• Home
  • »
  • News
  • »
  • punjab
  • »
  • GOVERNMENT MEETING WITH ROADWAYS AND PRTC EMPLOYEES INCONCLUSIVE STRIKE WILL CONTINUE

ਰੋਡਵੇਜ਼ ਤੇ PRTC ਮੁਲਾਜ਼ਮਾਂ ਨਾਲ ਸਰਕਾਰ ਦੀ ਮੀਟਿੰਗ ਬੇਸਿੱਟਾ, ਜਾਰੀ ਰਹੇਗੀ ਹੜਤਾਲ

ਰੋਡਵੇਜ਼ ਤੇ PRTC ਮੁਲਾਜ਼ਮਾਂ ਨਾਲ ਸਰਕਾਰ ਦੀ ਮੀਟਿੰਗ ਬੇਸਿੱਟਾ, ਜਾਰੀ ਰਹੇਗੀ ਹੜਤਾਲ (ਫਾਇਲ ਫੋਟੋ)

  • Share this:
    ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਗੱਲਬਾਤ ਲਈ ਦਿੱਤੇ ਸੱਦੇ ਤਹਿਤ ਅੱਜ ‌ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਦਫ਼ਤਰ ਸਿਵਲ ਸਕੱਤਰੇਤ ਵਿੱਚ ਮੀਟਿੰਗ ਬੇਸਿੱਟਾ ਰਹੀ, ਜਿਸ ਪਿੱਛੋਂ ਮੁਲਾਜ਼ਮਾਂ ਨੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

    ਬੱਸ ਕਰਮਚਾਰੀਆਂ ਨੇ ਅੱਜ ਲਗਾਤਾਰ ਤੀਜੇ ਦਿਨ ਵੀ ਰਾਜ ਭਰ ਵਿੱਚ ਬੱਸਾਂ ਬੰਦ ਰੱਖਣ ਦਾ ਆਪਣਾ ਫੈਸਲਾ ਜਾਰੀ ਰੱਖਿਆ ਹੈ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਹੁਣ ਯੂਨੀਅਨ ਨਵੇਂ ਸਿਰੇ ਤੋਂ ਚੰਡੀਗੜ੍ਹ ਵਿਖੇ ਆਪਣੀ ਮੀਟਿੰਗ ਕਰਕੇ ਛੇਤੀ ਹੀ ਅਗਲੇ ਸੰਘਰਸ਼ ਦਾ ਐਲਾਨ ਕਰੇਗੀ ਅਤੇ ਪੰਜਾਬ ਭਰ ਵਿੱਚ ਬੱਸਾਂ ਦੀ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ।

    ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਮੌਜੂਦ ਸਨ ਅਤੇ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਨਾ ਨਵੀਆਂ ਬੱਸਾਂ ਪਾਉਣ, ਨਾ ਹੀ ਰੈਗੂਲਰ ਕਰਨ ਅਤੇ ਨਾ ਹੀ ਤਨਖਾਹ ਵਧਾਉਣ ਦਾ ਕੋਈ ਭਰੋਸਾ ਦਿੱਤਾ, ਸਗੋਂ ਐਕਟ ਬਣਾ ਕੇ ਮਸਲੇ ਹੱਲ ਕਰਨ ਦੀ ਗੱਲ ਕਹੀ ਗਈ, ਜੋ ਬਿਲਕੁਲ ਮਨਜ਼ੂਰ ਨਹੀਂ ਹੈ।

    ਉਨ੍ਹਾਂ ਕਿਹਾ ਕਿ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
    Published by:Gurwinder Singh
    First published:
    Advertisement
    Advertisement