ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਖੁਸ਼ ਕਰਦੇ ਹੋਏ ਉਨ੍ਹਾਂ ਦੇ ਹੱਕ ਵਿੱਚ ਨਵਾਂ ਐਲਾਨ ਕੀਤਾ ਹੈ, ਜੀ ਹਾਂ ਪੰਜਾਬ ਸਰਕਾਰ ਨੇ ਗੰਨੇ ਦੇ ਵਧੇ ਹੋਏ ਭਾਅ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਚੰਡੀਗੜ੍ਹ ਵਿਖੇ ਜਾਰੀ ਇੱਕ ਬਿਆਨ ਵਿੱਚ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੜ੍ਹਾਈ ਸਾਲ 2022-23 ਦੌਰਾਨ ਫੇਅਰ ਐਂਡ ਡੈਮੋਨਿਊਰੇਟਿਵ ਪ੍ਰਾਈਸ ਅਤੇ ਸਟੇਟ ਐਗਰੀਡ ਪ੍ਰਾਈਸ ਦੇ ਮੁੱਲ ਦਾ ਅੰਤਰ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾਂ 2:1 ਅਨੁਸਾਰ ਵਿੱਚ ਨਿਸ਼ਚਿਤ ਹਨ।
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਜਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਗੰਨੇ ਦੀਆਂ ਸਾਰੀਆਂ ਕਿਸਮਾ ਦਾ ਭਾਅ 305 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਸੀ।ਜਿਸ ਵਿੱਚ ਵਾਧਾ ਕਰਦਿਆਂ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਗੇਤੀ ਕਿਸਮ ਦੇ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ, ਦਰਮਿਆਨੀ ਕਿਸਮ ਦਾ 370 ਅਤੇ ਪਛੇਤੀ ਕਿਸਮ ਦਾ 365 ਰੁਪਏ ਨਿਸ਼ਚਿਤ ਕੀਤਾ ਹੈ।
20 ਨਵੰਬਰ 2022 ਤੋਂ ਗੰਨੇ ਦੀ ਪਿੜ੍ਹਾਈ ਹੋਵੇਗੀ ਸ਼ੁਰੂ
ਖੇਤੀਬਾੜੀ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਬਣਦਾ 50 ਰੁਪਏ ਪ੍ਰਤੀ ਕੁਇੰਟਲ ਹਿੱਸਾ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਉੱਤੇ ਜਮ੍ਹਾਂ ਕਰਵਾਇਆ ਜਾਵੇਗਾ ਅਤੇ ਸਾਰੀਆਂ ਖੰਡ ਮਿੱਲਾਂ ਵਿੱਚ 20 ਨਵੰਬਰ 2022 ਤੋਂ ਗੰਨੇ ਦੀ ਪਿੜ੍ਹਾਈ ਸ਼ੁਰੂ ਕਰ ਦਿੱਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Kuldeep Dhaliwal, Notice, Price, Punjab, Sugar