• Home
  • »
  • News
  • »
  • punjab
  • »
  • GOVERNMENT SHOULD TAKE APPROPRIATE ACTION AGAINST PUNJAB PEOPLE RAISE PRO KHALISTAN SLOGANS BJP LEADER VINEET JOSHI

Deep Sidhu Antim Ardas: ਖ਼ਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ਖ਼ਿਲਾਫ਼ ਸਰਕਾਰ ਕਰੇ ਕਾਰਵਾਈ: BJP ਆਗੂ

Antim Ardas of Deep Sidhu : ਬੀਜੇਪੀ ਆਗੂ ਵਿਨੀਤ ਜੋਸ਼ੀ ਨੇ ਕਿਹਾ ਕਿ ਪੰਜਾਬ ਅੰਦਰ ਖਾਲਿਸਤਾਨ ਪੱਖੀ ਸੋਚ ਵਾਲੇ ਲੋਕ ਬਹੁਤ ਘੱਟ ਹਨ। ਖਾਲਿਸਤਾਨ ਦਾ ਝੰਡਾ ਲੈ ਕੇ ਚੱਲਣ ਵਾਲੇ ਸਿਮਰਨਜੀਤ ਸਿੰਘ ਮਾਨ ਪਿਛਲੀਆਂ ਚੋਣਾਂ ਵਿੱਚ ਵੀ ਆਪਣੀ ਜ਼ਮਾਨਤ ਨਹੀਂ ਬਚਾ ਸਕੇ। ਇਸ ਵਾਰ ਸਿਮਰਨਜੀਤ ਮਾਨ ਨੂੰ ਉਮੀਦਵਾਰ ਵੀ ਨਹੀਂ ਮਿਲਿਆ।

Deep Sidhu Antim Ardas: ਖ਼ਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ਖ਼ਿਲਾਫ਼ ਸਰਕਾਰ ਕਰੇ ਕਾਰਵਾਈ: BJP ਆਗੂ ਵਿਨੀਤ ਜੋਸ਼ੀ

  • Share this:
    ਚੰਡੀਗੜ੍ਹ : ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਭੋਗ(Antim Ardas of Deep Sidhu) 'ਤੇ ਵੱਡੀ ਗਿਣਤੀ 'ਚ ਲੋਕਾਂ ਦੇ ਇਕੱਠ 'ਤੇ ਭਾਜਪਾ ਆਗੂ ਵਿਨੀਤ ਜੋਸ਼ੀ(Punjab BJP Leader Vineet Joshi) ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਵੱਲ ਵੀ ਲੋਕਾਂ ਦਾ ਰੁਝਾਨ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ। ਪਰ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਅੰਦਰ ਲੋਕ ਖਾਲਿਸਤਾਨ ਪੱਖੀ ਨਾਅਰੇ ( Pro-Khalistan slogans) ਲਗਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਖਾਲਿਸਤਾਨੀ ਨਾਅਰੇ ਲਗਾਉਣ ਵਾਲੇ ਅਤੇ ਨਵਾਂ ਦੇਸ਼ ਬਣਾਉਣ ਦੀ ਗੱਲ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ। ਕਾਂਗਰਸ ਸਰਕਾਰ ਨੂੰ ਅਜਿਹੇ ਲੋਕਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।

    ਭਾਜਪਾ ਆਗੂ ਵਿਨੀਤ ਜੋਸ਼ੀ ਨੇ ਕਿਹਾ ਕਿ ਪਿਛਲੇ 40-50 ਸਾਲਾਂ ਦਾ ਇਤਿਹਾਸ ਦੇਖੋ, ਕਈ ਲੋਕ ਰੋਲ ਮਾਡਲ ਬਣ ਕੇ ਸਾਹਮਣੇ ਆਏ ਹਨ। ਕੁਝ ਲੋਕਾਂ ਲਈ ਦੀਪ ਸਿੱਧੂ ਅਦਰਸ਼ ਹੋ ਸਕਦਾ ਹੈ। ਪਰ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਖਾਲਿਸਤਾਨੀ ਨਾਅਰੇ ਲਗਾਉਣ ਵਾਲੇ ਅਤੇ ਨਵਾਂ ਦੇਸ਼ ਬਣਾਉਣ ਦੀ ਗੱਲ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ।

    ਬੀਜੇਪੀ ਆਗੂ ਵਿਨੀਤ ਜੋਸ਼ੀ ਨੇ ਕਿਹਾ ਕਿ ਪੰਜਾਬ ਅੰਦਰ ਖਾਲਿਸਤਾਨ ਪੱਖੀ ਸੋਚ ਵਾਲੇ ਲੋਕ ਬਹੁਤ ਘੱਟ ਹਨ। ਖਾਲਿਸਤਾਨ ਦਾ ਝੰਡਾ ਲੈ ਕੇ ਚੱਲਣ ਵਾਲੇ ਸਿਮਰਨਜੀਤ ਸਿੰਘ ਮਾਨ ਪਿਛਲੀਆਂ ਚੋਣਾਂ ਵਿੱਚ ਵੀ ਆਪਣੀ ਜ਼ਮਾਨਤ ਨਹੀਂ ਬਚਾ ਸਕੇ। ਇਸ ਵਾਰ ਸਿਮਰਨਜੀਤ ਮਾਨ ਨੂੰ ਉਮੀਦਵਾਰ ਵੀ ਨਹੀਂ ਮਿਲਿਆ।

    ਭਾਜਪਾ ਆਗੂ  ਨੇ ਕਿਹਾ ਕਿ ਢਾਈ ਸੌ ਬੰਦੇ ਖਾਲਿਸਤਾਨ ਦਾ ਨਾਅਰਾ ਲਾਉਣ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਪੂਰਾ ਪੰਜਾਬ ਖਾਲਿਸਤਾਨ ਦੇ ਸਮਰਥਨ ਵਿੱਚ ਹੈ। ਪੰਜਾਬ ਦੇ ਲੋਕ ਖਾਲਿਸਤਾਨ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ।

    ਜ਼ਿਕਰਯੋਗ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਕਿਸਾਨ ਅੰਦੋਲਨ ਵਿੱਚ ਸਰਗਰਮ ਰਹੇ ਦੀਪ ਸਿੱਧੂ ਦੀ 15 ਫਰਵਰੀ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਉਸਦੀ ਮੌਤ ਨੇ ਉਸਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਨੂੰ ਡੂੰਘਾ ਤੋੜ ਦਿੱਤਾ ਹੈ। ਅੱਜ  24 ਫਰਵਰੀ ਨੂੰ ਅਦਾਕਾਰ ਦੀਪ ਸਿੱਧੂ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿੱਚ ਹੋ ਹੋਇਆ। ਅਦਾਕਾਰ ਦੀਪ ਸਿੱਧੂ ਦਾ ਅੰਤਿਮ ਅਰਦਾਸ ਅਤੇ ਭੋਗ ਸਮਾਗਮ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ।
    Published by:Sukhwinder Singh
    First published: