ਰਾਜਪਾਲ ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਤਲਬ ਕਰਨਾ ਇੱਕ ਹੋਰ ਰਾਜਨੀਤਿਕ ਡਰਾਮਾ, ਕੈਪਟਨ-ਮੋਦੀ ਮਿਲਕੇ ਪੰਜਾਬੀਆਂ ਨੂੰ ਕਰ ਰਹੇ ਨੇ ਗੁੰਮਰਾਹ : ਭਗਵੰਤ ਮਾਨ

News18 Punjabi | News18 Punjab
Updated: January 4, 2021, 11:30 AM IST
share image
ਰਾਜਪਾਲ ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਤਲਬ ਕਰਨਾ ਇੱਕ ਹੋਰ ਰਾਜਨੀਤਿਕ ਡਰਾਮਾ, ਕੈਪਟਨ-ਮੋਦੀ ਮਿਲਕੇ ਪੰਜਾਬੀਆਂ ਨੂੰ ਕਰ ਰਹੇ ਨੇ ਗੁੰਮਰਾਹ : ਭਗਵੰਤ ਮਾਨ
ਰਾਜਪਾਲ ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਤਲਬ ਕਰਨਾ ਇੱਕ ਹੋਰ ਰਾਜਨੀਤਿਕ ਡਰਾਮਾ, ਕੈਪਟਨ-ਮੋਦੀ ਮਿਲਕੇ ਪੰਜਾਬੀਆਂ ਨੂੰ ਕਰ ਰਹੇ ਨੇ ਗੁੰਮਰਾਹ : ਭਗਵੰਤ ਮਾਨ(ਫਾਈਲ ਫੋਟੋ)

ਭਗਵੰਤ ਮਾਨ ਨੇ ਕਿਹਾ ਕਿ ਅੱਜ ਹਰੇਕ ਪੰਜਾਬ ਵਾਸੀ ਕਿਸਾਨ ਅੰਦੋਲਨ ਨੂੰ ਆਪਣੇ ਢੰਗ ਨਾਲ ਸਮਰਥਨ ਕਰ ਰਿਹਾ ਹੈ। ਪ੍ਰੰਤੂ ਪੰਜਾਬ ਦੀ ਕੈਪਟਨ ਸਰਕਾਰ ਅਤੇ ਭਾਜਪਾ ਇਕ ਸੋਚੀ ਸਮਝੀ ਚਾਲ ਦੇ ਤਹਿਤ ਲੋਕਾਂ ਦਾ ਧਿਆਨ ਹਟਾਉਣਾ ਚਾਹੁੰਦੇ ਹਨ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗਵਰਨਰ ਵੱਲੋਂ ਲਾਅ ਐਂਡ ਆਰਡਰ ਦਾ ਬਹਾਨਾ ਬਣਾ ਕੇ ਤਲਬ ਕੀਤੇ ਗਏ ਅਧਿਕਾਰੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਟਿੱਪਣੀ ਨੂੰ  ਕਾਂਗਰਸ ਅਤੇ ਭਾਜਪਾ ਦੁਆਰਾਮਿਲ ਕੇ ਕਿਸਾਨ ਅੰਦੋਲਨ ਦਾ ਧਿਆਨ ਹਟਾਉਣ ਲਈ ਅਜਿਹੀਆਂ ਚਾਲਾਂ ਚੱਲਣ ਦਾ ਇਲਜ਼ਾਮ ਲਗਾਇਆ ਹੈ।  ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਹਰੇਕ ਪੰਜਾਬ ਵਾਸੀ ਕਿਸਾਨ ਅੰਦੋਲਨ ਨੂੰ ਆਪਣੇ ਢੰਗ ਨਾਲ ਸਮਰਥਨ ਕਰ ਰਿਹਾ ਹੈ। ਪ੍ਰੰਤੂ ਪੰਜਾਬ ਦੀ ਕੈਪਟਨ ਸਰਕਾਰ ਅਤੇ ਭਾਜਪਾ ਇਕ ਸੋਚੀ ਸਮਝੀ ਚਾਲ ਦੇ ਤਹਿਤ ਲੋਕਾਂ ਦਾ ਧਿਆਨ ਹਟਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੋਦੀ ਦੀ ਨੀਤੀ ਉੱਤੇ ਚਲਦੇ ਹੋਏ ਪੰਜਾਬ ਦੇ ਗਵਰਨਰ ਕਿਸਾਨ ਅੰਦੋਲਨ ਤੋਂ ਪੰਜਾਬੀ ਵਾਸੀਆਂ ਦਾ ਧਿਆਨ ਭੜਕਾਉਣ ਲਈ ਐਨੀ ਗੰਭੀਰਤਾ ਦਿਖਾ ਰਹੇ ਹਨ, ਉਦੋਂ ਕਿਉਂ ਨਹੀਂ ਦਿਖਾਈ ਜਦੋਂ ਮਾਝੇ ਖੇਤਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਸਵਾ ਸੌ ਤੋਂ ਜ਼ਿਆਦਾ ਲੋਕਾਂ ਦੀ ਜਾਨ ਚਲੀ ਗਈ, ਜਦੋਂ ਐੱਸਸੀ ਸਕਾਲਰਸ਼ਿਪ ਨਾ ਮਿਲਣ ਕਾਰਨ ਸੈਂਕੜੇ ਨੌਜਵਾਨ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ, ਗਵਰਨਰ ਸਾਹਿਬ ਨੇ ਉਦੋਂ ਪੰਜਾਬ ਦੇ ਅਧਿਕਾਰੀਆਂ ਨੂੰ ਕਿਉਂ ਨਹੀਂ ਬੁਲਾਉਂਦੇ ਜਦੋਂ ਰੁਜ਼ਗਾਰ ਮੰਗਣ ਉੱਤੇ ਨੌਜਵਾਨ ਲੜਕੇ ਲੜਕੀਆਂ ਦੀ ਪੰਜਾਬ ਪੁਲਿਸ ਵੱਲੋਂ ਅੰਨ੍ਹੇਵਾਹ ਮਾਰਕੁੱਟ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਪੰਜਾਬ ਦਾ ਕਿਸਾਨ ਆਪਣੀ ਹੋਂਦ ਬਚਾਉਣ ਲਈ ਦਿਨ ਰਾਤ ਸੜਕਾਂ ਉੱਤੇ ਅੰਦੋਲਨ ਕਰ ਰਿਹਾ ਹੈ, ਗਵਰਨਰ ਸਾਹਿਬ ਨੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਕਿਉਂ ਨਹੀਂ ਉਠਾਇਆ ਕਿ ਮੇਰੇ ਸੂਬੇ ਦੇ ਕਿਸਾਨ ਮੁਸੀਬਤ ਵਿੱਚ ਹਨ।

