ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿਚ ਹਿਰਾਸਤ ਵਿੱਚ ਲੈ ਲਿਆ। ਵੇਰਵਿਆਂ ਅਨੁਸਾਰ ਉਹ 20 ਨਵੰਬਰ ਨੂੰ ਫੜਿਆ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਲੀਫੋਰਨੀਆ ਪੁਲਿਸ ਨੇ ਸਾਡੇ ਨਾਲ ਸੰਪਰਕ ਕੀਤਾ ਹੈ। ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ ਤੇ ਉਹ ਛੇਤੀ ਪੰਜਾਬ ਪੁਲਿਸ ਦੀ ਗ੍ਰਿਫ਼ਤ ’ਚ ਹੋਵੇਗਾ।
ਉਧਰ, ਮਾਨਸਾ ਪੁਲਿਸ ਦੇ ਇਕ ਅਧਿਕਾਰੀ ਨੇ ਉਸ ਦੇ ਹਿਰਾਸਤ ਵਿਚ ਲੈਣ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਉਸ ਨੂੰ ਬਿਨਾਂ ਪਾਸਪੋਰਟ ਤੋਂ ਫੜਿਆ ਗਿਆ ਹੈ ਅਤੇ ਉਸ ਵਿਰੁੱਧ ਪਹਿਲਾਂ ਹੀ ਦੋ ਪੁਰਾਣੇ ਕੇਸਾਂ ਵਿੱਚ ਰੈੱਡ ਕਾਰਨਰ ਨੋਟਿਸ ਜਾਰੀ ਹੋ ਚੁੱਕੇ ਹਨ। ਉਹ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਤੋਂ ਰਾਜਸੀ ਸ਼ਰਨ ਲੈਣ ਲਈ ਕੈਲੀਫੋਰਨੀਆਂ ਚਲਾ ਗਿਆ ਸੀ।
ਹੁਣ ਭਾਰਤ ਸਰਕਾਰ ਰੈੱਡ ਕਾਰਨਰ ਨੋਟਿਸ ਦੇ ਸਬੂਤ ਅਮਰੀਕਾ ਸਰਕਾਰ ਨੂੰ ਦੇ ਕੇ ਉਸ ਨੂੰ ਭਾਰਤ ਵਿਚ ਲਿਆਉਣ ਲਈ ਚਾਰਾਜੋਈ ਕਰੇਗੀ।ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕੱਲ੍ਹ ਹੀ ਗੋਲਡੀ ਬਰਾੜ ਦੀ ਸੂਹ ਦੇਣ ਵਾਲੇ ਨੂੰ ਦੋ ਕਰੋੜ ਰੁਪਏ ਆਪਣੇ ਪੱਲਿਉਂ ਦੇਣ ਦਾ ਐਲਾਨ ਕੀਤਾ ਹੈ।
ਬਲਕੌਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਦੇ ਕੈਲੀਫੋਰਨੀਆ ਵਿਚ ਫੜੇ ਜਾਣ ਸਬੰਧੀ ਹਾਲੇ ਤੱਕ ਕਿਸੇ ਸਰਕਾਰੀ ਜਾਂ ਪੰਜਾਬ ਪੁਲfਸ ਦੇ ਅਧਿਕਾਰੀ ਨੇ ਉਨ੍ਹਾਂ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਹੈ। ਉਨ੍ਹਾਂ ਨੂੰ ਗੋਲਡੀ ਦੇ ਫੜੇ ਜਾਣ ਸਬੰਧੀ ਮੀਡੀਆ ਰਾਹੀਂ ਪਤਾ ਲੱਗਿਆ ਹੈ। ਉਂਝ ਉਸ ਦੇ ਫੜੇ ਦੀ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਅਤੇ ਹੁਣ ਇਨਸਾਫ਼ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਾਰਤ ਲਿਆਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਉਸ ਤੋਂ ਨਾਰਕੋ ਟੈਸਟ ਦੇ ਆਧਾਰ ਉੱਤੇ ਪੁੱਛ ਪੜਤਾਲ ਕਰਨੀ ਚਾਹੀਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Goldy brar, Sidhu Moosewala, Sidhu moosewala murder update