
ਗਿੱਦੜਬਾਹਾ: ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ਮਾਂ-ਪੁੱਤ ਚਲਾਉਂਦੇ ਸੀ ਅੱਡਾ, ਤਿੰਨ ਔਰਤਾਂ ਸਣੇ ਛੇ ਕਾਬੂ
Ashphaq Dhuddy
ਚਰਨਜੀਤ ਸਿੰਘ ਸੋਹਲ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਐੱਸਐੱਸਪੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸਮਾਜ ਵਿਰੋਧੀ ਤੱਤਾਂ ਉਤੇ ਸ਼ਿਕੰਜਾ ਕੱਸ ਦਿੱਤਾ ਗਿਆ ਹੈ। ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਉਤੇ ਥਾਣਾ ਗਿੱਦੜਬਾਹਾ ਪੁਲਿਸ ਦੇ ਇੰਚਾਰਜ ਇੰਸਪੈਕਟਰ ਹਰਜੀਤ ਸਿੰਘ ਨੇ ਗੁਰੂ ਤੇਗ ਬਹਾਦਰ ਨਗਰ ਗਿੱਦੜਬਾਹਾ ਵਿਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕਰਦੇ ਹੋਏ ਅੱਡਾ ਚਲਾਉਣ ਵਾਲੀ ਮੁਖੀ ਔਰਤ ਦੇ ਮੁੰਡੇ ਅਤੇ ਤਿੰਨ ਔਰਤਾਂ ਸਮੇਤ ਛੇ ਲੋਕਾਂ ਨੂੰ ਕਾਬੂ ਕੀਤਾ ਹੈ ਜਦਕਿ ਇਸੇ ਦੌਰਾਨ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਅੱਡਾ ਚਲਾਉਣ ਵਾਲੀ ਔਰਤ ਫਰਾਰ ਹੋਣ ਵਿਚ ਸਫਲ ਹੋ ਗਈ।
ਇਸ ਮਾਮਲੇ ਵਿੱਚ ਸੱਤ ਲੋਕਾਂ ਨੂੰ ਨਾਮਜ਼ਦ ਕਰਦੇ ਹੋਏ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਦਰਜ ਮਾਮਲੇ ਦੇ ਅਨੁਸਾਰ ਵਾਰਡ ਨੰਬਰ ਦੋ ਗੁਰੂ ਤੇਗ ਬਹਾਦਰ ਨਗਰ ਗਿੱਦੜਬਾਹਾ ਵਿੱਚ ਰਹਿਣ ਵਾਲੀ ਮਨਜੀਤ ਕੌਰ, ਉਸ ਦਾ ਬੇਟਾ ਬਲਦੇਵ ਸਿੰਘ ਪੁੱਤਰ ਤਰਸੇਮ ਸਿੰਘ ਆਪਣੇ ਘਰ ਵਿਚ ਸ਼ਹਿਰ ਅਤੇ ਆਸਪਾਸ ਤੋਂ ਔਰਤਾਂ ਅਤੇ ਬੰਦਿਆਂ ਨੂੰ ਘਰ ਬੁਲਾ ਕੇ ਦੇਹ ਵਪਾਰ ਦਾ ਕੰਮ ਕਰਦੀ ਹੈ ਅਤੇ ਇਹਨਾਂ ਤੋਂ ਮੋਟੀ ਰਕਮ ਵਸੂਲ ਕਰਦੇ ਹਨ।
ਗੁਪਤ ਸੂਚਨਾ ਦੇ ਆਧਾਰ ਉਤੇ ਪੁਲਿਸ ਨੇ ਛਾਪਾਮਾਰੀ ਕਰਦੇ ਹੋਏ ਦੇਹ ਵਪਾਰ ਦਾ ਅੱਡੇ ਦੀ ਮੁਖੀ ਔਰਤ ਦੇ ਮੁੰਡੇ ਅਤੇ ਤਿੰਨ ਔਰਤਾਂ ਸਮੇਤ ਛੇ ਲੋਕਾਂ ਨੂੰ ਕਾਬੂ ਕਰ ਲਿਆ ਜਦਕਿ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੀ ਮਨਜੀਤ ਕੌਰ ਪਤਨੀ ਤਰਸੇਮ ਸਿੰਘ ਮੌਕੇ ਦਾ ਫ਼ਾਇਦਾ ਉਠਾਉਂਦੇ ਹੋਏ ਭੱਜਣ ਵਿਚ ਸਫਲ ਰਹੇ।
ਐਸਐਚਓ ਹਰਜੀਤ ਸਿੰਘ ਨੇ ਛੇ ਲੋਕਾਂ ਨੂੰ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਐੱਸਐੱਸਪੀ ਚਰਨਜੀਤ ਸਿੰਘ ਸੋਹਲ ਅਤੇ ਡੀਐੱਸਪੀ ਗਿੱਦੜਬਾਹਾ ਨਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਮਾਮਲਾ ਦਰਜ ਕਰ ਲਿਆ ਅਤੇ ਜਲਦ ਹੀ ਸੰਚਾਲਕਾ ਮਨਜੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਜਾਏਗਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।