ਬਠਿੰਡਾ : ਖਤਰਨਾਕ ਗੈਂਗਸਟਰ ਰੰਮੀ ਮਸ਼ਾਣਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚੱਲਦਿਆਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ, ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਗੈਂਗਸਟਰ ਦੇ ਦੰਦ ਵਿੱਚ ਦਰਦ ਸੀ, ਜਿਸ ਕਾਰਨ ਉਸ ਨੂੰ ਇੱਥੋਂ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਆਪਣੇ ਇਲਾਜ ਲਈ ਇਸ ਗੈਂਗਸਟਰ ਨੂੰ ਜੇਲ੍ਹ ਤੋਂ ਸਰਕਾਰੀ ਹਸਪਤਾਲ ਵਿੱਚ ਲਿਆਉਣਾ ਏਨਾ ਆਸਾਨ ਨਹੀਂ ਹੈ, ਜਿਸ ਕਾਰਨ ਸੁਰੱਖਿਆ ਦੇ ਪਹਿਲਾਂ ਹੀ ਸਖ਼ਤ ਪ੍ਰਬੰਧ ਕੀਤੇ ਹੋਏ ਹਨ ਅਤੇ ਬਠਿੰਡਾ ਵਿੱਚ ਡੀ.ਐਸ.ਪੀ ਪੱਧੜ ਦੇ ਇੱਕ ਅਧਿਕਾਰੀ ਦੀ ਡਿਊਟੀ ਵੀ ਲਗਾਈ ਗਈ ਹੈ। ਕੇਂਦਰੀ ਜੇਲ੍ਹ ਵਿੱਚ ਸੈਂਕੜੇ ਗੈਂਗਸਟਰ ਬੰਦ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।