Home /News /punjab /

NIA ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਕੀਤਾ ਗ੍ਰਿਫਤਾਰ,ਬਿਸ਼ਨੋਈ ਨੂੰ ਦਿੱਲੀ ਲੈ ਕੇ ਜਾਵੇਗੀ ਐੱਨ.ਆਈ.ਏ. !

NIA ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਕੀਤਾ ਗ੍ਰਿਫਤਾਰ,ਬਿਸ਼ਨੋਈ ਨੂੰ ਦਿੱਲੀ ਲੈ ਕੇ ਜਾਵੇਗੀ ਐੱਨ.ਆਈ.ਏ. !

ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਐੱਨ.ਆਈ.ਏ. ਕਰੇਗੀ ਪੁੱਛਗਿੱਛ

ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਐੱਨ.ਆਈ.ਏ. ਕਰੇਗੀ ਪੁੱਛਗਿੱਛ

ਐੱਨ.ਆਈ.ਏ. ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।ਐੱਨ.ਆਈ.ਏ. ਵੱਲੋਂ ਲਾਰੇਂਸ ਨੂੰ  ਆਪਣੇ ਨਾਲ ਲੈ ਕੇ ਜਾਣ ਦੀ ਤਿਆਰੀ ਕਰ ਲਈ ਗਈ ਹੈ । ਬਠਿੰਡਾ ਜੇਲ੍ਹ ਵਿੱਚ ਬਖਤਰਬੰਦ ਗੱਡੀਆਂ ਦੇ ਰਾਹੀਂ ਲਾਰੇਂਸ ਨੂੰ ਐੱਨਆਈਏ ਆਪਣੇ ਨਾਲ ਦਿੱਲੀ ਲੈ ਕੇ ਜਾ ਸਕਦੀ ਹੈ। ਜਿਸ ਲਈ ਚ ਬਖਤਰਬੰਦ ਗੱਡੀਆਂ ਪਹੁੰਚ ਗਈਆਂ ਹਨ। ਦਰਅਸਲ ਬਿਸ਼ਨੋਈ ਦੇ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਹੋਰ ਪੜ੍ਹੋ ...
  • Share this:

    ਐੱਨ.ਆਈ.ਏ. ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।ਐੱਨ.ਆਈ.ਏ. ਵੱਲੋਂ ਲਾਰੇਂਸ ਨੂੰ  ਆਪਣੇ ਨਾਲ ਲੈ ਕੇ ਜਾਣ ਦੀ ਤਿਆਰੀ ਕਰ ਲਈ ਗਈ ਹੈ । ਬਠਿੰਡਾ ਜੇਲ੍ਹ ਵਿੱਚ ਬਖਤਰਬੰਦ ਗੱਡੀਆਂ ਦੇ ਰਾਹੀਂ ਲਾਰੇਂਸ ਨੂੰ ਐੱਨਆਈਏ ਆਪਣੇ ਨਾਲ ਦਿੱਲੀ ਲੈ ਕੇ ਜਾ ਸਕਦੀ ਹੈ। ਜਿਸ ਲਈ ਜੇਲ੍ਹ ਵਿੱਚ ਬਖਤਰਬੰਦ ਗੱਡੀਆਂ ਪਹੁੰਚ ਗਈਆਂ ਹਨ। ਦਰਅਸਲ ਬਿਸ਼ਨੋਈ ਦੇ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ।ਕਿਉਂਕਿ ਲਾਰੇਂਸ ਬਿਸ਼ਨੋਈ ਦੇ ਅੱਤਵਾਦ ਦੇ ਨਾਲ ਵੀ ਸਬੰਧ ਦੱਸੇ ਜਾ ਰਹੇ ਸਨ ਕਿਉਂਕਿ ਉਸ ਦੇ ਖ਼ਿਲਾਫ਼ ਕਈ ਤਰ੍ਹਾਂ ਦੇ ਇਨਪੁਟਸ ਵੀ ਸਾਹਮਣੇ ਆ ਰਹੇ ਸਨ। ਇਸੇ ਮਾਮਲੇ ਤਹਿਤ ਐੱਨ.ਆਈ.ਏ. ਨੇ ਉਸ ਖਿਲਾਫ ਇਹ ਵੱਡੀ ਕਾਰਵਾਈ ਕੀਤੀ ਹੈ।

    ਕਿਹੜੇ ਮਾਮਲੇ ਦੇ ਵਿੱਚ ਕੀਤੀ ਗਈ ਲਾਰੇਂਸ ਦੀ ਗ੍ਰਿਫਤਾਰੀ?

    ਐੱਨ.ਆਈ.ਏ. ਦੇ ਵੱਲੋ ਲਾਰੇਂਸ ਦੀ ਇਸ ਤਰ੍ਹਾਂ ਕੀਤੀ ਗਈ ਗ੍ਰਿਫਤਾਰ ਦੇ ਵਿੱਚ ਵੱਡੀ ਗੱਲ ਇਹ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਗਿਆ ਸੀ। ਪਰ ਹੁਣ ਐੱਨ.ਆਈ.ਏ. ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ ਕੁਝ ਦਿਨ ਪਹਿਲਾਂ ਹੀ ਦਿੱਲੀ ਪੁਲਿਸ ਨੇ ਵੀ ਵੱਡੀ ਕਾਰਵਾਈ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਸ਼ਾਰਪ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।ਗ੍ਰਿਫਤਾਰ ਕੀਤੇ ਗਏ ਸ਼ਾਰਪ ਸ਼ੂਰਟ ਦੇ ਉੱਪਰ 25 ਹਜ਼ਾਰ ਦਾ ਇਨਾਮ ਵੀ ਰੱਖਿਆ ਗਿਆ ਸੀ। ਵੱਡੀ ਗੱਲ ਇਹ ਹੈ ਕਿ ਮੁੰਡਕਾ ਦੋਹਰੇ ਕਤਲ ਵਿੱਚ ਉਸ ਸ਼ਾਰਪ ਸ਼ੂਟਰ ਦਾ ਹੱਥ ਸੀ ਅਤੇ ਪੁਲਿਸ ਨੂੰ ਲੰਮੇ ਸਮੇਂ ਤੋਂ ਉਸ ਦੀ ਭਾਲ ਸੀ। ਉਸ ਨੂੰ ਸੋਮਵਾਰ ਨੂੰ ਇੱਕ ਮੁਕਾਬਲੇ ਦੇ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਦੋ ਹੋਰ ਸਾਥੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ। ਪੁਲਿਸ ਨੇ ਉਨ੍ਹਾਂ ਤੋਂ ਮੌਕੇ ਤੋਂ ਇੱਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਸਨ। ਇਹ ਸ਼ਾਰਪ ਸ਼ੂਟਰ ਲੰਮੇ ਸਮੇਂ ਤੋਂ ਲਾਰੇਂਸ ਬਿਸ਼ਨੋਈ ਅਤੇ ਜਤਿੰਦਰ ਗੋਗੀ ਦੇ ਗੈਂਗ ਲਈ ਕੰਮ ਕਰ ਰਿਹਾ ਸੀ। ਉਹ ਅਪਰਾਧ ਦੀ ਦੁਨੀਆ ਦਾ ਪੁਰਾਣਾ ਖਿਡਾਰੀ ਦੱਸਿਆ ਜਾ ਰਿਹਾ ਸੀ । ਉਸ ਦੇ ਖਿਲਾਫ 9 ਕਤਲ , ਅਗਵਾ ਅਤੇ ਚੋਰੀ ਦੇ ਇਲਜ਼ਾਮ ਦਰਜ਼ ਸਨ।

    ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਪ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੀ ਸ਼ਾਮਲ ਹੈ ਨਾਮ

    ਲਾਰੈਂਸ ਬਿਸ਼ਨੋਈ ਦੀ ਗੱਲ ਕਰੀਏ ਤਾਂ ਉਹ ਪੰਜਾਬ ਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਵੀ ਦੋਸ਼ੀ ਹੈ।ਤੁਹਾਡੀ ਜਾਣਕਾਰੀ ਦੇ ਲਈ ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ। ਉਸ 'ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਦੱਸਿਆ ਗਿਆ ਸੀ, ਉਸ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਘੜੀ ਸੀ ਅਤੇ ਫਿਰ ਆਪਣੇ ਸ਼ੂਟਰਾਂ ਰਾਹੀਂ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹੁਣ ਤੱਕ ਪੁਲਿਸ ਇਸ ਕਤਲਕਾਂਡ ਦੇ ਮਾਮਲੇ ਵਿੱਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

    Published by:Shiv Kumar
    First published:

    Tags: Arrest, Bathinda, Lawrence Bishnoi, NIA, Punjab