਲੜਕੇ ਨੂੰ ਮਾਰਦਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Canada, Gangster, Murder, Police, Punjab, Punjab Police, Tarn taran