
ਥਾਣਾ ਗੜ੍ਹਸ਼ੰਕਰ ਪੁਲਿਸ ਨੇ 54 ਪੇਟੀਆਂ ਨਾਜਾਇਜ਼ ਸ਼ਰਾਬ ਕੀਤੀ ਬਰਾਮਦ
ਸੰਜੀਵ ਕੁਮਾਰ
ਸੂਬੇ ਦੇ ਵੱਖ ਵੱਖ ਥਾਵਾਂ ਦੇ ਵਿੱਚ ਜਹਿਰੀਲੀ ਸ਼ਰਾਬ ਦੇ ਨਾਲ ਮੌਤਾਂ ਹੋਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਈ ਵੱਡੇ ਅਫਸਰਾਂ ਤੇ ਕਾਰਵਾਈ ਕੀਤੀ ਗਈ ਹੈ, ਉੱਥੇ ਹੀ ਪੰਜਾਬ ਪੁਲਿਸ ਵਲੋਂ ਨਾਜਾਇਜ ਸ਼ਰਾਬ ਬੇਚਣ ਵਾਲੇ ਸਮਗਲਰਾਂ ਉਤੇ ਵੱਡੇ ਪੱਧਰ ਤੇ ਕਾਰਵਾਈ ਕੀਤੀ ਜਾ ਰਹੀ ਹੈ।
ਜਿਲ੍ਹਾ ਪੁਲਿਸ ਮੁੱਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਗੜ੍ਹਸ਼ੰਕਰ ਅਧੀਨ ਚੌਂਕੀ ਇੰਚਾਰਜ ਐਸ ਆਈ ਸਤਵਿੰਦਰ ਸਿੰਘ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਲੱਗੀ ਜਦੋ ਉਨ੍ਹਾਂ ਗੁਪਤ ਸੂਚਨਾ ਦੇ ਆਧਾਰ ਤੇ ਵਿਕਾਸ ਸਿੰਘ ਉਰਫ਼ ਬਿਕੀ ਪੁੱਤਰ ਦਵਿੰਦਰ ਸਿੰਘ ਵਾਸੀ ਬਿਨੇਵਾਲ ਨੂੰ ਵੱਖ ਵੱਖ ਪ੍ਰਕਾਰ ਦੀਆਂ 54 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਇਕਬਾਲ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਪਿੰਡ ਬਿਨੇਵਾਲ ਵਿੱਚ ਨਜਾਇਜ਼ ਸ਼ਰਾਬ ਦੀ ਤਸਕਰੀ ਕਰਦਾ ਹੈ ਅਤੇ ਉਸਨੇ ਆਪਣੇ ਘਰ ਬਿਨੇਵਾਲ ਵਿੱਚ ਵਾਹਰਲੇ ਰਾਜਾਂ ਭਾਰੀ ਮਾਤਰਾ ਵਿੱਚ ਨਾਜਾਇਜ ਸ਼ਰਾਬ ਰੱਖੀ ਹੋਈ ਸੀ ਪੁਲਿਸ ਨੇ ਦੋਸ਼ੀ ਖਿਲਾਫ ਮੁਕੱਦਮਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।