• Home
  • »
  • News
  • »
  • punjab
  • »
  • GET READY NOW FOR THE SEPTEMBER 27 BHARAT BANDH SAID FARMER LEADERS

ਜਥੇਬੰਦੀਆਂ ਦਾ ਸੱਦਾ- 27 ਸਤੰਬਰ ਦੇ ਭਾਰਤ ਬੰਦ ਦੀਆਂ ਤਿਆਰੀਆਂ 'ਚ ਹੁਣ ਤੋਂ ਹੀ ਪੂਰੇ ਜ਼ੋਰ ਨਾਲ ਜੁਟ ਜਾਓ...

ਜਥੇਬੰਦੀਆਂ ਦਾ ਸੱਦਾ- ਭਾਰਤ ਬੰਦ ਦੀਆਂ ਤਿਆਰੀਆਂ 'ਚ ਹੁਣ ਤੋਂ ਹੀ ਪੂਰੇ ਜ਼ੋਰ ਨਾਲ ਜੁਟ ਜਾਓ

ਜਥੇਬੰਦੀਆਂ ਦਾ ਸੱਦਾ- ਭਾਰਤ ਬੰਦ ਦੀਆਂ ਤਿਆਰੀਆਂ 'ਚ ਹੁਣ ਤੋਂ ਹੀ ਪੂਰੇ ਜ਼ੋਰ ਨਾਲ ਜੁਟ ਜਾਓ

  • Share this:
    ਆਸ਼ੀਸ਼ ਸ਼ਰਮਾ

    ਬਰਨਾਲਾ: ਬੱਤੀ ਜਥੇਬੰਦੀਆਂ 'ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 341ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਅੱਜ ਧਰਨੇ 'ਚ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਬਾਰੇ ਚਰਚਾ ਕੀਤੀ ਗਈ।

    ਬੁਲਾਰਿਆਂ ਨੇ ਦੱਸਿਆ ਕਿ ਕੁੱਝ ਖਾਸ ਕਾਰਨਾਂ ਕਰਕੇ ਭਾਰਤ ਬੰਦ ਦੀ ਤਰੀਕ 25 ਦੀ ਬਜਾਏ ਹੁਣ 27 ਸਤੰਬਰ ਕਰ ਦਿੱਤੀ ਗਈ ਹੈ। ਮੁੱਜ਼ਫਰਨਗਰ ਦੀ ਇਤਿਹਾਸਕ ਮਹਾਂ-ਪੰਚਾਇਤ ਤੋਂ ਸਿਰਫ ਤਿੰਨ ਹਫਤਿਆਂ ਬਾਅਦ ਹੋਣ ਵਾਲਾ ਇਹ ਇੱਕ ਹੋਰ ਵੱਡਾ ਪ੍ਰੋਗਰਾਮ ਹੈ ਜਿਸ ਲਈ ਵੱਡੀਆਂ ਤਿਆਰੀਆਂ ਦੀ ਲੋੜ ਹੈ। ਸਾਡਾ ਅੰਦੋਲਨ ਹੁਣ ਦੇਸ਼- ਵਿਆਪੀ ਬਣ ਚੁੱਕਾ ਹੈ, ਇਸ ਲਈ ਭਾਰਤ ਬੰਦ ਦਾ ਅਸਰ ਵੀ ਦੇਸ਼-ਵਿਆਪੀ ਦਿਖਣਾ ਚਾਹੀਦਾ ਹੈ। ਭਾਰਤ ਬੰਦ ਨੂੰ ਸਫਲ ਬਣਾਉਣ ਦੀ ਬਹੁਤ ਵੱਡੀ ਚੁਣੌਤੀ ਸਾਨੂੰ ਦਰਪੇਸ਼ ਹੈ।

    ਇਸ ਲਈ ਅੱਜ ਤੋਂ ਹੀ ਪੂਰੇ ਜ਼ੋਰ ਨਾਲ ਤਿਆਰੀਆਂ ਵਿੱਢ ਦਿਉ। ਬਲਵੰਤ ਸਿੰਘ ਉਪਲੀ ਨੇ ਦੱਸਿਆ ਕਿ ਪੁਲਿਸ ਨੇ ਕਿਸਾਨ ਆਗੂ ਮੇਜਰ ਸਿੰਘ ਸੰਘੇੜਾ ਉਪਰ ਹਮਲਾ ਕਰਨ ਵਾਲੇ ਦੋਸ਼ੀਆਂ 'ਤੇ, ਵਾਰ ਵਾਰ ਮਿਲਣ ਦੇ ਬਾਵਜੂਦ ਬਣਦੀਆਂ ਧਾਰਾਵਾਂ ਨਹੀਂ ਲਾਈਆਂ, ਇਸ  ਵਿਰੁਧ ਕੱਲ੍ਹ ਨੂੰ ਕਚਹਿਰੀ ਪੁਲ ਦੋ ਘੰਟੇ 12 ਤੋਂ ਦੋ ਵਜੇ ਤੱਕ ਜਾਮ ਕੀਤਾ ਜਾਵੇਗਾ।

