• Home
 • »
 • News
 • »
 • punjab
 • »
 • GARHSHANKAR POLICE ARRESTED 2 PERSON WITH 5 STOLEN MOTORCYCLES GW

ਗੜ੍ਹਸ਼ੰਕਰ ਪੁਲਿਸ ਵੱਲੋਂ ਚੋਰੀ ਦੇ 5 ਮੋਟਰਸਾਈਕਲਾਂ ਸਮੇਤ 2 ਕਾਬੂ

ਗੜ੍ਹਸ਼ੰਕਰ ਪੁਲਿਸ ਵੱਲੋਂ ਚੋਰੀ ਦੇ 5 ਮੋਟਰਸਾਈਕਲਾਂ ਸਮੇਤ 2 ਕਾਬੂ

ਗੜ੍ਹਸ਼ੰਕਰ ਪੁਲਿਸ ਵੱਲੋਂ ਚੋਰੀ ਦੇ 5 ਮੋਟਰਸਾਈਕਲਾਂ ਸਮੇਤ 2 ਕਾਬੂ

 • Share this:
  ਸੰਜੀਵ ਕੁਮਾਰ

  ਗੜ੍ਹਸ਼ੰਕਰ: ਥਾਣਾ ਗੜ੍ਹਸ਼ੰਕਰ ਪੁਲਿਸ ਨੇ 2 ਵਿਅਕਤੀਆਂ ਨੂੰ 5 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐਸਐਚਓ ਇਕਬਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਕੌਸ਼ਲ ਚੰਦਰ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਮੁੱਖ ਬੱਸ ਅੱਡਾ ਗੜਸ਼ੰਕਰ ਵਿਖੇ ਮੌਜੂਦ ਸੀ ਤਾਂ ਇਕ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸਤਪਾਲ ਸਿੰਘ ਉਰਫ ਸੱਤਾ ਉਰਫ ਟਿੰਕੂ ਪੁੱਤਰ ਜਗਨ ਸਿੰਘ ਵਾਸੀ ਟੱਪਰੀਆ ਰਾਣੇਵਾਲ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚੋਰੀ ਕੀਤੇ ਹੋਏ ਮੋਟਰ ਸਾਇਕਲ ਪੀ.ਬੀ.37-ਡੀ-8284 ਮਾਰਕਾ ਹੀਰੋ ਹਾਂਡਾ ਉਤੇ ਪਿੰਡ ਦੇਨੋਵਾਲ ਵੱਲ ਨੂੰ ਆ ਰਿਹਾ ਹੈ।

  ਪੁਲਿਸ ਨੇ ਇਤਲਾਹ ਉਤੇ ਥਾਣਾ ਗੜ੍ਹਸ਼ੰਕਰ ਵਿਖੇ ਮੁਕੱਦਮਾ ਦਰਜ ਕਰਕੇ ਤਫਤੀਸ਼ ਦੌਰਾਨ ਸਤਪਾਲ ਸਿੰਘ ਅਤੇ ਨਿਰੰਜਣ ਸਿੰਘ ਉਰਫ ਨੰਜੋ ਪੁੱਤਰ ਨਿਰਮਲ ਸਿੰਘ ਵਾਸੀ ਸਦਰਪੁਰ ਥਾਣਾ ਗੜ੍ਹਸ਼ੰਕਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 5 ਮੋਟਰਸਾਇਕਲ ਬਰਾਮਦ ਕੀਤੇ ਗਏ।

  ਪੁਲਿਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲਿਸ ਅਨੁਸਾਰ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।ਜਿਕਰਯੋਗ ਹੈ ਕਿ ਗੜ੍ਹਸ਼ੰਕਰ ਇਲਾਕੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਹੋ ਰਹੀਆਂ ਲੁੱਟਖੋਹਾਂ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਸੀ ਪਰ ਪੁਲਿਸ ਦੀ ਇਸ ਸਫਲਤਾ ਨੇ ਕੁੱਝ ਹੱਦ ਤੱਕ ਕੰਟਰੋਲ ਕਰਨ ਦਾ ਯਤਨ ਜਰੂਰ ਕੀਤਾ ਹੈ।
  Published by:Gurwinder Singh
  First published: