ਗੁਰਦਾਸਪੁਰ ਦੇ ਹਲਕਾ ਕਾਦੀਆਂ ਵਿੱਚ ਪੈਂਦੇ ਪਿੰਡ ਧਾਰੀਵਾਲ ਥਿੰਦ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਝਾੜੀਆਂ ਵਿੱਚ 22 ਸਾਲਾਂ ਨੌਜਵਾਨ ਦੀ ਸਿਰ ਕੱਟੀ ਲਾਸ਼ ਬਰਾਮਦ ਹੋਈ। ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਜਾਣਕਾਰੀ ਮੁਤਾਬਕ ਮ੍ਰਿਤਕ ਸੰਦੀਪ ਸਿੰਘ ਜੋ ਚੀਮਾ ਪਿੰਡ ਦਾ ਰਹਿਣ ਵਾਲਾ ਸੀ ਤੇ 18 ਜਨਵਰੀ ਨੂੰ ਘਰ ਤੋਂ ਬਾਹਰ ਕਿਸੇ ਕੰਮ ਲਈ ਗਿਆ ਸੀ ਪਰ ਘਰ ਵਾਪਿਸ ਨਹੀਂ ਆਇਆ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਆਲੇ ਦੁਆਲੇ ਦੇ ਇਲਾਕੇ ਵਿੱਚ ਕਾਫੀ ਖੋਜ ਕੀਤੀ ਪਰ ਸੰਦੀਪ ਦਾ ਕੁੱਝ ਪਤਾ ਨਹੀਂ ਲੱਗਿਆ ਤੇ ਅੱਜ ਉਸਦੀ ਸਿਰ ਕੱਟੀ ਲਾਸ਼ ਪਿੰਡ ਧਾਰੀਵਾਲ ਵਿਖੇ ਝਾੜੀਆਂ ਵਿੱਚ ਮਿਲੀ। ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਸੰਦੀਪ ਦਾ ਕਤਲ ਹੋਇਆ ਹੈ ਤੇ ਇਸ ਤੇ ਕਾਰਵਾਈ ਹੋਣੀ ਚਾਹੀਦੀ ਹੈ।
ਇਸ ਬਾਰੇ ਡੀਐਸਪੀ ਵਰਿੰਦਰਪ੍ਰੀਤ ਸਿੰਘ ਦਾ ਕਹਿਣਾ ਸੀ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਕੇਸ ਦਰਜ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।