Home /News /punjab /

ਰਾਸ਼ਟਰੀ ਡਾਕਟਰ ਦਿਵਸ ਮੌਕੇ ਸਰਕਾਰੀ ਡਾਕਟਰਾਂ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਰਾਸ਼ਟਰੀ ਡਾਕਟਰ ਦਿਵਸ ਮੌਕੇ ਸਰਕਾਰੀ ਡਾਕਟਰਾਂ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

  • Share this:

ਬਰਨਾਲਾ- ਅੱਜ ਦੁਨੀਆ ਭਰ ਵਿਚ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਜਾ ਰਿਹਾ ਹੈ। ਜਿੱਥੇ ਅੱਜ ਦੇ ਦਿਨ 'ਤੇ ਡਾਕਟਰਾਂ ਵੱਲੋਂ ਇਕ ਦੂਜੇ ਨੂੰ ਵਧਾਈਆਂ ਦਿੱਤੀਆਂ ਜਾਂਦੀਆਂ ਹਨ। ਪਰ ਪੰਜਾਬ ਸਰਕਾਰ ਵੱਲੋਂ ਲਾਏ ਗਏ ਛੇਵੇਂ ਪੇ-ਕਮਿਸ਼ਨ ਵਿੱਚ ਸਰਕਾਰੀ ਡਾਕਟਰਾਂ ਦੇ ਐੱਨਪੀਏ ਫੰਡ ਵਿਚ ਕੀਤੀ ਕਟੌਤੀ ਨੂੰ ਲੈ ਕੇ ਸਰਕਾਰੀ ਡਾਕਟਰ ਸਰਕਾਰ ਦੇ ਖ਼ਿਲਾਫ਼ ਨਾਰਾਜ਼ ਸਨ ਲਗਾਤਾਰ ਅੱਜ ਤੀਸਰੇ ਦਿਨ ਵੀ ਹੜਤਾਲ  ਜਾਰੀ ਰਹੀ। ਇਸ ਮੌਕੇ ਡਾਕਟਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਡਾਕਟਰ ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਅੱਜ ਦੇ ਖ਼ੁਸ਼ੀ ਦੇ ਦਿਨ ਵੀ ਸਾਨੂੰ ਮਜਬੂਰੀਵੱਸ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।  ਲਗਾਤਾਰ ਤੀਸਰੇ ਦਿਨ ਹੜਤਾਲ ਹੋਣ ਕਰਕੇ ਮਰੀਜ਼ਾਂ ਨੂੰ ਵੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਡਾਕਟਰਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਹਡ਼ਤਾਲ ਹੋਰ ਵੀ ਵਧ ਸਕਦੀ ਹੈ।  ਕੋਈ ਹੋਰ ਤਿੱਖਾ ਐਕਸ਼ਨ ਲੈ ਕੇ ਸੰਘਰਸ਼ ਨੂੰ ਤੇਜ਼ ਕੀਤਾ ਜਾ ਸਕਦਾ ਹੈ। ਜਿਸ ਨਾਲ ਆਉਣ ਵਾਲੇ ਦਿਨਾਂ ਦੇ ਵਿੱਚ ਸਿਹਤ ਸਹੂਲਤਾਂ 'ਤੇ ਬੁਰਾ ਪ੍ਰਭਾਵ ਪਵੇਗਾ। ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਹੋਵੇਗੀ। ਇਸ ਮੌਕੇ ਦਵਾਈ ਲੈਣ ਆਏ ਮਰੀਜ਼ਾਂ ਨੇ ਵੀ ਦੱਸਿਆ ਕਿ ਪੰਜਾਬ ਸਰਕਾਰ ਨੂੰ ਡਾਕਟਰਾਂ ਦੀਆਂ ਹੱਕੀ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਦੂਰੋਂ ਦੂਰੋਂ ਆਏ ਮਰੀਜ਼ਾਂ ਨੇ ਦੱਸਿਆ ਕਿ ਅਸੀਂ ਵੀ ਖੱਜਲ ਖੁਆਰ ਹੋ ਰਹੇ ਹਾਂ ਅਤੇ ਬਿਨਾਂ ਦਵਾਈ ਲਏ ਵਾਪਸ ਜਾ ਰਹੇ ਹਾਂ ਜਾਂ ਫਿਰ ਪ੍ਰਾਈਵੇਟ ਡਾਕਟਰਾਂ ਕੋਲੋਂ ਦਵਾਈ ਲੈਣ ਲਈ ਮਜਬੂਰੀਵੱਸ ਵੱਧ ਪੈਸਾ ਖਰਚ ਕਰਨਾ ਪਵੇਗਾ।

ਡਾਕਟਰਾਂ ਨੇ ਆਪਣੇ ਇੱਕੋ ਇੱਕ ਸਪਸ਼ਟ ਮੰਗ ਨੂੰ ਫਿਰ ਦੁਹਰਾਇਆ ਕਿ ਪੰਜਾਬ ਸਰਕਾਰ ਵੱਲੋਂ ਕਟੌਤੀ ਕੀਤੇ ਗਏ। ਐੱਨਪੀਏ ਫੰਡ ਨੂੰ ਬਹਾਲ ਕੀਤਾ ਜਾਵੇ ਅਤੇ 25 ਪ੍ਰਤੀਸ਼ਤ ਤੋਂ ਵਧ ਕੇ 33 ਪ੍ਰਤੀਸ਼ਤ ਕੀਤਾ ਜਾਵੇ। ਜਿਨ੍ਹਾਂ ਚਿਹਰੇ ਮੁੱਖ ਮੰਗ ਨਹੀਂ ਮੰਨੀ ਜਾਂਦੀ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

Published by:Ashish Sharma
First published:

Tags: Barnala, Doctor, Strike