ਸ੍ਰੀ ਹਰਿਮੰਦਰ ਸਾਹਿਬ ’ਚ ਇਕ ਵਾਰ ਫਿਰ ਤੋਂ ਟਿਕ ਟਾਕ ਵੀਡੀਓ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ 3 ਕੁੜੀਆਂ ਵੱਲੋਂ ਪੰਜਾਬੀ ਗੀਤ ’ਤੇ ਟਿਕ-ਟਾਕ ਵੀਡੀਓ ਬਣਾਈ ਗਈ ਹੈ। SGPC ਨੇ ਇਸ ਮਾਮਲੇ ਉਤੇ ਨੋਟਿਸ ਲੈ ਲਿਆ ਹੈ ਤੇ ਕਾਰਵਾਈ ਕੀਤੀ ਜਾਵੇਗੀ।
ਕਾਬਲੇਗੌਰ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਪਰ ਬਾਅਦ ਵਿਚ ਉਨ੍ਹਾਂ ਵੱਲੋਂ ਮੁਆਫੀ ਮੰਗ ਲਈ ਗਈ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।