ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਗਾਇਕ ਅਨਮੋਲ ਗਗਨ ਮਾਨ ਅਤੇ ਕ੍ਰਿਕਟਰ ਹਰਭਜਨ ਸਿੰਘ ਸਮੇਤ 20 ਵਿਅਕਤੀਆਂ ਦੇ ਨਾਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ‘ਸਟਾਰ ਪ੍ਰਚਾਰਕਾਂ’ ਵਜੋਂ ਸ਼ਾਮਲ ਕੀਤੇ ਗਏ ਹਨ।
ਇਨ੍ਹਾਂ 20 ਵਿਅਕਤੀਆਂ ਦੀ ਸੂਚੀ ਚੋਣ ਕਮਿਸ਼ਨ ਨੂੰ ਸੌਂਪ ਦਿੱਤੀ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਪਹਿਲੀ ਵਾਰ ਗੁਜਰਾਤ ਦੀਆਂ 188 ਵਿਧਾਨ ਸਭਾ ਸੀਟਾਂ ਉਤੇ ਚੋਣ ਲੜਨ ਜਾ ਰਹੀ ਹੈ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਉਹ ਇਸ ਵਾਰ ਸਭ ਤੋਂ ਵੱਧ ਸੀਟਾਂ ਜਿੱਤ ਰਹੀ ਹੈ।
‘ਆਪ’ ਦੀ ਮਹਿਲਾ ਆਗੂ ਤੇ ਪੰਜਾਬ ਦੀ ਵਿਧਾਇਕਾ ਬਲਜਿੰਦਰ ਕੌਰ ਅਤੇ ਕੌਮੀ ਕੌਂਸਲ ਮੈਂਬਰ ਰਾਕੇਸ਼ ਹੀਰਾਪਾਰਾ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ।
'ਆਪ' ਦੇ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਗੁਜਰਾਤ ਤੋਂ ਗਡਵੀ, ਪਾਰਟੀ ਦੇ ਸੂਬਾ ਪ੍ਰਧਾਨ ਗੋਪਾਲ ਇਟਾਲੀਆ, ਜਨਰਲ ਸਕੱਤਰ ਮਨੋਜ ਸੋਰਾਠੀਆ, ਹਾਲ ਹੀ 'ਚ ਪਾਰਟੀ 'ਚ ਸ਼ਾਮਲ ਹੋਏ ਪਾਟੀਦਾਰ ਆਗੂ ਅਲਪੇਸ਼ ਕਠਿਰੀਆ ਅਤੇ ਨੌਜਵਾਨ ਆਗੂ ਯੁਵਰਾਜ ਸਿੰਘ ਜਡੇਜਾ ਸ਼ਾਮਲ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Anmol Gagan Mann, Gujarat