ਕੈਪਟਨ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਕਾਲਜਾਂ ਲਈ 550 ਅਸਾਮੀਆਂ ਨੂੰ ਮਨਜ਼ੂਰੀ

News18 Punjabi | News18 Punjab
Updated: February 18, 2020, 8:39 PM IST
share image
ਕੈਪਟਨ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਕਾਲਜਾਂ ਲਈ 550 ਅਸਾਮੀਆਂ ਨੂੰ ਮਨਜ਼ੂਰੀ

  • Share this:
  • Facebook share img
  • Twitter share img
  • Linkedin share img
ਪੰਜਾਬ ਮੰਤਰੀ ਮੰਡਲ ਨੇ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਦੇ ਕੰਮਕਾਜ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇਨ੍ਹਾਂ ਅਦਾਰਿਆਂ ਵਿੱਚ 550 ਅਸਾਮੀਆਂ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਨਵੀਆਂ ਅਸਾਮੀਆਂ ਵਿਚ ਤਕਨੀਕੀ ਪੈਰਾ ਮੈਡੀਕਲ ਦੀਆਂ 66, ਨਰਸਾਂ, ਟੈਕਨੀਸ਼ੀਅਨ ਅਤੇ ਚੌਥੇ ਦਰਜੇ ਦੇ ਕਰਮਚਾਰੀਆਂ ਦੀਆਂ 464 ਅਸਾਮੀਆਂ ਅਤੇ ਵੀਡੀਆਰਐਲ/ਐਮਆਰਯੂ ਲੈਬ ਪ੍ਰਾਜੈਕਟਾਂ ਦੀਆਂ 20 ਅਸਾਮੀਆਂ ਸ਼ਾਮਲ ਹੋਣਗੀਆਂ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਅਸਾਮੀਆਂ ਮੈਡੀਕਲ ਮਸ਼ੀਨਰੀ, ਉਪਕਰਣ ਅਤੇ ਬੁਨਿਆਦੀ ਢਾਂਚੇ ਦੀ ਵਰਤੋਂ ਵਿੱਚ ਸਹਾਈ ਹੋਣਗੀਆਂ ਅਤੇ ਸਟਾਫ ਦੀ ਘਾਟ ਨੂੰ ਵੀ ਪੂਰਾ ਕਰਨਗੀਆਂ ਜਿਸ ਨਾਲ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ।

ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਆਪਣੀ ਪੁਨਰ ਗਠਨ ਯੋਜਨਾ ਤਹਿਤ ਪਹਿਲਾਂ ਤੋਂ ਮਨਜ਼ੂਰਸੁਦਾ 9 ਅਸਾਮੀਆਂ ਨੂੰ ਪੁਨਰ-ਸੁਰਜੀਤ ਕਰਨ ਦੇ ਨਾਲ ਨਾਲ ਮੈਡੀਕਲ ਸਿੱਖਿਆ ਅਤੇ ਖੋਜ ਡਾਇਰੈਕਟੋਰੇਟ ਵਿਚ ਪੰਜ ਨਵੀਆਂ ਅਸਾਮੀਆਂ ਬਣਾਉਣ ਅਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਨਰਸਾਂ, ਟੈਕਨੀਸੀਅਨ ਅਤੇ ਚੌਥੇ ਦਰਜੇ ਦੇ ਕਰਮਚਾਰੀਆਂ ਦੀਆਂ 464 ਖਾਲੀ ਪਈਆਂ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਅਤੇ ਭਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਵਾਇਰਲ ਰਿਸਰਚ ਐਂਡ ਡਾਇਗਨੌਸਟਿਕ ਲੈਬਾਰਟਰੀ (ਵੀ.ਡੀ.ਆਰ.ਐਲ.)/ਮਲਟੀ-ਡਿਸਪਲੇਨਰੀ ਰਿਸਰਚ ਯੂਨਿਟ (ਐਮ.ਆਰ.ਯੂ.) ਦੀਆਂ 20 ਅਸਾਮੀਆਂ ਵੀ ਬਣਾਈਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਨਾਲ ਪ੍ਰਯੋਗਸ਼ਾਲਾ ਦੇ ਸਾਰੇ ਟੈਸਟ ਕਰਵਾਉਣ ਵਿੱਚ ਆਮ ਲੋਕਾਂ ਨੂੰ ਆਸਾਨੀ ਹੋਵੇਗੀ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਘੱਟੋ-ਘੱਟ ਲੋੜੀਂਦੀਆਂ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਮਿਲੇਗੀ ਜਿਸ ਨਾਲ ਇਨ੍ਹਾਂ ਸੰਸਥਾਵਾਂ ਨੂੰ ਖੋਜ-ਮੁਖੀ ਬਣਾਇਆ ਜਾ ਸਕੇਗਾ।
First published: February 18, 2020, 8:39 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading