ਪੰਜਾਬ ਦੇ ਮਸ਼ਹੂਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਦੀ ਪੁਲਿਸ ਦੇ ਅਧਿਕਾਰੀਆਂ ਨੇ ਕੈਲੀਫੋਰਨੀਆ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਰਾੜ ਦੀ ਹਿਰਾਸਤ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।ਉੱਧਰ ਲਾਰੇਂਸ ਬਿਸ਼ਨੋਈ ਦੇ ਵਲੀਲ ਨੇ ਵੀ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ ਹੈ।
ਦੂਜੇ ਪਾਸੇ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦਾਅਵਾ ਕੀਤਾ ਹੈ ਕਿ ਜਲਦ ਹੀ ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਲਿਆਂਦਾ ਜਾਵੇਗਾ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਜਾਣਕਾਰੀ ਦੇ ਸਕਦੇ ਹਨ।
ਤੁਹਾਨੂੰ ਦਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਨਾਮ ਦੇ ਨਾਲ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਦਾ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ 2017 ਵਿੱਚ ਵਿਿਦਆਰਥੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਸਰਗਰਮ ਮੈਂਬਰ ਹੈ। ਬਰਾੜ ਪਿਛਲੇ ਮਹੀਨੇ ਡੇਰਾ ਸੱਚਾ ਸੌਦਾ ਦੇ ਇੱਕ ਪੈਰੋਕਾਰ ਦੇ ਕਤਲ ਦਾ ਵੀ ੳਹ ਮੁੱਖ ਸਾਜ਼ਿਸ਼ਕਰਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: California, Gangster, Goldy brar, Police, Punjab