ਆਰਐੱਸਐੱਸ ਦੀ ਇਸ ਕਾਰਵਾਈ ਨਾਲ ਸਿੱਖਾਂ ਸੰਗਤ 'ਚ ਰੋਸ, ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ


Updated: May 16, 2018, 9:46 AM IST
ਆਰਐੱਸਐੱਸ ਦੀ ਇਸ ਕਾਰਵਾਈ ਨਾਲ ਸਿੱਖਾਂ ਸੰਗਤ 'ਚ ਰੋਸ, ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

Updated: May 16, 2018, 9:46 AM IST
ਇਤਿਹਾਸਕ ਤੱਥਾਂ ਨਾਲ ਛੇੜਛਾੜ ਕਰਕੇ ਗੁਰੂਆਂ ਨੂੰ ਹਿੰਦੂ ਦਰਸਾਉਣ ਵਾਲਾ ਮਾਮਲਾ ਭਖ਼ਣ ਲੱਗਾ ਹੈ। ਆਰਐੱਸਐੱਸ ਦੇ ਮੁੱਖ ਕੇਂਦਰ ਨਾਗਪੁਰ ਵਿੱਚ ਸ੍ਰੀ ਭਾਰਤੀ ਪ੍ਰਕਾਸ਼ਨ ਵੱਲੋਂ ਛਾਪੀਆਂ ਕਿਤਾਬਾਂ ਵਿੱਚ ਇਹ ਇਲਜ਼ਾਮ ਲੱਗਾ ਹੈ। ਸਿੱਖ ਸੰਗਤ ਵਿੱਚ ਰੋਹ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨੇ ਵੀ ਇਸਦਾ ਨੋਟਿਸ ਲੈ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਕੋਲੋਂ ਕਾਰਵਾਈ ਦੀ ਮੰਗ ਕੀਤੀ ਹੈ।

ਐਸਜੀਪੀਸੀ ਦੇ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਭਾਰਤ ਦੇ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਸਬੰਧਤ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ। ਉਨ੍ਹਾਂ ਆਰਐੱਸਐੱਸ ਅਤੇ ਕਿਤਾਬਾਂ ਦੇ ਪ੍ਰਕਾਸ਼ਕ ਨੂੰ ਤਾੜਨਾ ਕੀਤੀ ਹੈ ਕਿ ਉਹ ਵਿਵਾਦਤ ਕਿਤਾਬਾਂ ਨੂੰ ਤੁਰੰਤ ਵਾਪਸ ਲੈਣ ਤੇ ਸਿੱਖ ਜਗਤ ਕੋਲੋਂ ਮੁਆਫ਼ੀ ਮੰਗਣ।

ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਇਸ ਮਾਮਲੇ ਵਿੱਚ ਦੋਸ਼ ਲਾਇਆ ਕਿ ਆਰਐੱਸਐੱਸ ਵੱਲੋਂ ਸਿੱਖ ਇਤਿਹਾਸ ਨਾਲ ਛੋੜਖਾਨ ਕੀਤੀ ਜਾ ਰਹੀ ਹੈ। ਇਸਦੇ ਲਈ ਕਿ ਆਰਐੱਸਐੱਸ ਵੱਲੋਂ ਹਿੰਦੀ ਦੀਆਂ ਛੋਟੀਆਂ ਛੋਟੀਆਂ ਕਿਤਾਬਾ ਛਾਪੀਆਂ ਜਾ ਰਹੀਆਂ ਹਨ, ਜਿੰਨਾ ਵਿੱਚ ਸਿੱਖ ਗੁਰੂਆਂ ਨੂੰ ਗਊ ਪੂਜਕ ਅਤੇ ਹਿੰਦੂ ਰੀਤੀ ਰਿਵਾਜਾਂ ਦਾ ਸਮਰਥਕ ਦੱਸਿਆ ਜਾ ਰਿਹਾ ਹੈ।
First published: May 16, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