Home /News /punjab /

ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਤਨਖਾਹੀਆ ਕਰਾਰ

ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਤਨਖਾਹੀਆ ਕਰਾਰ

 ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਤਨਖਾਹੀਆ ਕਰਾਰ

ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਤਨਖਾਹੀਆ ਕਰਾਰ

ਐਜਸੀਪੀਸੀ ਨੂੰ ਵੀ ਨਿਰਦੇਸ਼ ਦਿੱਤੇ ਕਿ ਸਾਰੇ ਐਸਜੀਪੀਸੀ ਅਧਿਕਾਰੀਆਂ ਅਤੇ ਕਰਮਚਾਰੀਆਂ ਬਾਰੇ ਜਾਂਚ ਲਈ ਇੱਕ ਸਬ ਕਮੇਟੀ ਬਣਾਈ ਜਾਵੇ ਅਤੇ ਜੇਕਰ ਜਾਂਚ ਵਿੱਚ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇ।

ਹੋਰ ਪੜ੍ਹੋ ...
  • Share this:
ਅਕਾਲ ਤਖਤ ਸਾਹਿਬ ਵੱਲੋਂ ਸਿੱਖ ਪੰਥ ਵਿੱਚੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਬੀਤੇ ਦਿਨੀਂ ਗੁਰਦਾਸਪੁਰ ਦੇ ਇੱਕ ਗੁਰਦਵਾਰਾ ਸਾਹਿਬ ਵਿੱਚ ਅੰਮ੍ਰਿਤ ਛਕਣ ਦੇ ਮਾਮਲੇ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜੱਥੇਦਾਰ ਵੱਲੋਂ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਤਿੰਨ ਲੋਕਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।

ਅੱਜ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵਲੋਂ ਅਕਾਲ ਤਖਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤੇ ਜਾਣ ਵਾਲਿਆਂ ਵਿੱਚ ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ ਜੱਫਰਵਾਲ,ਕਾਦੀਆਂ ਤੋਂ ਸ਼ਿਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਦਾ ਨਾਮ ਸ਼ਾਮਿਲ ਹੈ। ਇਸ ਤੋਂ ਇਲਾਵਾ ਜੱਥੇਦਾਰ ਵਲੋਂ ਆਦੇਸ਼ ਕੀਤਾ ਗਿਆ ਕਿ ਇਨ੍ਹਾਂ ਨੂੰ ਪਹਿਲਾਂ ਬਣੀਆਂ ਸਬ ਕਮੇਟੀਆਂ ਵਿੱਚੋਂ ਵੀ ਤੁਰੰਤ ਬਾਹਰ ਕੀਤਾ ਜਾਵੇ। ਇਸਦੇ ਨਾਲ ਹੀ ਜੱਥੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਦੇਸ਼ ਕੀਤਾ ਕਿ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਹੋਰ ਲੀਡਰਾਂ ਬਾਰੇ ਪਾਰਟੀ ਪੱਧਰ ਤੇ ਜਾਂਚ ਕਰਕੇ ਉਹਨਾਂ ਨੂੰ ਪਾਰਟੀ ਤੋਂ ਬਾਹਰ ਕੀਤਾ ਜਾਵੇ।

ਇਸਦੇ ਨਾਲ ਹੀ ਐਜਸੀਪੀਸੀ ਨੂੰ ਵੀ ਨਿਰਦੇਸ਼ ਦਿੱਤੇ ਕਿ ਸਾਰੇ ਐਸਜੀਪੀਸੀ ਅਧਿਕਾਰੀਆਂ ਅਤੇ ਕਰਮਚਾਰੀਆਂ ਬਾਰੇ ਜਾਂਚ ਲਈ ਇੱਕ ਸਬ ਕਮੇਟੀ ਬਣਾਈ ਜਾਵੇ ਅਤੇ ਜੇਕਰ ਜਾਂਚ ਵਿੱਚ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇ।

ਦਰਅਸਲ ਇੱਕ ਅਸ਼ਲੀਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਨੂੰ ਅਕਾਲ ਤਖਤ ਸਾਹਿਬ ਵੱਲੋਂ ਸਿੱਖ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ। ਪਰ ਕੱਲ ਲੰਗਾਹ ਵੱਲੋਮ ਗੁਰਦਾਸਪੁਰ ਦੇ ਇੱਕ ਗੁਰਦਆਰੇ ਵਿੱਚ ਅੰਮ੍ਰਿਤ ਸੰਚਾਰ ਕਰਕੇ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਸਿੱਧੀ ਚੁਣੌਤੀ ਦੇਣ ਦਾ ਕੰਮ ਕੀਤਾ ਗਿਆ ਸੀ। ਜਿਸਦਾ ਵਿਰੋਧ ਹਰ ਪਾਸੇ ਕੀਤਾ ਜਾ ਰਿਹਾ ਹੈ। ਇਸਤੋਂ ਪਹਿਲਾਂ ਉਸ ਗੁਰਦਵਾਰੇ ਦੇ ਤਿੰਨ ਮੁਲਾਜ਼ਮਾਂ ਨੂੰ ਵੀ ਮੁਅੱਤਲ ਕੀਤਾ ਗਿਆ ਹੈ ਜਿੱਥੇ ਲੰਗਾਹ ਵਲੋਂ ਅੰਮ੍ਰਿਤ ਛਕਿਆ ਗਿਆ ਸੀ।
Published by:Ashish Sharma
First published:

Tags: Amritsar, Giani harpreet singh, Jathedar

ਅਗਲੀ ਖਬਰ