ਕੇਂਦਰ ਵੱਲੋਂ ਰਾਬੀ ਸੀਜ਼ਨ ਦੌਰਾਨ ਕਣਕ ਦੀ ਸਰਕਾਰੀ ਖਰੀਦ 31 ਮਈ ਤੱਕ ਕਰਨ ਦਾ ਫੈਸਲਾ

News18 Punjabi | News18 Punjab
Updated: May 21, 2020, 8:18 PM IST
share image
ਕੇਂਦਰ ਵੱਲੋਂ ਰਾਬੀ ਸੀਜ਼ਨ ਦੌਰਾਨ ਕਣਕ ਦੀ ਸਰਕਾਰੀ ਖਰੀਦ 31 ਮਈ ਤੱਕ ਕਰਨ ਦਾ ਫੈਸਲਾ
ਕੇਂਦਰ ਵੱਲੋਂ ਰਾਬੀ ਸੀਜ਼ਨ ਦੌਰਾਨ ਕਣਕ ਦੀ ਸਰਕਾਰੀ ਖਰੀਦ 31 ਮਈ ਤੱਕ ਕਰਨ ਦਾ ਫੈਸਲਾ

ਪੰਜਾਬ ਰਾਜ ਵਿਚ ਕਣਕ ਦੀ ਸਰਕਾਰੀ ਖਰੀਦ ਦੇ ਸੀਜ਼ਨ ਦਾ ਸਮਾਂ ਮਿਤੀ 15.04.2020 ਤੋਂ 31.05.2020 ਤੱਕ ਦਾ ਨਿਰਧਾਰਤ ਕੀਤਾ ਗਿਆ ਹੈ ।

  • Share this:
  • Facebook share img
  • Twitter share img
  • Linkedin share img
ਭਾਰਤ ਸਰਕਾਰ ਨੇ ਅੱਜ ਇਕ ਪੱਤਰ ਰਾਹੀਂ ਪੰਜਾਬ ਵਿੱਚ ਰਾਬੀ ਸੀਜ਼ਨ 2020-21 ਦੌਰਾਨ ਕਣਕ ਦੀ ਸਰਕਾਰੀ ਖਰੀਦ ਮਿਤੀ 31ਮਈ   ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਭਾਰਤ ਸਰਕਾਰ , ਖੁਰਾਕ ਮੰਤਰਾਲਾ ਨਵੀਂ ਦਿੱਲੀ ਵੱਲੋਂ ਰਾਬੀ ਸੀਜ਼ਨ 2020-21 ਦੌਰਾਨ ਪੰਜਾਬ ਰਾਜ ਵਿਚ ਕਣਕ ਦੀ ਸਰਕਾਰੀ ਖਰੀਦ ਦੇ ਸੀਜ਼ਨ ਦਾ ਸਮਾਂ ਮਿਤੀ 15.04.2020 ਤੋਂ 31.05.2020 ਤੱਕ ਦਾ ਨਿਰਧਾਰਤ ਕੀਤਾ ਗਿਆ ਹੈ ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਪੋਰਟਲ ਰਾਹੀਂ ਆੜ੍ਹਤੀਆਂ ਅਤੇ ਕਿਸਾਨਾਂ ਦੇ ਰਜਿਸ਼ਟਰਡ ਮੋਬਾਇਲ ਨੰਬਰਾਂ ਅਤੇ ਫੀਲਡ ਅਮਲੇ ਰਾਹੀਂ ਸਮੂਹ ਆੜ੍ਹਤੀਆਂ ਅਤੇ ਕਿਸਾਨਾਂ ਦੇ ਬਣਾਏ ਗਏ ਵੱਟਸਐਪ ਗਰੁੱਪਾਂ ਰਾਹੀਂ ਕਣਕ ਦੀ ਖਰੀਦ ਦੇ ਸਮੇਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਵੱਲੋਂ ਮਿਤੀ 31.05.2020 ਤੋਂ ਪਹਿਲਾਂ - ਪਹਿਲਾਂ ਸਾਰੀ ਕਣਕ ਮੰਡੀਆਂ ਵਿਚ ਲਿਆਂਦੀ ਜਾ ਸਕੇ ਅਤੇ ਕੋਈ ਵੀ ਕਿਸਾਨ ਆਪਣੀ ਫਸਲ ਮੰਡੀ ਵਿਚ ਵੇਚਣ ਤੋਂ ਵਾਝਾਂ ਨਾ ਰਹਿ ਜਾਵੇ ।
ਬੁਲਾਰੇ ਨੇ ਦੱਸਿਆ ਕਿ ਰਾਬੀ ਸੀਜ਼ਨ 2020-21 ਦੌਰਾਨ ਰਾਜ ਦੀਆਂ ਜਿਨ੍ਹਾਂ ਮੰਡੀਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਕਣਕ ਦੀ ਕੋਈ ਆਮਦ ਨਹੀਂ ਹੋਈ ਹੈ , ਅਜਿਹੀਆਂ ਮੰਡੀਆਂ ਨੂੰ ਵੀ ਖਰੀਦ ਲਈ ਹੋਲੀ ਹੋਲੀ ਬੰਦ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਸ਼ੂਰੁ ਕਰ ਦਿੱਤੀ ਗਈ ਹੈ।

ਇਥੇ ਇਹ ਵਰਨਣਯੋਗ ਹੈ ਕਿ ਪੰਜਾਬ ਰਾਜ ਵਿੱਚ ਹੁਣ ਤੱਕ 125 ਲੱਖ ਮੀਟ੍ਰਿਕ ਟਨ ਤੋਂ ਜ਼ਿਆਦਾ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

 
First published: May 21, 2020, 8:17 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading