Home /punjab /

Dairy Farm: ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਸਿਖਲਾਈ ਕੋਰਸ 20 ਜੂਨ 2022 ਤੋਂ ਸ਼ੁਰੂ

Dairy Farm: ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਸਿਖਲਾਈ ਕੋਰਸ 20 ਜੂਨ 2022 ਤੋਂ ਸ਼ੁਰੂ

ਡੇਅਰੀ ਫਾਰਮ ਦਾ ਦ੍ਰਿਸ਼  

ਡੇਅਰੀ ਫਾਰਮ ਦਾ ਦ੍ਰਿਸ਼  

ਗੁਰਦਾਸਪੁਰ: ਕੈਬਨਿਟ ਮੰਤਰੀ ਪਸ਼ੂ ਪਾਲਣ (Animal husbandry), ਮੱਛੀ ਪਾਲਣ (Fisheries)ਅਤੇ ਡੇਅਰੀ ਵਿਕਾਸ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਪੇਂਡੂ ਬੇਰੁਜ਼ਗਾਰ (Unemployment) ਨੌਜਵਾਨ ਜੋ ਡੇਅਰੀ ਦਾ ਧੰਦਾ ਸ਼ੁਰੂ ਕਰਨਾ ਚਾਹੁੰਦੇ ਹਨ। ਡੇਅਰੀ ਸਿਖਲਾਈ ਕੋਰਸ (Dairy training course) ਲਈ ਅਰਜ਼ੀਆਂ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ ਓ.ਬੀ., ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਮਿਤੀ 17/06/2022 ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਹੋਰ ਪੜ੍ਹੋ ...
  • Share this:

ਜਤਿਨ ਸ਼ਰਮਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਕਸ਼ਮੀਰ ਸਿੰਘ ਗੁਰਾਇਆ ਨੇ ਦੱਸਿਆ ਕਿ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਸਿਖਲਾਈ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ 20 ਜੂਨ, 2022 ਤੋਂ 2 ਹਫ਼ਤਿਆਂ ਤੱਕ ਕੀਤੀ ਗਈ ਹੈ।

ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ (Rural Areas) ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ ,ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਮਿਤੀ 17 ਜੂਨ 2022 ਤੱਕ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੌਨ ਨੰ: 01874—220163 'ਤੇ ਸੰਪਰਕ ਕੀਤਾ ਜਾਵੇ ।

Published by:rupinderkaursab
First published:

Tags: Gurdaspur, Punjab