    ਅੱਜ ਬੁਲਾਰਿਆਂ ਨੇ ਧਰਨਾਕਾਰੀਆਂ ਨੂੰ ਮੁਜ਼ੱਫਰਨਗਰ ਮਹਾਂ-ਪੰਚਾਇਤ ਦੀ ਅਪਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਇਸ ਸਫਲਤਾ ਨੂੰ ਹੋਰ ਪੱਕੇ ਪੈਂਰੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਰੈਲੀ ਨੇ ਕਿਸਾਨ ਅੰਦੋਲਨ ਨੂੰ ਇੱਕ ਹੋਰ ਉਚੇਚੇ ਪਾਇਦਾਨ 'ਤੇ ਲਿਆ ਖੜ੍ਹਾ ਕਰ ਦਿੱਤਾ ਹੈ ਅਤੇ ਅਸੀਂ ਦਿਨ-ਬਦਿਨ ਆਪਣੀ ਜਿੱਤ ਦੇ ਨਜਦੀਕ ਹੁੰਦੇ ਜਾ ਰਹੇ ਹਾਂ।

    ਅੱਜ ਧਰਨੇ ਨੂੰ  ਬਲਵੰਤ ਸਿੰਘ ਉਪਲੀ,ਰਣਧੀਰ ਸਿੰਘ ਰਾਜਗੜ੍ਹ, ਉਜਾਗਰ ਸਿੰਘ ਬੀਹਲਾ, ਬਾਬੂ ਸਿੰਘ ਖੁੱਡੀ ਕਲਾਂ, ਬਲਜੀਤ ਸਿੰਘ ਚੌਹਾਨਕੇ, ਰਮਨਦੀਪ ਕੌਰ ਖੁੱਡੀ ਕਲਾਂ, ਲੱਖਾ ਸਿੰਘ ਮਹਿਲ ਕਲਾਂ, ਗੁਰਜੰਟ ਸਿੰਘ ਟੀਐਸਯੂ,ਹਰਮੰਡਲ ਸਿੰਘ ਜੋਧਪੁਰ ਤੇ ਅਮਰਜੀਤ ਕੌਰ ਨੇ ਸੰਬੋਧਨ ਕੀਤਾ।

    ਬੁਲਾਰਿਆਂ ਨੇ ਅੱਜਕੱਲ੍ਹ ਵਾਇਰਲ ਹੋਈ ਇੱਕ ਆਡੀਉ ਦੀ ਚਰਚਾ ਕੀਤੀ। ਇਸ ਆਡੀਉ 'ਚ ਬੀਜੇਪੀ ਨੇਤਾ ਹਰਜੀਤ ਗਰੇਵਾਲ, ਇਕ ਸਵਾਲ ਦੇ ਜਵਾਬ 'ਚ ਇੱਕ ਪੱਤਰਕਾਰ ਲੜਕੀ ਨੂੰ ਪੁੱਛਦਾ ਹੈ ਕਿ 'ਤੁਸੀਂ ਆਪਣੇ ਪਿਤਾ ਦਾ ਨਾਂ ਦੱਸੋ, ਤੁਹਾਡੇ ਕੋਲ ਕੀ ਪਰੂਫ ਹੈ ਕਿ ਤੁਸੀਂ ਉਸ ਦੀ ਬੇਟੀ ਹੋ?'

    ਉਨ੍ਹਾਂ ਕਿਹਾ ਕਿ ਬੇਟੀ ਬਚਾਓ, ਬੇਟੀ ਪੜ੍ਹਾਉ ਦਾ ਨਾਅਰਾ ਲਾਉਣ ਦਾ ਖੇਖਣ ਕਰਨ ਵਾਲੀ  ਸੱਤਾਧਾਰੀ ਪਾਰਟੀ ਦੇ ਨੇਤਾ ਵੱਲੋਂ ਇੱਕ ਲੜਕੀ ਲਈ ਵਰਤੀ ਇਹ ਭੱਦੀ ਸ਼ਬਦਾਵਲੀ ਬਹੁਤ ਨਿੰਦਣਯੋਗ ਅਤੇ ਗੈਰ-ਮਿਆਰੀ ਹੈ।  ਦਰਅਸਲ, ਬੀਜੇਪੀ ਕਿਸਾਨ ਅੰਦੋਲਨ ਦੀ ਸਚਾਈ ਮੂਹਰੇ ਇਖਲਾਕੀ ਤੌਰ 'ਤੇ ਹਾਰ ਚੁੱਕੀ ਹੈ ਅਤੇ ਇਸ ਦੇ ਨੇਤਾ ਬੌਖਲਾ ਗਏ ਹਨ।

    ਸੰਯੁਕਤ ਕਿਸਾਨ ਮੋਰਚਾ ਇਸ ਨੇਤਾ ਵੱਲੋਂ ਵਰਤੀ ਭੱਦੀ ਸ਼ਬਦਾਵਲੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਪੁਰਜ਼ੋਰ ਮੰਗ ਕਰਦਾ ਹੈ ਕਿ ਇਹ ਨੇਤਾ ਉਸ ਪੱਤਰਕਾਰ ਬੇਟੀ ਤੋਂ ਜਨਤਕ ਤੌਰ 'ਤੇ ਮਾਫੀ ਮੰਗੇ।
    Published by:Gurwinder Singh
    First published: