ਪੰਜਾਬ ਕੈਬਨਿਟ ਨੇ 600 ਯੂਨਿਟ ਬਿਜਲੀ ਮੁਆਫ਼ੀ ਦੇਣ ਉਤੇ ਮੋਹਰ ਲਾ ਦਿੱਤੀ ਹੈ। ਉਧਰ, ਮੁਫ਼ਤ ਬਿਜਲੀ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਉਤੇ ਇਕ ਹੋਰ ਖੁਸ਼ਖਬਰੀ ਸਾਂਝੀ ਕੀਤੀ ਹੈ।
ਉਨ੍ਹਾਂ ਨੇ ਲਿਖਿਆ ਹੈ- 'ਬਿਜਲੀ ਗਰੰਟੀ ਸੰਬੰਧੀ ਬਹੁਤ ਵੱਡੀ ਖੁਸ਼ਖਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ ..1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ..ਜੁਲਾਈ-ਅਗਸਤ ਦਾ ਬਿਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ ..ਖੁਸ਼ਖਬਰੀ ਹੈ ਕਿ ਲੱਗਭੱਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆਵੇਗਾ ..ਜੋ ਕਹਿੰਦੇ ਹਾਂ ਉਹ ਪੂਰਾ ਕਰਦੇ ਹਾਂ....
ਬਿਜਲੀ ਗਰੰਟੀ ਸੰਬੰਧੀ ਬਹੁਤ ਵੱਡੀ ਖੁਸ਼ਖਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ ..1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ..ਜੁਲਾਈ-ਅਗਸਤ ਦਾ ਬਿਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ ..ਖੁਸ਼ਖਬਰੀ ਹੈ ਕਿ ਲੱਗਭੱਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆਵੇਗਾ ..ਜੋ ਕਹਿੰਦੇ ਹਾਂ ਓਹ ਪੂਰਾ ਕਰਦੇ ਹਾਂ..
— Bhagwant Mann (@BhagwantMann) July 16, 2022
ਇਸ ਤੋਂ ਪਹਿਲਾਂ ਮੁਫ਼ਤ ਬਿਜਲੀ ਉਤੇ CM ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਆਖਿਆ ਹੈ ਕਿ ਬਗੈਰ ਸ਼ਰਤ ਸਭ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿੱਲੋਵਾਟ ਦੀ ਸ਼ਰਤ ਲਾਈ ਗਈ ਸੀ ਪਰ ਹੁਣ ਇਹ ਸ਼ਰਤ ਅੜਿੱਕਾ ਨਹੀਂ ਬਣੇਗੀ।
ਮਾਨ ਨੇ ਆਖਿਆ ਹੈ ਕਿ ਹੁਣ ਕਿਲੋਵਾਟ ਦੀ ਕੋਈ ਸ਼ਰਤ ਨਹੀਂ ਹਨ। ਪ੍ਰਤੀ ਮਹੀਨਾ 300 ਯੂਨਿਟ ਤੇ ਹਰ ਬਿੱਲ (ਦੋ ਮਹੀਨਿਆਂ ਬਾਅਦ) ਉਤੇ 600 ਯੂਨਿਟ ਮੁਫਤ ਬਿਜਲੀ ਮਿਲੇਗੀ।
ਪਹਿਲਾਂ ਸ਼ਰਤ ਸੀ ਕਿ ਇਕ ਕਿਲੋਵਾਟ ਵਾਲੇ ਮੀਟਰ ਉਤੇ ਰਾਹਤ ਮਿਲੇਗੀ। ਪਰ ਹੁਣ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਅਜਿਹੀ ਕੋਈ ਸ਼ਰਤ ਨਹੀਂ ਹੋਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Electricity Bill