ਪਿਛਲੀ ਸਰਕਾਰ ਦੌਰਾਨ ਹੋਏ ਬਿਜਲੀ ਖਰੀਦ ਸਮਝੌਤਿਆਂ 'ਤੇ ਸਰਕਾਰ ਵਾਈਟ ਪੇਪਰ ਲਿਆਏਗੀ : ਕੈਪਟਨ ਅਮਰਿੰਦਰ ਸਿੰਘ

News18 Punjabi | News18 Punjab
Updated: January 16, 2020, 4:34 PM IST
share image
ਪਿਛਲੀ ਸਰਕਾਰ ਦੌਰਾਨ ਹੋਏ ਬਿਜਲੀ ਖਰੀਦ ਸਮਝੌਤਿਆਂ 'ਤੇ ਸਰਕਾਰ ਵਾਈਟ ਪੇਪਰ ਲਿਆਏਗੀ : ਕੈਪਟਨ ਅਮਰਿੰਦਰ ਸਿੰਘ
ਪਿਛਲੀ ਸਰਕਾਰ ਦੌਰਾਨ ਹੋਏ ਬਿਜਲੀ ਖਰੀਦ ਸਮਝੌਤਿਆਂ 'ਤੇ ਸਰਕਾਰ ਵਾਈਟ ਪੇਪਰ ਲਿਆਏਗੀ : ਕੈਪਟਨ ਅਮਰਿੰਦਰ ਸਿੰਘ

ਗੈਰ-ਸੰਵਿਧਾਨਕ ਨਾਗਰਿਕਤਾ ਸੋਧ ਐਕਟ 'ਤੇ ਅੱਗੇ ਵਧਣ ਦਾ ਫੈਸਲਾ ਭਲਕੇ ਸਦਨ ਵਿੱਚ ਲਿਆ ਜਾਵੇਗਾ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਵਿਵਾਦਗ੍ਰਸਤ ਬਿਜਲੀ ਖਰੀਦ ਸਮਝੌਤਿਆਂ ਦੇ ਸਬੰਧ ਵਿੱਚ ਅਕਾਲੀਆਂ ਵੱਲੋਂ ਕੀਤੇ ਫ਼ਰੇਬ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ ਦੀ ਸਰਕਾਰ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਵਾਈਟ ਪੇਪਰ ਲਿਆਵੇਗੀ।

ਅੱਜ ਇੱਥੇ ਵਿਧਾਨ ਸਭਾ ਦੇ ਦੋ-ਰੋਜ਼ਾ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਈਟ ਪੇਪਰ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਪਾਵਰ ਪਲਾਂਟ ਸਥਾਪਤ ਕਰਨ ਸਬੰਧੀ ਕੀਤੇ ਸਮਝੌਤਿਆਂ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਖੁਲਾਸਾ ਕਰੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਈਮਾਨ ਕਿਰਦਾਰ ਵਾਲੇ ਅਕਾਲੀਆਂ ਨੇ ਪਹਿਲਾਂ ਤਾਂ ਬਿਜਲੀ ਸਮਝੌਤਿਆਂ ਸਮੇਤ ਵੱਖ-ਵੱਖ ਮਾਰੂ ਕਦਮਾਂ ਰਾਹੀਂ ਸੂਬੇ ਦੇ ਅਰਥਚਾਰੇ ਦਾ ਭੱਠਾ ਬਿਠਾ ਕੇ ਰੱਖ ਦਿੱਤਾ ਤੇ ਹੁਣ ਇਹੋ ਅਕਾਲੀ ਆਪਣੇ ਸੌੜੇ ਸਿਆਸੀ ਮੁਫਾਦਾਂ ਲਈ ਉਨ੍ਹਾਂ ਦੀ ਸਰਕਾਰ ਵਿਰੁੱਧ ਇਸ ਮੁੱਦੇ ਨੂੰ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ।
 
First published: January 16, 2020
ਹੋਰ ਪੜ੍ਹੋ
ਅਗਲੀ ਖ਼ਬਰ