ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਨਹੀਂ ਰਹੇ
Updated: February 9, 2019, 1:10 PM IST
Updated: February 9, 2019, 1:10 PM IST
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਫੇਫੜੇ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ। ਗੋਬਿੰਦ ਸਿੰਘ ਕਾਂਝਲਾ 1985 ਵਿਚ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਵਿਚ ਮੰਤਰੀ ਰਹੇ।
ਇਸ ਤੋਂ ਬਾਅਦ 1997 ਵਿਚ ਉਹ ਬਾਦਲ ਸਰਕਾਰ ਵਿਚ ਕੈਬਨਿਟ ਮੰਤਰੀ ਬਣੇ ਅਤੇ 2002 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ। ਸ. ਕਾਂਝਲਾ ਦੇ ਸਿਆਸੀ ਜੀਵਨ ਵਿਚ ਕਈ ਵਾਰ ਉਤਾਰ ਚੜ੍ਹਾਅ ਆਏ ਅਤੇ ਉਨ੍ਹਾਂ ਨੇ ਲੰਬਾ ਸਮਾਂ ਵਿਧਾਨ ਸਭਾ ਹਲਕਾ ਸ਼ੇਰਪੁਰ ਦੀ ਨੁਮਾਇੰਦਗੀ ਕੀਤੀ।

Loading...