Home /News /punjab /

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਸਾਥੀ ਗ੍ਰਿਫ਼ਤਾਰ

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਸਾਥੀ ਗ੍ਰਿਫ਼ਤਾਰ

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਸਾਥੀ ਗ੍ਰਿਫ਼ਤਾਰ

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਸਾਥੀ ਗ੍ਰਿਫ਼ਤਾਰ

 • Share this:
  ਅਸ਼ਫਾਕ ਢੁੱਡੀ

  ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਦੋ ਗੈਂਗਸਟਰਾਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਇਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਗੈਂਗਸਟਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਗਰੁੱਪ ਨਾਲ ਸਬੰਧਤ ਗੈਂਗਸਟਰ ਗੁਰਦੀਪ ਸਿੰਘ ਉਰਫ ਗੀਟਾ ਥਾਣਾ ਲੰਬੀ ਅਧੀਨ ਪੈਂਦੇ ਪਿੰਡ ਵੜਿੰਗ ਖੇੜਾ ਤੋਂ ਕਾਬੂ ਕੀਤਾ ਹੈ।

  ਜਾਣਕਾਰੀ ਦਿੰਦੇ ਹੋਏ ਆਈਜੀ ਰੇਂਜ ਫਰੀਦਕੋਟ ਸ੍ਰੀ ਪੀ ਕੇ ਯਾਦਵ ਨੇ ਪ੍ਰੈੱਸ ਕਾਨਫਰੰਸ ਰਾਹੀਂ ਖੁਲਾਸਾ ਕੀਤਾ ਹੈ ਕਿ ਗੁਰਦੀਪ ਸਿੰਘ ਉਰਫ ਗੀਟੇ ਉਪਰ ਪਹਿਲਾਂ ਹੀ ਚੱਲ ਰਹੇ ਮੁਕੱਦਮੇ ਵਿਚ ਮੁਕਤਸਰ ਪੁਲਿਸ ਨੇ ਕਾਬੂ ਕੀਤਾ ਹੈ।

  ਪੁੱਛਗਿੱਛ ਕਰਨ ਤੋਂ ਬਾਅਦ ਉਸ ਪਾਸੋਂ ਨਾਜਾਇਜ਼ ਅਸਲਾ ਬਰਾਮਦ ਕੀਤਾ ਹੈ ਜਿਸ ਵਿੱਚ 3 ਵੈਪਨ ਦੋ 30 ਬੋਰ ਪਿਸਤੌਲ ਸਮੇਤ ਮੈਗਜੀਨ ਅਤੇ ਇਕ 12 ਬੋਰ ਦੇਸੀ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇਸ ਨੇ 7 ਹੋਰ ਹਥਿਆਰ ਜੋ ਕਿ ਵੱਖ-ਵੱਖ ਗੈਂਗਸਟਰਾਂ ਨੂੰ ਦਿੱਤੇ ਹਨ, ਉਹ ਵੀ ਬਰਾਮਦ ਕਰਵਾਏ ਜਾਣਗੇ।

  ਗੁਰਦੀਪ ਸਿੰਘ ਉਰਫ ਗੀਟਾ ਉਪਰ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਵਿਖੇ ਵੱਖ-ਵੱਖ ਮੁਕੱਦਮੇ ਦਰਜ ਹਨ। ਇਸੇ ਤਰ੍ਹਾਂ ਹੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀ ਰਾਜਨ ਜਾਟ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਪ੍ਰੋਟੈਕਸ਼ਨ ਵਾਰੰਟ ਉਤੇ ਪੁੱਛਗਿਛ ਲਈ ਲਿਆਂਦਾ ਗਿਆ ਹੈ ਜਿਸ ਤੋਂ ਆਉਣ ਵਾਲੇ ਦਿਨਾਂ ਵਿਚ ਵੱਡੇ ਖੁਲਾਸੇ ਹੋਣ ਦੀ ਆਸ ਹੈ।
  Published by:Gurwinder Singh
  First published:

  Tags: Crime news, Gangster, Punjab Police

  ਅਗਲੀ ਖਬਰ