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਉੱਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਅੱਜ ਜੋ ਕਹਿ ਰਹੇ ਹਨ ਕਿ ਮੈਂ ਗ੍ਰਹਿ ਮੰਤਰੀ ਹਾਂ ਮੈਨੂੰ ਗਵਰਨਰ ਬੁਲਾਉਣ, ਪ੍ਰੰਤੂ ਕੈਪਟਨ ਹਰ ਫਰੰਟ ਉੱਤੇ ਫੇਲ੍ਹ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੈਪਟਨ ਨੇ ਮੁੱਖ ਮੰਤਰੀ ਦੀ ਕੁਰਸੀ ਸੰਭਾਲੀ ਹੈ ਉਦੋਂ ਤੋਂ ਹੀ ਆਪਣੇ ਸ਼ਾਹੀ ਫਾਰਮ ਹਾਊਸ ਵਿੱਚੋਂ ਬਾਹਰ ਨਿਕਲਕੇ ਕਦੇ ਪੰਜਾਬ ਵਾਸੀਆਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਹਰ ਫਰੰਟ ਉੱਤੇ ਫੇਲ੍ਹ ਹੋਇਆ ਤੇ ਹੁਣ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਬੜਕ ਮਾਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕੈਪਟਨ ਸਰਕਾਰ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਫਰੈਂਡਲੀ ਮੈਚ ਖੇਡ ਰਹੀਆਂ ਤਾਂ ਜੋ ਲੋਕਾਂ ਦਾ ਧਿਆਨ ਇਸ ਪਾਸੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਾਸੀ ਸਮਝ ਚੁੱਕੇ ਹਨ ਕਿ ਕਿਵੇਂ ਕਿਸਾਨ, ਮਜ਼ਦੂਰ, ਵਪਾਰੀ, ਕਾਰੋਬਾਰੀ ਦੇ ਦੁਸ਼ਮਣ ਮਿਲਕੇ ਘਟੀਆਂ ਚਾਲਾਂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਰੋਅ ਨੂੰ ਦੇਖਦੇ ਹੋਏ ਕਾਂਗਰਸੀਆਂ ਤੇ ਭਾਜਪਾਈਆਂ ਸਬਕ ਸਿੱਖਦੇ ਹੋਏ ਕੀਤੀਆਂ ਗਈਆਂ ਆਪਣੀਆਂ ਗਲਤੀਆਂ ਦੀ ਪੰਜਾਬ ਵਾਸੀਆਂ ਤੋਂ ਮੁਆਫੀ ਮੰਗਣ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਲਈ ਕੈਪਟਨ-ਮੋਦੀ ਵੱਲੋਂ ਮਿਲਕੇ ਚੱਲੀਆਂ ਜਾ ਰਹੀਆਂ ਚਾਲਾਂ ਤੋਂ ਚੌਕਸ ਰਹਿਣ।
Published by: Sukhwinder Singh
First published: January 4, 2021, 11:30 AM IST
ਹੋਰ ਪੜ੍ਹੋ
ਅਗਲੀ ਖ਼ਬਰ