Home /News /punjab /

'ਜਲੰਧਰ ਲਈ ਸਰਕਾਰ ਨੇ 1,850 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਕੀਤੇ ਮਨਜ਼ੂਰ'

'ਜਲੰਧਰ ਲਈ ਸਰਕਾਰ ਨੇ 1,850 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਕੀਤੇ ਮਨਜ਼ੂਰ'

'ਜਲੰਧਰ ਲਈ ਸਰਕਾਰ ਨੇ 1850 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਕੀਤੇ ਮਨਜ਼ੂਰ'

'ਜਲੰਧਰ ਲਈ ਸਰਕਾਰ ਨੇ 1850 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਕੀਤੇ ਮਨਜ਼ੂਰ'

 • Share this:
  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਜਲੰਧਰ ਲਈ 1850 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 900 ਕਰੋੜ ਰੁਪਏ ਦੇ ਪ੍ਰੋਜੈਕਟਾਂ 'ਤੇ ਕੰਮ ਚੱਲ ਰਿਹਾ ਹੈ। ਕਰੀਬ 400 ਕਰੋਫ ਰੁਪਏ ਦੇ ਕਾਰਜਾਂ ਲਈ ਟੈਂਡਰ ਲਗ ਚੁੱਕੇ ਹਨ ਅਤੇ ਬਾਕੀ ਕਾਰਜਾਂ ਨੂੰ ਵੀ ਜਲਦੀ ਸ਼ੁਰੂ ਕਰਵਾਉਣ ਸਬੰਧੀ ਕਾਰਵਾਈ ਚੱਲ ਰਹੀ ਹੈ।

  ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨੇ ਮੰਗਲਵਾਰ ਨੂੰ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਲਈ 161 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਸ ਦੀ ਸ਼ੁਰੂਆਤ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪ੍ਰੋਜੈਕਟਸ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਵਾਉਣ ਲਈ ਮੁੱਖ ਮੰਤਰੀ ਦਫ਼ਤਰ ਤੋਂ ਇਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਵਿਕਾਸ ਪ੍ਰੋਜੈਕਟਸ ਦੇ ਪੂਰਾ ਹੋਣ 'ਤੇ ਜਲੰਧਰ ਦੀ ਨੁਹਾਰ ਬਦਲ ਜਾਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਇੱਛਾਵਾਂ ਮੁਤਾਬਕ ਸਹੂਲਤਾਂ ਮਿਲਣਗੀਆਂ।

  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਘਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ, ਸੜਕ-ਸੀਵਰੇਜ ਦਾ ਨੈੱਟਵਰਕ, ਵੇਸਟ ਡਿਸਪੋਜ਼ਲ, ਕਲੋਨੀਆਂ ਵਿੱਚ ਪਾਰਕਾਂ ਦੀ ਵਿਵਸਥਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਖੁਦ ਜਾਗਰੂਕ ਹੋ ਕੇ ਆਪਣੇ-ਆਪਣੇ ਖੇਤਰ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਸੋਸ਼ਲ ਆਡਿਟ ਕਰਨ। ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਵਿੱਚ ਅੱਜ 161 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

  ਇਨ੍ਹਾਂ ਵਿੱਚ 67-67 ਕਰੋਫ ਰੁਪਏ ਦੀ ਲਾਗਤ ਨਾਲ ਦੋ ਸੀਵਰੇਜ ਪ੍ਰੋਜੈਕਟ ਅਤੇ 26.31 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਦੋ ਸੜਕਾਂ ਸ਼ਾਮਿਲ ਹਨ। ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਸ ਨਾਲ ਇਸ ਖੇਤਰ ਦੀਆਂ ਕਈ ਵੱਡੀਆਂ ਸਮੱਸਿਆਵਾਂ ਹੱਲ ਹੋਣਗੀਆਂ ਅਤੇ ਇਹ ਇਲਾਕਾ ਵਿਕਾਸ ਦੇ ਮਾਮਲੇ ਵਿੱਚ ਮੋਹਰੀ ਹਲਕਿਆਂ ਵਿੱਚ ਸ਼ਾਮਿਲ ਹੋਵੇਗਾ। ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਨਿਗਮ ਦੀ ਹੱਦ ਵਿੱਚ ਸ਼ਾਮਿਲ ਹੋਏ 11 ਪਿੰਡਾਂ ਲਈ 67 ਕਰੋੜ ਰੁਪਏ ਦੀ ਲਾਗਤ ਨਾਲ 100.66 ਕਿਲੋਮੀਟਰ ਲੰਬੀ ਸੀਵਰੇਜ ਲਾਈਨ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਨਾ ਸਿਰਫ ਇਨ੍ਹਾਂ ਪਿੰਡਾਂ ਵਿੱਚ ਪਾਣੀ ਦੇ ਛੱਪੜ ਓਵਰਫਲੋਅ ਹੋਣ ਦੀ ਸਮੱਸਿਆ ਹੱਲ ਹੋਵੇਗੀ ਸਗੋਂ ਲੋਕਾਂ ਨੂੰ ਬਿਹਤਰੀਨ ਡਰੇਨੇਜ ਸਿਸਟਮ ਵੀ ਪ੍ਰਾਪਤ ਹੋਵੇਗਾ।

  ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਫੋਲੜੀਵਾਲ, ਸੁਭਾਨੀ, ਖਾਂਬਰਾ, ਅਲੀਪੁਰ, ਸੋਫੀਪੁਰ, ਰਹਿਮਾਨਪੁਰ, ਖੁਪਰੋਪੁਰ, ਨੰਗਰ ਕਰਾਰ ਖਾਂ, ਅਲਾਦੀਨਪੁਰ, ਦੀਪ ਨਗਰ ਅਤੇ ਸੰਸਾਰਪੁਰ ਦੇ 7300 ਘਰਾਂ ਨੂੰ ਸਿੱਧੇ ਤੌਰ 'ਤੇ ਲਾਭ ਪਹੁੰਚੇਗਾ ਅਤੇ ਉਨ੍ਹਾਂ ਦੀ ਵੱਡੀ ਸਮੱਸਿਆ ਹੱਲ ਹੋਵੇਗੀ। ਇਸੇ ਤਰ੍ਹਾਂ 67 ਕਰੋੜ ਰੁਪਏ ਦੀ ਲਾਗਤ ਨਾਲ ਅਰਬਨ ਇਸਟੇਟ ਤੋਂ ਜਮਸ਼ੇਰ ਡੇਅਰੀ ਕੰਪਲੈਕਸ ਤੱਕ ਗੜਾ ਰੋਡ ਡਰੇਨ ਨੂੰ ਕਵਰ ਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਡਰੇਨੇਜ ਸਿਸਟਮ ਨੂੰ ਬਿਹਤਰ ਕੀਤਾ ਜਾ ਸਕੇ। ਇਸ ਤੋਂ ਇਲਾਵਾ 24.18 ਕਰੋੜ ਰੁਪਏ ਦੀ ਲਾਗਤ ਨਾਲ ਅਰਬਨ ਇਸਟੇਟ ਤੋਂ ਪ੍ਰਤਾਪਪੁਰਾ ਤੱਕ 66 ਫੁਟੀ ਸੜਕ ਦੇ ਨਿਰਮਾਣ ਦਾ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ 2.13 ਕਰੋੜ ਰੁਪਏ ਦੀ ਲਾਗਤ ਨਾਲ ਅਲੀਪੁਰ ਤੋਂ ਖਾਂਬਰਾ ਤੱਕ ਸੜਕ ਬਣਾਈ ਜਾਵੇਗੀ, ਜਿਸ ਨਾਲ ਹਜ਼ਾਰਾਂ ਲੋਕਾਂ ਨੂੰ ਫਾਇਦਾ ਹੋਵੇਗਾ।

  ਸਮਾਗਮ ਵਿੱਚ ਸ਼ਾਹਕੋਟ ਹਲਕੇ ਤੋਂ ਵਿਧਾਇਕ ਹਰਦੇਵ ਸਿੰਘ ਸ਼ੇਰੋਂਵਾਲੀਆ, ਮੇਅਰ ਜਗਦੀਸ਼ ਰਾਜ ਰਾਜਾ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਏਕੇ ਸਿਨਹਾ ਅਤੇ ਸੈਕਟਰੀ ਅਜੋਏ ਸ਼ਰਮਾ, ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ, ਜੇਡੀਏ ਦੀ ਵਧੀਕ ਮੁੱਖ ਪ੍ਰਸ਼ਾਸਕ ਬਬੀਤਾ ਕਲੇਰ, ਏਡੀਸੀ ਵਿਸ਼ੇਸ਼ ਸਾਰੰਗਲ, ਏਡੀਸੀ ਜਸਬੀਰ ਸਿੰਘ, ਨਿਗਰ ਦੇ ਸਯੁੰਕਤ ਕਮਿਸ਼ਨਰ ਹਰਚਰਨ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।..... 66 ਫੁਟੀ ਰੋਡ ਵੱਲ ਸ਼ਹਿਰ ਦੇ ਵਿਸਥਾਰ ਨੂੰ ਦੇਖਦਿਆਂ ਯੋਜਨਾਬੰਦੀ ਦੀ ਲੋੜਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਜਿਸ ਤਰ੍ਹਾਂ ਸ਼ਹਿਰ 66 ਫੁਟੀ ਰੋਡ ਵੱਲ ਅੱਗੇ ਵਧਦਾ ਜਾ ਰਿਹਾ ਹੈ, ਉਸ ਹਿਸਾਬ ਨਾਲ ਅਗਲੇ 10-15 ਸਾਲਾਂ ਲਈ ਭਵਿੱਖ ਦੀ ਯੋਜਨਾਬੰਦੀ ਕਰਨ ਦੀ ਲੋੜ ਹੈ।

  ਉਨ੍ਹਾਂ ਸਥਾਨਕ ਅਧਿਕਾਰੀਆਂ ਨੂੰ ਇਥੇ ਲੋਕਾਂ ਦੀਆਂ ਜ਼ਰੂਰਤਾਂ ਅਤੇ ਹੋ ਰਹੇ ਵਿਸਥਾਰ ਦੇ ਮੁਤਾਬਕ ਯੋਜਨਾਵਾਂ ਬਣਾਉਣ ਲਈ ਕਿਹਾ। ਇਸ ਦੌਰਾਨ ਕੈਂਟ ਦੀ ਪੈਰੇਫਰੀ ਰੋਡ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਸਾਰੀ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਇਸ ਰੋਡ ਲਈ ਵਰਤੀ ਜਾਣ ਵਾਲੀ ਜ਼ਮੀਨ ਦੇ ਬਦਲੇ ਜ਼ਮੀਨ ਦੀ ਪੇਸ਼ਕਸ਼ ਵੀ ਕੀਤੀ ਜਾ ਚੁੱਕੀ ਗੈ। ਉਨ੍ਹਾਂ ਜਲਦੀ ਹੀ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਦੀ ਉਮੀਦ ਪ੍ਰਗਟ ਕੀਤੀ।
  Published by:Gurwinder Singh
  First published:

  Tags: Jalandhar, Punjab government

  ਅਗਲੀ ਖਬਰ