Home /News /punjab /

ਅਧਿਆਪਕ ਹੁਣ ਸਿਰਫ ਪੜ੍ਹਾਉਣ ਦਾ ਕੰਮ ਕਰਨਗੇ, ਕਾਲਜ ਅਧਿਆਪਕਾਂ ਨੂੰ ਯੂਜੀਸੀ ਸਕੇਲ ਦਿੱਤਾ ਜਾਵੇਗਾ: ਮਾਨ

ਅਧਿਆਪਕ ਹੁਣ ਸਿਰਫ ਪੜ੍ਹਾਉਣ ਦਾ ਕੰਮ ਕਰਨਗੇ, ਕਾਲਜ ਅਧਿਆਪਕਾਂ ਨੂੰ ਯੂਜੀਸੀ ਸਕੇਲ ਦਿੱਤਾ ਜਾਵੇਗਾ: ਮਾਨ

ਅਧਿਆਪਕ ਹੁਣ ਸਿਰਫ ਪੜ੍ਹਾਉਣ ਦਾ ਕੰਮ ਕਰਨਗੇ, ਕਾਲਜ ਅਧਿਆਪਕਾਂ ਨੂੰ ਯੂਜੀਸੀ ਸਕੇਲ ਦਿੱਤਾ ਜਾਵੇਗਾ: ਮਾਨ

ਅਧਿਆਪਕ ਹੁਣ ਸਿਰਫ ਪੜ੍ਹਾਉਣ ਦਾ ਕੰਮ ਕਰਨਗੇ, ਕਾਲਜ ਅਧਿਆਪਕਾਂ ਨੂੰ ਯੂਜੀਸੀ ਸਕੇਲ ਦਿੱਤਾ ਜਾਵੇਗਾ: ਮਾਨ

  • Share this:
    ਪੰਜਾਬ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਸ਼ਹਿਰਾਂ ਵਿੱਚ ਮੁਹੱਲਾ ਕਲੀਨਿਕ ਅਤੇ ਪਿੰਡਾਂ ਵਿੱਚ ਪਿਂਡ ਕਲੀਨਿਕ ਖੋਲ੍ਹਣ ਜਾ ਰਹੇ ਹਾਂ। 75 ਕਲੀਨਿਕ ਖੋਲ੍ਹ ਕੇ ਸ਼ੁਰੂਆਤ ਕੀਤੀ ਜਾ ਰਹੀ ਹੈ।

    ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗ ਲਈ 25,000 ਘਰ ਬਣਾਏ ਜਾਣਗੇ। ਪੰਜਾਬ ਦੇ ਸਾਰੇ ਸ਼ਹਿਰਾਂ ਲਈ ਮਾਸਟਰ ਪਲਾਨ 2 ਤੋਂ 3 ਸਾਲਾਂ ਵਿੱਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 5994 ਈਟੀਟੀ ਅਧਿਆਪਕ, 8393 ਪ੍ਰਾਇਮਰੀ ਅਧਿਆਪਕ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ।

    ਅਧਿਆਪਕ ਸਿਰਫ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਕਰਨਗੇ। ਆਉਣ ਵਾਲੇ ਸਮੇਂ ਵਿੱਚ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ। ਕਾਲਜ ਅਧਿਆਪਕਾਂ ਨੂੰ ਯੂਜੀਸੀ ਸਕੇਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਵਿਦੇਸ਼ ਜਾਣ ਲਈ ਮਜਬੂਰ ਹਨ। ਪੰਜਾਬ ਵਿੱਚ ਡਿਗਰੀ ਅਨੁਸਾਰ ਕੰਮ ਮਿਲੇਗਾ।

    ਅਸੀਂ ITI ਨਾਲ ਸਬੰਧਤ 44 ਨਵੇਂ ਕੋਰਸ ਸ਼ੁਰੂ ਕਰਨ ਜਾ ਰਹੇ ਹਾਂ। ਸਕੂਲਾਂ ਨੂੰ ਆਪਣੀ ਮਰਜ਼ੀ ਨਾਲ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

    ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਉਨ੍ਹਾਂ ਸਾਰੇ ਮੁੱਦਿਆਂ ਨੂੰ ਪੂਰਾ ਕਰੇਗੀ ਜੋ ਲੋਕਾਂ ਨੇ ਸਾਡੇ ਸਾਹਮਣੇ ਰੱਖੇ ਹਨ।

    ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਪੰਜਾਬ ਵਿੱਚ ਚੰਗੀ ਸ਼ੁਰੂਆਤ ਹੋਈ ਹੈ। ਨਾ ਤਾਂ ਭ੍ਰਿਸ਼ਟਾਚਾਰ ਕਰਨ ਵਾਲੇ ਬਖਸ਼ੇ ਜਾਣਗੇ ਤੇ ਨਾ ਹੀ ਭ੍ਰਿਸ਼ਟਾਚਾਰ ਕਰਵਾਉਣ ਵਾਲੇ। ਅਸੀਂ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਵੱਡਾ ਕਦਮ ਚੁੱਕਿਆ ਹੈ।

    ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਾਕਆਊਟ ਕਰਨਾ ਸ਼ੁਰੂ ਕਰ ਦਿੱਤਾ, ਜਿਸ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਲੋਕਾਂ ਨੂੰ ਸੁਣਨ ਦੀ ਆਦਤ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ, ਸਾਨੂੰ ਆਪਣਾ ਕੰਮ ਕਰਨ ਦਿਓ, ਤੁਸੀਂ ਆਪਣ ਕੰਮ ਕਰੋ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆਪਣੀ ਹੀ ਸਰਕਾਰ ਦੇ ਮੰਤਰੀ ਖਿਲਾਫ ਕਾਰਵਾਈ ਕੀਤੀ ਹੈ।
    Published by:Gurwinder Singh
    First published:

    Tags: Bhagwant Mann, Bhagwant Mann Cabinet, Budget, Budget 2022, Punjab Budget 2021

    ਅਗਲੀ ਖਬਰ