ਪਰਾਲੀ ਨੂੰ ਅੱਗ ਲਗਾਉਣ ਲਈ ਕਿਸਾਨ ਨਹੀਂ ਸਰਕਾਰ ਜ਼ਿੰਮੇਵਾਰ- ਕਿਸਾਨ ਆਗੂ 

ਸੈਟੇਲਾਈਟ ਰਾਹੀਂ ਪ੍ਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦੇ ਖਿਲਾਫ ਪਰਚਾ ਦਰਜ ਕੀਤਾ ਜਵੇਗਾ, ਪਰ ਕਿਸਾਨ ਦੀ ਮੀਂਹ ਤੇ ਗੜੇਮਾਰੀ ਨਾਲ ਖਰਾਬ ਹੋਈ ਫ਼ਸਲ ਸਰਕਾਰ ਨੂੰ ਸੈਟੇਲਾਈਟ ਰਾਹੀਂ ਕਿਉਂ ਨਜ਼ਰ ਨਹੀਂ ਆਉਂਦੀ

ਪਰਾਲੀ ਨੂੰ ਅੱਗ ਲਗਾਉਣ ਲਈ ਕਿਸਾਨ ਨਹੀਂ ਸਰਕਾਰ ਜ਼ਿੰਮੇਵਾਰ- ਕਿਸਾਨ ਆਗੂ 

ਪਰਾਲੀ ਨੂੰ ਅੱਗ ਲਗਾਉਣ ਲਈ ਕਿਸਾਨ ਨਹੀਂ ਸਰਕਾਰ ਜ਼ਿੰਮੇਵਾਰ- ਕਿਸਾਨ ਆਗੂ 

  • Share this:
ਅੰਮ੍ਰਿਤਸਰ- ਝੋਨੇ ਦੀ ਫ਼ਸਲ ਦੀ ਕਟਾਈ ਤੋਂ  ਬਾਅਦ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਏ ਜਾਣ ਦੇ ਮੁੱਦੇ ਤੇ ਜਿੱਥੇ ਲਗਾਤਾਰ ਸਿਆਸਤ ਹੋ ਰਹੀ ਹੈ, ਓਥੇ ਹੀ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਲਈ ਸਰਕਾਰ ਨੂੰ ਜ਼ਿੰਮੇਵਾਰ  ਦੱਸਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਪਰਾਲੀ ਦੀ ਕਟਾਈ ਅਤੇ ਸਾਂਭ ਸੰਭਾਲ ਲਈ ਮਸ਼ੀਨਰੀ ਮੁਹਈਆ ਕਰਵਾਏ ਤਾਂ ਕਿਸਾਨ ਪਰਾਲੀ ਨੂੰ ਅੱਗ ਲਗਾਉਣੀ ਬੰਦ ਕਰ ਸਕਦੇ ਹਨ।
ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕੋ ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਅੱਗ ਲਗਾਉਣ ਲਈ ਸਿਰਫ ਕਿਸਾਨਾਂ ਨੂੰ ਹੀ ਜ਼ਿਮੇਵਾਰ ਦੱਸਦੀ ਹੈ। ਕਿਸਾਨਾਂ ਤਾਂ ਖੁਦ ਨਹੀਂ ਚਾਹੁੰਦੇ ਕਿ ਉਹ ਖੇਤਾਂ ਵਿੱਚ ਅੱਗ ਲਗਾ ਕਿ ਮਿੱਤਰ ਕੀੜਿਆਂ ਨੂੰ ਮਾਰਨ ਅਤੇ ਆਪਣੀ ਉਪਜਾਊ ਜ਼ਮੀਨ ਨੂੰ ਨੁਕਸਾਨ ਪਹੁੰਚਾਉਣ ਪਰ ਪਰਾਲੀ ਦੀ ਸਾਂਭ ਸੰਭਾਲ ਲਈ ਆਉਣ ਵਾਲੇ ਵਧੇਰੇ ਖਰਚੇ ਤੋਂ ਡਰਦਿਆਂ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ।

ਇਸਦੇ ਨਾਲ ਕਿ ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਪਿੰਡਾਂ ਦੀਆਂ ਸਾਰੀਆਂ ਸੋਸਾਇਟੀਆਂ ਨੂੰ ਪਰਾਲੀ ਕੱਟਣ ਅਤੇ ਸਾਂਭਣ ਵਾਲੀਆਂ ਮਸ਼ੀਨਾਂ ਦਾ ਪ੍ਰਬੰਧ ਕਰਕੇ ਕਿਸਾਨਾਂ ਨੂੰ ਅਜਿਹਾ ਕਰਨ ਤੋਂ ਰੋਕ ਸਕਦੀ ਹੈ।ਕਿਸਾਨਾਂ ਦਾ ਇਹ ਵੀ ਇਲਜ਼ਾਮ ਹੈ ਕਿ ਸਰਕਾਰ ਕਿਸਾਨਾਂ ਨੂੰ ਇਹ ਆਖ ਕੇ ਡਰਾਉਂਦੀ ਹੈ ਕਿ ਸੈਟੇਲਾਈਟ ਰਾਹੀਂ ਪ੍ਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦੇ ਖਿਲਾਫ ਪਰਚਾ ਦਰਜ ਕੀਤਾ ਜਵੇਗਾ, ਪਰ ਕਿਸਾਨ ਦੀ ਮੀਂਹ ਤੇ ਗੜੇਮਾਰੀ ਨਾਲ ਖਰਾਬ ਹੋਈ ਫ਼ਸਲ ਸਰਕਾਰ ਨੂੰ ਸੈਟੇਲਾਈਟ ਰਾਹੀਂ ਕਿਉਂ ਨਜ਼ਰ ਨਹੀਂ ਆਉਂਦੀ। ਕਿਸਾਨਾਂ ਦਾ ਇਹ ਵੀ ਇਲਜ਼ਾਮ ਹੈ ਕਿ ਪਰਾਲੀ ਦਾ ਧੂੰਆਂ ਅਖੀਰ ਦਿੱਲੀ ਜਾ ਕੇ ਹੀ ਕਿਉਂ ਰੁਕਦਾ ਹੈ, ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਇਸ ਮਸਲੇ ਤੇ ਸਿਆਸਤ ਕਰ ਰਹੀਆਂ ਹਨ।
Published by:Ashish Sharma
First published: