ਮੋਗਾ ਦੇ ਕਸਬਾ ਬਧਨੀ ਕਲਾਂ ਦੇ ਪਿੰਡ ਦੌਧਰ ’ਚ ਸਰਪੰਚ ਦੇ ਗਨਮੈਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਪਰਮਿੰਦਰ ਸਿੰਘ ਇਕ ਸਾਲ ਤੋਂ ਸਰਪੰਚ ਦਾ ਗਨਮੈਨ ਸੀ ਅਤੇ ਦੇਰ ਸ਼ਾਮ ਉਸਨੇ ਸਰਪੰਚ ਦੀ ਗੱਡੀ ਚ ਹੀ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਫਿਲਹਾਲ ਖੁਦਕੁਸ਼ੀ ਕਰ ਲੈਣ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਚਲ ਪਾਇਆ। ਖੈਰ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Suicide