Home /News /punjab /

ਖ਼ੁਸ਼ ਖ਼ਬਰੀ! ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ ਸ਼ਾਮ ਤੱਕ ਮਿਲ ਜਾਵੇਗੀ ਤੇ ਗੰਨਾ ਕਿਸਾਨਾਂ ਦੇ ਬਕਾਏ ਵੀ ਆ ਜਾਣਗੇ

ਖ਼ੁਸ਼ ਖ਼ਬਰੀ! ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ ਸ਼ਾਮ ਤੱਕ ਮਿਲ ਜਾਵੇਗੀ ਤੇ ਗੰਨਾ ਕਿਸਾਨਾਂ ਦੇ ਬਕਾਏ ਵੀ ਆ ਜਾਣਗੇ

ਖ਼ੁਸ਼ ਖ਼ਬਰੀ! ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ ਸ਼ਾਮ ਤੱਕ ਮਿਲ ਜਾਵੇਗੀ ਤੇ ਗੰਨਾ ਕਿਸਾਨਾਂ ਦੇ ਬਕਾਏ ਆ ਜਾਣਗੇ (file photo)

ਖ਼ੁਸ਼ ਖ਼ਬਰੀ! ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ ਸ਼ਾਮ ਤੱਕ ਮਿਲ ਜਾਵੇਗੀ ਤੇ ਗੰਨਾ ਕਿਸਾਨਾਂ ਦੇ ਬਕਾਏ ਆ ਜਾਣਗੇ (file photo)

ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਅੱਜ ਸ਼ਾਮ ਤੱਕ ਸਾਰਿਆਂ ਨੂੰ ਤਨਖਾਹ ਜਾਰੀ ਕਰ ਦਿੱਤੀ ਜਾਵੇਗੀ। ਸਰਕਾਰੀ ਖ਼ਜ਼ਾਨੇ ਵਿੱਚ ਜੋ ਵੀ ਪੈਸਾ ਆਉਂਦਾ ਹੈ, ਉਹ ਲੋਕਾਂ ਲਈ ਖੁੱਲ੍ਹਾ ਰੱਖਿਆ ਹੈ।

  • Share this:

    ਚੰਡੀਗੜ੍ਹ-  ਪੰਜਾਬ ਦੇ ਸਰਕਾਰੀ ਮੁਲਾਜ਼ਮਾਂ (Punjab Govt Employees) ਨੂੰ ਤਨਖਾਹਾਂ ਨਾ ਮਿਲਣ ਦੇ ਮੁੱਦੇ 'ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਅੱਜ ਸ਼ਾਮ ਤੱਕ ਸਾਰਿਆਂ ਨੂੰ ਤਨਖਾਹ ਜਾਰੀ ਕਰ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਹੈ ਕਿ ਸਰਕਾਰੀ ਖ਼ਜ਼ਾਨੇ ਵਿੱਚ ਜੋ ਵੀ ਪੈਸਾ ਆਉਂਦਾ ਹੈ, ਉਹ ਲੋਕਾਂ ਲਈ ਖੁੱਲ੍ਹਾ ਰੱਖਿਆ ਹੈ।


    ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਜੀਐਸਟੀ ਕੁਲੈਕਸ਼ਨ 23 ਫੀਸਦੀ ਵਧੀ ਹੈ। ਅਸੀਂ ਇਸ ਪੈਸੇ ਨੂੰ ਬੁਨਿਆਦੀ ਢਾਂਚੇ 'ਤੇ ਲਗਾ ਰਹੇ ਹਾਂ। ਲੋਕ ਭਲਾਈ ਸਕੀਮਾਂ 'ਤੇ ਲਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੰਨਾ ਕਿਸਾਨਾਂ ਦਾ ਬਕਾਇਆ (Sugar Cane Farmers)  ਪੈਸਾ ਵੀ ਅੱਜ ਹੀ ਜਾਰੀ ਕਰ ਦਿੱਤਾ ਜਾਵੇਗਾ।


    ਦਰਅਸਲ, ਇੰਡੀਅਨ ਐਕਸਪ੍ਰੈਸ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਆਪਣੇ ਮੁਲਾਜ਼ਮਾਂ ਦੀਆਂ ਅਗਸਤ ਮਹੀਨੇ ਦੀਆਂ ਸਤੰਬਰ ਮਹੀਨੇ ਦੀਆਂ ਛੇ ਦਿਨਾਂ ਦੀਆਂ ਤਨਖਾਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਫੰਡਾਂ ਦੀ ਕਮੀ ਦਾ ਸਾਹਮਣਾ ਕਰ ਰਹੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇੱਕ ਨਿਯਮ ਦੇ ਤੌਰ 'ਤੇ, ਸਰਕਾਰ ਆਮ ਤੌਰ 'ਤੇ ਪਿਛਲੇ ਮਹੀਨੇ ਦੀ ਤਨਖਾਹ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਅਦਾ ਕਰਦੀ ਹੈ। ਇਸ ਮਾਮਲੇ ਨਾਲ ਸਬੰਧਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੀਐਸਟੀ ਮੁਆਵਜ਼ਾ ਪ੍ਰਣਾਲੀ ਖ਼ਤਮ ਹੋਣ ਤੋਂ ਬਾਅਦ ਸਰਕਾਰ ਨੂੰ ਫੰਡਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜ ਨੂੰ ਪਿਛਲੇ ਵਿੱਤੀ ਸਾਲ ਵਿੱਚ ਕੇਂਦਰ ਤੋਂ ਜੀਐਸਟੀ ਮੁਆਵਜ਼ੇ ਵਜੋਂ 16,000 ਕਰੋੜ ਰੁਪਏ ਮਿਲੇ ਸਨ।

    Published by:Ashish Sharma
    First published:

    Tags: AAP Punjab, Bhagwant Mann, Employees, Punjab government, Salary