ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਤੋਂ ਐਲਾਨਿਆ ਉਮੀਦਵਾਰ

News18 Punjab
Updated: April 13, 2019, 6:09 PM IST
share image
ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਤੋਂ ਐਲਾਨਿਆ ਉਮੀਦਵਾਰ

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਮਹੇਸ਼ ਇੰਦਰ ਗਰੇਵਾਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸੁਖਬੀਰ ਬਾਦਲ ਨੇ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਗਰੇਵਾਲ ਦਾ ਲੁਧਿਆਣਾ ਤੋਂ ਉਮੀਦਵਾਰ ਦਾ ਐਲਾਨ ਕੀਤਾ ਹੈ।

ਅਕਾਲੀ ਦਲ ਵੱਲੋਂ ਬੀਜੇਪੀ ਨਾਲ ਗੱਠਜੋੜ ਤਹਿਤ ਹੁਣ ਆਪਣੇ ਹਿੱਸੇ ਦੀਆਂ ਦੋ ਸੀਟਾਂ ਐਲਾਣਨੀਆਂ ਹੀ ਬਾਕੀ ਰਹਿ ਗਈਆਂ ਹਨ। ਅਕਾਲੀ ਦਲ ਹੁਣ ਤੱਕ ਆਪਣੇ ਅੱਠ ਉਮੀਦਵਾਰ ਐਲਾਨ ਚੁੱਕਿਆ ਹੈ, ਜਦਕਿ ਬੀਜੇਪੀ ਨੇ ਆਪਣੇ ਹਿੱਸੇ ਦਾ ਕੋਈ ਵੀ ਉਮੀਦਵਾਰ ਨਹੀਂ ਐਲਾਨਿਆ ਹੈ। ਅਕਾਲੀ ਦਲ ਵੱਲੋਂ ਐਲਾਨੇ ਉਮੀਦਵਾਰ ਵਿਚ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ, ਜਲੰਧਰ (ਰਾਖਵਾਂ) ਤੋਂ ਚਰਨਜੀਤ ਸਿੰਘ ਅਟਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ, ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਦਰਬਾਰਾ ਸਿੰਘ ਗੁਰੂ, ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ, ਫ਼ਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਤੇ ਲੁਧਿਆਣਾ ਤੋਂ ਮਹੇਸ਼ ਇੰਦਰ ਗਰੇਵਾਲ ਸ਼ਾਮਲ ਹਨ।
First published: April 13, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading