ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲੇ ਉਤੇ AK 47 ਨਾਲ ਫਾਇਰ ਕਰਨ ਵਾਲੇ ਸਣੇ 4 ਗੈਂਗਸਟਰ ਮੁਕਾਬਲੇ ਵਿਚ ਮਾਰ ਮੁਕਾਏ ਹਨ। ਮੂਸੇਵਾਲਾ ਨੂੰ ਮਾਰਨ ਵਾਲੇ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਸਣੇ 4 ਗੈਂਗਸਟਰ ਮੁਕਾਬਲੇ ਵਿਚ ਮਾਰੇ ਗਏ ਹਨ।
ਇਨ੍ਹਾਂ ਵਿਚੋਂ ਇਕ ਨੇ ਮੂਸੇਵਾਲੇ ਉਤੇ AK47 ਨਾਲ ਫਾਇਰਿੰਗ ਕੀਤੀ ਸੀ ਤੇ ਉਸ ਤੋਂ ਬਾਅਦ ਫਰਾਰ ਸਨ। ਇਹ ਜਾਣਕਾਰੀ ਸੂਤਰਾਂ ਮੁਤਾਬਕ ਹੈ, ਹਾਲੇ ਪੁਲਿਸ ਨੇ ਇਸ ਬਾਰੇ ਪੁਸ਼ਟੀ ਨਹੀਂ ਕੀਤੀ।
ਪੁਲਿਸ ਨੇ ਅੱਜ ਘਰਿੰਡਾ-ਹੁਸ਼ਿਆਰ ਨਗਰ ਸੜਕ ’ਤੇ ਪਿੰਡ ਭਕਨਾ ਨੇੜੇ ਗੈਂਗਸਟਰਾਂ ਨੂੰ ਘੇਰ ਲਿਆ ਸੀ।
ਕਰੀਬ 4 ਘੰਟੇ ਮੁਕਾਬਲਾ ਹੋਇਆ। ਗੈਂਗਸਟਰ ਲਗਾਤਾਰ ਫਾਇਰਿੰਗ ਕਰਦੇ ਰਹੇ। ਪਤਾ ਲੱਗਾ ਹੈ ਕਿ ਕਮਾਂਡੋਜ਼ ਘਰ ਦੇ ਨੇੜੇ ਜਾ ਕੇ ਫਾਇਰਿੰਗ ਕੀਤੀ। ਜਿਸ ਤੋਂ ਬਾਅਦ ਸਾਰੇ ਗੈਂਗਸਟਰ ਮਾਰੇ ਗਏ ਹਨ। ਹੁਣ ਮੁਕਾਬਲਾ ਖਤਮ ਹੋ ਗਿਆ ਹੈ ਤੇ ਪੁਲਿਸ ਘਰ ਦੇ ਅੰਦਰ ਦਾਖਲ ਹੋ ਗਈ ਹੈ।
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਧੜੇ ਨਾਲ ਸਬੰਧਤ ਪੰਜਾਬ ਦੇ ਲੋੜੀਂਦੇ ਦੋ ਸ਼ਾਰਪ ਸ਼ੂਟਰਾਂ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਮਾਰੇ ਗਏ ਹਨ।
ਇਥੇ ਘਰਿੰਡਾ-ਹੁਸ਼ਿਆਰ ਨਗਰ ਸੜਕ ’ਤੇ ਪਿੰਡ ਭਕਨਾ ਨੇੜੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲੇ ਦੌਰਾਨ 4 ਗੈਂਗਸਟਰ ਮਾਰੇ ਜਾਣ ਦੀ ਖਬਰ ਹੈ। ਮੁਕਾਬਲੇ ਦੌਰਾਨ ਤਿੰਨ ਪੁਲਿਸ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਪੁਲਿਸ ਸੂਤਰਾਂ ਮੁਤਾਬਕ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਸੂਹ ਮਿਲਣ ਪਿੱਛੋਂ ਪੁਲਿਸ ਨੇ ਪਿੰਡ ਵਿੱਚ ਆਉਣ-ਜਾਣ ਵਾਲੇ ਸਾਰੇ ਰਸਤੇ ਘੇਰ ਲਏ ਸਨ ਅਤੇ ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਚੱਲੀ। ਇਨ੍ਹਾਂ ਗੈਂਗਸਟਰਾਂ ਵਿਚ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਸ਼ਾਮਲ ਹਨ। ਇਹ ਇਥੇ ਪਿੰਡ ਤੋਂ ਬਾਹਰ ਲੁਕੇ ਹੋਏ ਸਨ ਅਤੇ ਪੁਲਿਸ ਨੂੰ ਇਸ ਦੀ ਜਾਣਕਾਰੀ ਮਿਲੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sidhu Moose Wala, Sidhu Moosewala, Sidhu moosewala murder update, Sidhu moosewala news update