ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਜੇਕਰ 24 ਘੰਟਿਆਂ ਵਿਚ ਰਿਹਾਈ ਨਾ ਹੋਈ ਤਾਂ 24 ਘੰਟਿਆਂ ਬਾਅਦ ਅਕਾਲ ਤਖ਼ਤ ਸਾਹਿਬ ਤੋਂ ਖਾਲਸਾ ਵਹੀਰ ਸ਼ੁਰੂ ਹੋਵੇਗੀ।
ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸਿੱਖਾਂ ਦੇ ਜਿਸ ਨਿਸ਼ਾਨ ਨੂੰ ਖਲਿਸਤਾਨੀ ਝੰਡਾ ਦੱਸਿਆ ਜਾ ਰਿਹਾ ਹੈ, ਸਾਰੇ ਆਪਣੀਆਂ ਗੱਡੀਆਂ 'ਤੇ ਇਹ ਝੰਡਾ ਲਗਾਉਣ। ਇਹ ਝੰਡਾ ਖਾਲਸਾ ਰਾਜ ਦਾ ਨਿਸ਼ਾਨ ਹੈ ਪਰ ਇਸ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ 60 ਤੋਂ 70 ਸਿੱਖ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਸੀ। ਇਸ ਮੀਟਿੰਗ ਵਿਚ ਅੰਮ੍ਰਿਤਪਾਲ (Operation Amritpal) ਮਾਮਲੇ ਵਿਚ ਨੌਜਵਾਨਾਂ ਦੀ ਫੜੋ-ਫੜੀ ਉਤੇ ਸਖਤ ਇਤਰਾਜ਼ ਕੀਤਾ ਗਿਆ। ਇਸ ਮੌਕੇ ਪਹੁੰਚੀਆਂ ਜਥੇਬੰਦੀਆਂ ਨੇ ਇਸ ਮਾਮਲੇ ਉਤੇ ਅਕਾਲ ਤਖਤ ਵੱਲੋਂ ਸਖਤ ਫੈਸਲਾ ਲੈਣਾ ਦੀ ਬੇਨਤੀ ਕੀਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal amritpal singh Twitter, Amritpal Singh Khalsa, Amritpal singh Twitter, Nsa on amritpal singh, Operation Amritpal