ਚੰਡੀਗੜ੍ਹ : ਫ਼ਰੀਦਕੋਟ 'ਚ ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਦੇ ਕਤਲ ਦੀ ਜਿੰਮੇਵੇਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਹੈ। ਕਤਲ ਬਾਰੇ ਫੇਸਬੁੱਕ 'ਤੇ ਪੋਸਟ ਪਾਈ ਹੈ ਤੇ ਕਿਹਾ ਭਲਵਾਨ ਨੂੰ ਕਈ ਵਾਰ ਸਮਝਾਇਆ ਸੀ । ਗੁਰਲਾਲ ਬਰਾੜ ਦੇ ਕਤਲ ਦਾ ਬਦਲਾ ਲਿਆ ਹੈ। ਅਕਤੂਬਰ, 2020 'ਚ ਚੰਡੀਗੜ੍ਹ ਵਿੱਚ ਵਿਦਿਆਰਥੀ ਆਗੂ ਗੁਰਲਾਲ ਬਰਾੜ ਦਾ ਕਤਲ ਹੋਇਆ ਸੀ। ਗੁਰਲਾਲ ਬਰਾੜ ਸੋਪੂ ਜਥੇਬੰਦੀ ਦਾ ਲੀਡਰ ਸੀ। ਬੰਬੀਹਾ ਗਰੁੱਪ ਨੇ ਗੁਰਲਾਲ ਬਰਾੜ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਜ਼ਿਕਰਯੋਗ ਹੈ ਕਿ ਕੱਲ੍ਹ ਫਰੀਦਕੋਟ ਵਿੱਚ ਜਿਸ ਸ਼ਖ਼ਸ ਦਾ ਕਤਲ ਹੋਇਆ ਹੈ ਉਹ ਯੂਥ ਕਾਂਗਰਸ ਦਾ ਗੁਰਲਾਲ ਭਲਵਾਨ ਹੈ ਤੇ ਲਾਰੈਂਸ ਬਿਸ਼ਨੋਈ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਜਦਕਿ ਪਿਛਲੇ ਸਾਲ ਅਕਤੂਬਰ ਵਿੱਚ ਚੰਡੀਗੜ੍ਹ ਚ ਜਿਸ ਗੁਰਲਾਲ ਬਰਾੜ ਦਾ ਕਤਲ ਹੋਇਆ ਸੀ। ਉਹ ਵਿਦਿਆਰਥੀ ਜਥੇਬੰਦੀ ਸੋਪੂ ਦਾ ਆਗੂ ਸੀ, ਜਿਸ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਸੀ ਤੇ ਹੁਣ ਬਿਸ਼ਨੋਈ ਨੇ ਇਸੇ ਕਤਲ ਦਾ ਬਦਲਾ ਲੈਣ ਲਈ ਫਰੀਦਕੋਟ ਚ ਕਤਲ ਕਾਂਡ ਕੀਤਾ। ਫੇਸਬੁੱਕ ਪੋਸਟ ਵਿੱਚ ਬਿਸ਼ਨੋਈ ਨੇ ਲਿਖਿਆ ਹੈ ਕਿ ਜਦੋਂ ਤੱਕ ਉਸ ਦਾ ਬਦਲਾ ਪੂਰਾ ਨਹੀਂ ਹੋ ਜਾਂਦਾ ਉਦੋਂ ਤੱਕ ਉਹ ਸ਼ਾਂਤ ਨਹੀਂ ਬੈਠਣਗੇ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਫ਼ਰੀਦਕੋਟ ਵਿੱਚ ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ। ਸੂਤਰਾਂ ਮੁਤਾਬਿਕ ਦੋ ਬਾਈਕ ਸਵਾਰ ਹਮਲਾਵਰਾਂ ਨੇ 11 ਰਾਊਂਡ ਫਾਇਰ ਕੀਤੇ। ਦਿਨ ਦਿਹਾੜੇ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭਲਵਾਨ ਦਾ 2 ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ। ਮੋਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕਾਰਵਾਈ ਸੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਸੀਸੀਟੀਵੀ ਕੈਮਰਿਆ ਦੀ ਮਦਦ ਲੇ ਰਹੀ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਐਸਪੀ ਅਪ੍ਰੇਸ਼ਨ ਫਰੀਦਕੋਟ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਕਰੀਬ ਪੌਣੇ ਕੁ ਪੰਜ ਵਜੇ ਕੁਝ ਅਣਪਛਾਤੇ ਨੌਜਵਾਨਾਂ ਨੇ ਜਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭਲਵਾਨ ਨੂੰ ਉਸ ਸਮੇਂ ਗੋਲੀਆ ਮਾਰ ਕੇ ਮਾਰ ਦਿੱਤੀਆਂ ਜਦ ਉਹ ਆਪਣੇ ਕਿਸੇ ਦੋਸਤ ਦੀ ਦੁਕਾਨ ਵਿਚੋਂ ਬਾਹਰ ਆ ਕੇ ਆਪਣੀ ਗੱਡੀ ਵਿਚ ਬੈਠਣ ਲੱਗਾ ਸੀ। ਉਹਨਾਂ ਦੱਸਿਆ ਕਿ ਮੌਕੇ ਤੇ 12/13 ਖਾਲੀ ਕਾਰਤੂਸ ਮਿਲੇ ਹਨ ਜਿੰਨਾਂ ਤੋਂ ਪਤਾ ਚੱਲਦਾ ਹੈ ਕਿ 12/13 ਰਾਉਂਡ ਫਾਇਰ ਹੋਏ ਹਨ । ਉਹਨਾਂ ਕਿਹਾ ਕਿ ਲਾਸ ਨੂੰ ਕਬਜੇ ਵਿਚ ਲੈ ਲਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਤਲ ਦੇ ਕਾਰਨਾ ਦੀ ਕੋਈ ਪੁਸ਼ਟੀ ਨਹੀਂ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।