Home /News /punjab /

ਯੂ.ਏ.ਪੀ.ਏ ਦੀ ਆੜ 'ਚ ਹੋ ਰਹੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਰਾਜਪਾਲ ਨੂੰ ਮਿਲੇਗਾ 'ਆਪ' ਦਾ ਵਫ਼ਦ- ਸੰਧਵਾਂ

ਯੂ.ਏ.ਪੀ.ਏ ਦੀ ਆੜ 'ਚ ਹੋ ਰਹੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਰਾਜਪਾਲ ਨੂੰ ਮਿਲੇਗਾ 'ਆਪ' ਦਾ ਵਫ਼ਦ- ਸੰਧਵਾਂ

  • Share this:

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੀ ਆੜ 'ਚ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਹੀ ਉਲੰਘਣਾ ਅਤੇ ਬਦ ਤੋਂ ਬਦਤਰ ਹੁੰਦੀ ਜਾ ਰਹੀ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲਣ ਦਾ ਫ਼ੈਸਲਾ ਲਿਆ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਰਾਜਪਾਲ ਨਾਲ ਮੁਲਾਕਾਤ ਲਈ ਰਾਜ ਭਵਨ ਤੋਂ ਸਮਾਂ ਮੰਗਿਆ ਗਿਆ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਕਾਨੂੰਨ ਨੂੰ ਆਪਣੇ ਹੱਥ 'ਚ ਲੈਣ ਵਾਲੇ ਕਿਸੇ ਵੀ ਅਨਸਰ ਦੀ ਪੈਰਵੀ ਨਹੀਂ ਕਰਦੀ, ਪਰੰਤੂ ਜੇਕਰ ਕਾਨੂੰਨ-ਵਿਵਸਥਾ ਯਕੀਨੀ ਬਣਾਉਣ ਵਾਲਾ ਪੁਲਿਸ ਤੰਤਰ ਹੀ ਕਾਨੂੰਨ ਨੂੰ ਆਪਣੇ ਹੱਥ 'ਚ ਲੈ ਕੇ ਨਿਰਦੋਸ਼ੇ ਨੌਜਵਾਨਾਂ ਨੂੰ ਤੰਗ ਪਰੇਸ਼ਾਨ ਕਰੇਗਾ ਤਾਂ ਇਹ ਸਿੱਧਾ-ਸਿੱਧਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਆਮ ਆਦਮੀ ਪਾਰਟੀ ਇਸ ਵਿਰੁੱਧ ਹਰ ਪੱਧਰ 'ਤੇ ਅਵਾਜ਼ ਬੁਲੰਦ ਕਰੇਗੀ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਯੂਏਪੀਏ ਦੀ ਆੜ 'ਚ ਪੰਜਾਬ ਪੁਲਿਸ ਦੀਆਂ ਗਤੀਵਿਧੀਆਂ ਸ਼ੱਕ ਦੇ ਘੇਰੇ 'ਚ ਆ ਚੁੱਕੀਆਂ ਹਨ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੂੰ ਚਾਹੀਦਾ ਹੈ ਕਿ ਉਹ ਭੇਦਭਾਵ ਅਤੇ ਸਿਆਸੀ ਮੰਤਵ ਬਗੈਰ ਯੂਏਪੀਏ ਅਧੀਨ ਦਰਜ਼ ਹੋ ਰਹੇ ਮਾਮਲਿਆਂ ਦੀ ਬਾਰੀਕੀ ਨਾਲ ਖ਼ੁਦ ਛਾਣਬੀਣ ਕਰਨ ਅਤੇ ਯੂਏਪੀਏ ਕਾਨੂੰਨ ਤਹਿਤ ਦਰਜ਼ ਹੋਣ ਵਾਲੇ ਮਾਮਲਿਆਂ ਬਾਰੇ ਸੰਬੰਧਿਤ ਪੁਲਸ ਅਫ਼ਸਰਾਂ ਅਤੇ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਯਕੀਨੀ ਬਣਾਉਣ।

Published by:Ashish Sharma
First published:

Tags: AAP Punjab, Punjab politics