• Home
 • »
 • News
 • »
 • punjab
 • »
 • GOVERNMENT GIVING OWNERSHIP RIGHTS TO HOUSES FALLING WITHIN THE RED LINE

ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦੇ ਰਹੀ ਸਰਕਾਰ : ਕਾਲਾ ਢਿੱਲੋਂ

ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਨੇ 'ਮੇਰਾ ਘਰ ਮੇਰੇ ਨਾਮ' ਸਕੀਮ ਸ਼ੁਰੂ ਕਰਕੇ ਇੱਕ ਕ੍ਰਾਂਤੀਕਾਰੀ ਅਤੇ ਲੋਕ ਭਲਾਈ ਦਾ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਲਾਲ ਲਕੀਰ ਦੇ ਅੰਦਰ ਪੈਂਦੇ ਘਰਾਂ ਵਿੱਚ ਰਹਿਣ ਵਾਲੇ ਮਾਲਕਾਂ ਦੇ ਨਾਮ ਉਨ੍ਹਾਂ ਦਾ ਆਪਣਾ ਘਰ ਨਹੀਂ ਸੀ ਹੁੰਦਾ, ਜਿਸ ਕਾਰਨ ਲੋਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਸੀ।

ਫੋਟੋ ਕੈਪਸ਼ਨ - ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੁਲਦੀਪ ਸਿੰਘ ਕਾਲਾ ਢਿੱਲੋਂ। 

 • Share this:
  ਆਸ਼ੀਸ਼ ਸ਼ਰਮਾ

  ਬਰਨਾਲਾ : ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਹਰ ਵਿਅਕਤੀ ਦੇ ਆਪਣੇ ਘਰ ਦੇ ਸੁਪਨੇ ਨੂੰ ਪੂਰਾ ਕਰਨ ਲਈ 'ਮੇਰਾ ਘਰ ਮੇਰੇ ਨਾਮ' ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਤੇ ਉੱਘੇ ਟਰਾਂਸਪੋਰਟਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਭੈਣੀ ਬਸਤੀ ਵਾਰਡ ਨੰਬਰ 30 ਦੇ ਵਸਨੀਕਾਂ ਨਾਲ ਮੀਟਿੰਗ ਕਰਦਿਆਂ ਕੀਤਾ।

  ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਨੇ 'ਮੇਰਾ ਘਰ ਮੇਰੇ ਨਾਮ' ਸਕੀਮ ਸ਼ੁਰੂ ਕਰਕੇ ਇੱਕ ਕ੍ਰਾਂਤੀਕਾਰੀ ਅਤੇ ਲੋਕ ਭਲਾਈ ਦਾ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਲਾਲ ਲਕੀਰ ਦੇ ਅੰਦਰ ਪੈਂਦੇ ਘਰਾਂ ਵਿੱਚ ਰਹਿਣ ਵਾਲੇ ਮਾਲਕਾਂ ਦੇ ਨਾਮ ਉਨ੍ਹਾਂ ਦਾ ਆਪਣਾ ਘਰ ਨਹੀਂ ਸੀ ਹੁੰਦਾ, ਜਿਸ ਕਾਰਨ ਲੋਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਸੀ।

  ਢਿੱਲੋਂ ਨੇ ਕਿਹਾ ਕਿ ਸੂਬਾ ਸਰਕਾਰ ਦੀ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਹੁਣ ਪਿੰਡਾਂ ਤੇ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਪੈਂਦੇ ਘਰਾਂ ਦੀ ਡਿਜੀਟਲ ਮੈਪਿੰਗ ਕੀਤੀ ਜਾ ਰਹੀ ਹੈ ਅਤੇ ਸਾਰਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਪਰਵਾਸੀ ਭਾਰਤੀਆਂ ਦਾ ਵੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਉਹਨਾਂ ਦੀ ਜਾਇਦਾਦ ਦੀ ਸੁਰੱਖਿਆ ਲਈ ਨਵਾਂ ਕਾਨੂੰਨ ਲਿਆਂਦਾ ਜਾਵੇਗਾ।

  ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੀ ਬਹੁਤ ਵੱਡੀ ਅਬਾਦੀ ਜੋ ਕਿ ਲਾਲ ਲਕੀਰ ਦੇ ਅੰਦਰ ਰਹਿੰਦੀ ਹੈ ਉਨ੍ਹਾਂ ਨੂੰ 'ਮੇਰਾ ਘਰ ਮੇਰੇ ਨਾਮ' ਸਕੀਮ ਨਾਲ ਬਹੁਤ ਲਾਭ ਮਿਲ ਰਿਹਾ ਹੈ, ਜਿਸ ਤੋਂ ਲੋਕ ਪੂਰੀ ਤਰਾਂ ਖੁਸ਼ ਹਨ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਕਾਕਾ ਸੂਚ, ਸਾਬਕਾ ਕੌਂਸਲਰ ਰਾਜੂ ਚੌਧਰੀ, ਸਾਬਕਾ ਕੌਂਸਲਰ ਜਸਵਿੰਦਰ ਟਿੱਲੂ, ਸਾਬਕਾ ਕੌਂਸਲਰ ਮਹੇਸ਼ ਕੁਮਾਰ ਲੋਟਾ, ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ, ਬਲਦੇਵ ਸਿੰਘ ਭੁੱਚਰ, ਸੂਰਤ ਸਿੰਘ ਬਾਜਵਾ, ਜਗਤਾਰ ਸਿੰਘ ਪੱਖੋ, ਕੌਂਸਲਰ ਕੁਲਦੀਪ ਧਰਮਾ ਸਣੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
  Published by:Sukhwinder Singh
  First published:
  Advertisement
  Advertisement