ਗੁਰਦਾਸਪੁਰ: ਪੰਜਾਬ ਦੇ ਵੱਖ-ਵੱਖ ਸੂਬਿਆਂ 'ਚ ਭਾਰੀ ਬਰਸਾਤ ਹੋਣ ਕਾਰਣ ਕਈ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਸਰਹੱਦੀ ਜ਼ਿਲ੍ਹਿਆਂ 'ਚ ਵੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਮੀਂਹ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ, ਪਠਾਨਕੋਟ ਤੇ ਰਾਵੀ ਕੰਢੇ ਰਹਿਣ ਵਾਲੇ ਲੋਕਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਲਗਾਤਾਰ ਮੀਂਹ ਪਹਿਨ ਨਾਲ ਦਰਿਆਵਾਂ 'ਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ। ਇਸਦੇ ਨਾਲ ਹੀ ਗੁਰਦਾਸਪੁਰ 'ਚ BSF ਦੀ ਪੋਸਟ ਪਾਣੀ 'ਚ ਡੁੱਬ ਗਈ ਹੈ। ਉਥੇ ਹੀ ਪਠਾਨਕੋਟ ਦੇ ਬਮਿਆਲ ਬਾਰਡਰ 'ਤੇ ਵੀ ਹਾਲਾਤ ਖ਼ਰਾਬ ਹਨ। ਬਾਰਡਰ 'ਤੇ ਰਹਿਣ ਵਾਲੇ ਗੁੱਜਰਾਂ ਦੇ ਟਿਕਾਣਿਆਂ ਨੂੰ ਵੀ ਕਾਫ਼ੀ ਨੁਕਸਾਨ ਪੁੱਜਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।