ਜਲੰਧਰ : WWE ਦੇ ਮਸ਼ਹੂਰ ਰੇਸਲਰ ਦਲੀਪ ਰਾਣਾ ਉਰਫ ਦ ਗ੍ਰੇਟ ਖਲੀ ਫਿਲੌਰ ਨੇੜੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨਾਲ ਉਲਝ ਗਏ। ਖਲੀ ਨਾਲ ਫੋਟੋ ਖਿਚਵਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਖਲੀ ਨੇ ਦੱਸਿਆ ਕਿ ਕਰਮਚਾਰੀ ਕਾਰ ਦੇ ਅੰਦਰ ਵੜ ਰਿਹਾ ਸੀ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਹ ਉਲਝਣ ਲੱਗ ਪਿਆ। ਖਲੀ ਜਲੰਧਰ ਤੋਂ ਕਰਨਾਲ ਜਾ ਰਿਹਾ ਸੀ।
ਇਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ 'ਚ ਖਲੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਟੋਲ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਕ ਕਰਮਚਾਰੀ ਨੇ ਉਨ੍ਹਾਂ ਨੂੰ ਆਈਡੀ ਕਾਰਡ ਦਿਖਾਉਣ ਲਈ ਕਿਹਾ। ਇਹ ਸੁਣ ਕੇ ਖਲੀ ਨੇ ਉਸ ਨੂੰ ਥੱਪੜ ਮਾਰ ਦਿੱਤਾ। ਜਿਸ ਤੋਂ ਬਾਅਦ ਟੋਲ ਕਰਮਚਾਰੀਆਂ ਨੇ ਖਲੀ ਦੀ ਕਾਰ ਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਖਲੀ ਨੇ ਗਲਤ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਦਿ ਗ੍ਰੇਟ ਖਲੀ ਮਸ਼ਹੂਰ ਰੇਸਲਿੰਗ ਮੁਕਾਬਲੇ WWE ਦੇ ਚੈਂਪੀਅਨ ਰਹਿ ਚੁੱਕੇ ਹਨ। ਖਲੀ ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਲ ਹੋ ਗਏ ਸਨ। ਹਾਲਾਂਕਿ ਉਨ੍ਹਾਂ ਨੇ ਚੋਣ ਨਹੀਂ ਲੜੀ ਸੀ। ਖਲੀ ਨੇ ਕਿਹਾ ਸੀ ਕਿ WWE ਵਿੱਚ ਬਹੁਤ ਨਾਮ ਅਤੇ ਪੈਸਾ ਹੈ ਪਰ ਉਹ ਦੇਸ਼ ਦੀ ਸੇਵਾ ਕਰਨ ਲਈ ਵਾਪਸ ਪਰਤਿਆ ਹੈ।
ਹੁਣ ਉਹ ਜਲੰਧਰ ਵਿੱਚ ਆਪਣੀ ਕਾਂਟੀਨੈਂਟਲ ਰੈਸਲਿੰਗ ਅਕੈਡਮੀ (CWE) ਚਲਾ ਰਿਹਾ ਹੈ। ਜਿੱਥੇ ਉਹ ਨਵੇਂ ਰੇਸਲਰਾਂ ਨੂੰ ਤਿਆਰ ਕਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jalandhar, The Great Khali, Toll Plaza, Viral video