ਤਰਨਤਾਰਨ ਚ ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ ਚ ਪੁਲਿਸ ਨੇ ਕੁਲ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਤਿੰਨ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਮੁਤਾਬਕ ਕਤਲਕਾਂਡ ਲਈ ਗੈਂਗਸਟਰ ਸੁਖ ਭਿਖਾਰੀਵਾਲ ਸਾਜ਼ਿਸ਼ਕਰਤਾ ਦੇ ਰੂਪ ਚ ਸਾਹਮਣੇ ਆਇਆ ਹੈ।
ਕਾਮਰੇਡ ਬਲਵਿੰਦਰ ਸਿੰਘ ਕਤਲ ਕੇਸ ਵਿੱਚ ਪੁਲਿਸ ਨੇ 19 ਦਿਨਾਂ ਬਾਅਦ ਚੁੱਪੀ ਤੋੜ ਦਿੱਤੀ। ਡੀਆਈਜੀ ਫਿਰੋਜ਼ਪੁਰ ਰੇਂਜ ਹਰਦਿਆਲ ਸਿੰਘ ਮਾਨ ਐਸਐਸਪੀ ਧਰੁਮਨ ਐਚ ਨਿੰਬਾਲੇ, ਡੀਐਸਪੀ ਭਿੱਖੀਵਿੰਡ ਰਾਜਵੀਰ ਸਿੰਘ ਅਤੇ ਸਿੱਟ ਟੀਮ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਵਿੱਚ ਕਿਹਾ ਗਿਆ ਹੈ ਕਿ ਇਸ ਕੇਸ ਵਿੱਚ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 3 ਨੂੰ ਗ੍ਰਿਫ਼ਤਾਰ ਕਰਨਾ ਬਾਕੀ ਹੈ। ਉਸ ਨੇ ਦੱਸਿਆ ਕਿ ਗੈਂਗਸਟਰ ਸੁਖ ਭਿਖਾਰੀਵਾਲ ਮੁੱਖ ਸਾਜ਼ਿਸ਼ਕਰਤਾ ਵਜੋਂ ਉੱਭਰੀ ਹੈ। ਕਾਮਰੇਡ ਬਲਵਿੰਦਰ ਸਿੰਘ ਨੂੰ ਬਦਨਾਮ ਬਦਮਾਸ਼ ਭੂਰਾ ਅਤੇ ਪਾ ਨੇ ਗੋਲੀਆਂ ਮਾਰੀਆਂ ਅਤੇ ਤਿੰਨੋਂ ਫਰਾਰ ਹਨ।
ਡੀਆਈਜੀ ਹਰਦਿਆਲ ਸਿੰਘ ਮਾਨ ਨੇ ਦੱਸਿਆ ਨੇ ਪੁਲੀਸ ਨੇ ਇਸ ਮਾਮਲੇ ਵਿਚ ਏ ਕੈਟੇਗਰੀ ਦੇ ਗੈਂਗਸਟਰ ਮੁੱਖ ਦੋਸ਼ੀ ਸੁਖਰਾਜ ਸਿੰਘ ਸੁੱਖਾ ਅਤੇ ਰਵਿੰਦਰ ਸਿੰਘ ਗਿਆਨਾ ਨੂੰ ਕਾਬੂ ਕਰਕੇ ਜਾਂਚ ਸ਼ੁਰੂ ਕੀਤੀ ਸੀ। ਇਨ੍ਹਾਂ ਦੀ ਗੈਂਗਸਟਰ ਸੁੱਖਾ ਭਿਖਾਰੀਵਾਲਾ ਨਾਲ ਰਿਸ਼ਤੇਦਾਰੀ ਹੈ। ਸੁਖਰਾਜ ਸਿੰਘ ਸੁੱਖਾ ਖਿਲਾਫ 14 ਅਤੇ ਰਵਿੰਦਰ ਸਿੰਘ ਗਿਆਨਾ ਖਿਲਾਫ 11 ਅਪਰਾਧਿਕ ਮਾਮਲੇ ਦਰਜ ਹਨ।
ਡੀਆਈਜੀ ਨੇ ਦੱਸਿਆ ਕਿ ਰਵਿੰਦਰ ਸਿੰਘ ਗਿਆਨਾ ਨੇ ਮੰਨਿਆ ਕਿ ਉਹ ਪੈਸੇ ਲੈ ਕੇ ਜੁਰਮ ਕਰਨ ਦਾ ਆਦੀ ਹੈ। ਉਸ ਨੇ ਸੁਖਰਾਜ ਸਿੰਘ ਸੁੱਖਾ, ਸੁੱਖ ਭਿਖਾਰੀਵਾਲ ਅਤੇ ਸੁਖਮੀਤਪਾਲ ਸਿੰਘ ਕੋਲੋ ਇਹ ਕਤਲ ਕਰਵਾਇਆ ਹੈ। ਗਿਆਨਾ ਅਤੇ ਸੁੱਖਾ ਜੇਲ ਵਿਚ ਮਿਲੇ ਸਨ ਅਤੇ ਕੁਝ ਸਮਾਂ ਪਹਿਲਾਂ ਜ਼ਮਾਨਤ ’ਤੇ ਬਾਹਰ ਆਏ ਸਨ। ਪੁਲੀਸ ਨੇ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਵੀ ਨਹਿਰ ਵਿਚੋਂ ਬਰਾਮਦ ਕਰ ਲਿਆ ਹੈ ਅਤੇ ਸਾਰੇ ਦੋਸ਼ੀਆ ਦੀ ਗ੍ਰਿਫਤਾਰੀ ਸੀਟੀਟੀਵੀ ਕੈਮਰਿਆਂ ਦੇ ਆਧਾਰ ਕੀਤੀ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Murder, Tarn taran