Home /News /punjab /

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅਕਾਲ ਪੁਰਖ ਕੇਂਦਰ ਨੂੰ ਸਮਝ ਬਖਸ਼ੇ: ਗਿਆਨੀ ਹਰਪ੍ਰੀਤ ਸਿੰਘ

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅਕਾਲ ਪੁਰਖ ਕੇਂਦਰ ਨੂੰ ਸਮਝ ਬਖਸ਼ੇ: ਗਿਆਨੀ ਹਰਪ੍ਰੀਤ ਸਿੰਘ

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅਕਾਲ ਪੁਰਖ ਕੇਂਦਰ ਨੂੰ ਸਮਝ ਬਖਸ਼ੇ: ਗਿਆਨੀ ਹਰਪ੍ਰੀਤ ਸਿੰਘ

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅਕਾਲ ਪੁਰਖ ਕੇਂਦਰ ਨੂੰ ਸਮਝ ਬਖਸ਼ੇ: ਗਿਆਨੀ ਹਰਪ੍ਰੀਤ ਸਿੰਘ

  • Share this:
    Bishamber Bittu

    ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦੀ ਮੰਗ ਰੱਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਸਰਕਾਰ ਨੂੰ ਸਮਝ ਬਖਸ਼ੇ ਕਿ ਉਹ ਕਰਤਾਰਪੁਰ ਕੋਰੀਡੋਰ ਜਲਦ ਖੋਲ੍ਹੇ।

    ਬਟਾਲਾ ਦੇ ਨਜ਼ਦੀਕ ਪਿੰਡ ਮਲਕਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਗੁਰਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤ ਸਮਾਗਮ ਵਿਚ ਨਤਮਸਤਕ ਹੋਣ ਲਈ ਜਥੇਦਾਰ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਪਹੁੰਚੇ ਸਨ।

    ਜਥੇਦਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਇਸ ਸਮਾਗਮ ਵਿਚ ਵੱਡੀ ਗਿਣਤੀ ਸੰਗਤ ਸ਼ਾਮਲ ਹੋਈ ਹੈ ਅਤੇ ਉਹਨਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਅੱਜ ਮੁਖ ਲੋੜ ਹੈ ਕਿ ਗੁਰੂਆਂ ਦੀ ਬਾਣੀ ਅਤੇ ਉਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਗੁਰਬਾਣੀ ਨਾਲ ਜੁੜਨ ਦੀ, ਇਸ ਦੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਰਸਤੇ ਨੂੰ ਖੋਲ੍ਹਣ ਦੀ ਮੰਗ ਰੱਖਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਸਰਕਾਰ ਨੂੰ ਸਮਝ ਬਖਸ਼ੇ ਕਿ ਉਹ ਕਰਤਾਰਪੁਰ ਕੋਰੀਡੋਰ ਜਲਦ ਖੋਲ੍ਹੇ ਤਾਂ ਜੋ ਸੰਗਤਾਂ ਉਥੇ ਜਾ ਕੇ ਨਤਮਸਤਕ ਹੋ ਸਕਣ |

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਅਜਿਹੇ ਗੁਰਮਤ ਸਮਾਗਮ ਹੋਣੇ ਚਾਹੀਦੇ ਹਨ ਅਤੇ ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਵਲੋਂ ਵੀ ਆਉਣ ਵਾਲੇ ਦਿਨਾਂ ਵਿਚ ਨਨਕਾਣਾ ਸਾਕਾ ਦੀ ਸ਼ਤਾਬਦੀ ਨੂੰ ਲੈ ਕੇ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਗੋਧਰਪੁਰ ਵਿਚ 19,20, 21 ਫਰਵਰੀ ਨੂੰ ਮਹਾਨ ਗੁਰਮਤ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿਚ ਉਹਨਾਂ ਦੇਸ਼ ਅਤੇ ਵਿਦੇਸ਼ਾਂ ਤੋਂ ਸੰਗਤ ਨੂੰ ਸ਼ਾਮਲ ਹੋਣ ਲਈ ਅਪੀਲ ਕੀਤੀ। ਬੀਬੀ ਜਾਗੀਰ ਕੌਰ ਨੇ ਦੱਸਿਆ ਕਿ ਇਕ ਦਿਨ ਦਾ ਸਮਾਗਮ ਇਸਤਰੀ ਗੁਰਮੀਤ ਸੰਮੇਲਨ ਹੋਵੇਗਾ |
    Published by:Gurwinder Singh
    First published:

    Tags: Akal takht, Giani harpreet singh

    ਅਗਲੀ ਖਬਰ