Home /punjab /

Independence Day: ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਕੀਤੀ ਮੀਟਿੰਗ 

Independence Day: ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਕੀਤੀ ਮੀਟਿੰਗ 

ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਗਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੀ ਤਸਵੀਰ

ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਗਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੀ ਤਸਵੀਰ

ਗੁਰਦਾਸਪੁਰ: ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ,ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ (Independence Day) ਮਨਾਉਣ ਸਬੰਧੀ ਮੀਟਿੰਗ ਕੀਤੀ ਗਈ ਤੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਇਸ ਮੌਕੇ ਡਾ. ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਦਾਸਪੁਰ ਵੀ ਮੌਜੂਦ ਸਨ।

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ

    ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਦਾ ਸਮਾਗਮ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ(ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਉਨਾਂ ਸੈਨਿਕ ਵੈਲਫੇਅਰ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਵਿਖੇ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦਾਂ ਨੂੰ ਸਮਰਪਿਤ ਗੈਲਰੀ ਸਥਾਪਤ ਕੀਤੀ ਜਾਵੇ ਤਾਂ ਜੋ ਸਮਾਗਮ ਵਿਚ ਸ਼ਿਰਕਤ ਕਰਨ ਵਾਲੀ ਹਰ ਸ਼ਖਸ਼ੀਅਤ ਵਲੋਂ ਸਟੇਡੀਅਮ ਵਿਚ ਦਾਖਲ ਹੋਣ ਤੋਂ ਪਹਿਲਾਂ ਸ਼ਹੀਦਾਂ ਨੂੰ ਸਿਜਦਾ ਕੀਤਾ ਜਾ ਸਕੇ ਨਾਲ ਹੀ ਉਨਾਂ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਸ਼ਹੀਦਾਂ ਨੂੰ ਸਮਰਪਿਤ ਗੇਟ ਬਣਾਉਣ ਦੀ ਹਦਾਇਤ ਵੀ ਕੀਤੀ।

    ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਵਾਰ 15 ਅਗਸਤ ਨੂੰ ਸਨਮਾਨਿਤ ਕੀਤੇ ਜਾਣ ਵਾਲੀਆਂ ਸ਼ਖਸੀਅਤਾਂ, ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਦਾ ਕੋਈ ਵੀ ਵਸਨੀਕ, ਜਿਸ ਨੇ ਕਿਸੇ ਖੇਤਰ ਵਿਚ ਕੋਈ ਖਾਸ ਉਪਲੱਬਧੀ ਹਾਸਲ ਕੀਤੀ ਹੋਵੇ, ਉਹ ਵੀ ਅਪਲਾਈ ਕਰ ਸਕੇਗਾ। ਇਹ ਫਾਰਮ 23 ਜੁਲਾਈ ਤੋਂ ਵੈਬਸਾਈਟ ਉੱਪਰ ਅਪਲੋਡ ਹੋਵੇਗਾ ਤੇ 6 ਅਗਸਤ 2022 ਤੱਕ ਫਾਰਮ ਭਰ ਕੇ ਅਪਲਾਈ ਕੀਤਾ ਜਾ ਸਕਦਾ ਹੈ।

    ਇਸ ਮੌਕੇ ਉਨਾਂ ਨਗਰ ਕੌਂਸਲ ਗੁਰਦਾਸਪੁਰ ਅਤੇ ਪੀ.ਡਬਲਿਊ.ਡੀ ਵਿਭਾਗ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੀ ਸਾਫ-ਸਫਾਈ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਨੂੰ ਸੱਭਿਆਚਾਰਕ ਸਮਾਗਮ ਦੀਆਂ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪਾਵਰਕਾਮ, ਮੰਡੀ ਬੋਰਡ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਸਿਹਤ ਵਿਭਾਗ, ਪਬਲਿਕ ਹੈਲਥ, ਸਿਹਤ, ਬਾਗਬਾਨੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਸਮਾਗਮ ਤੋਂ ਪਹਿਲਾਂ-ਪਹਿਲਾਂ ਤਿਆਰੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਪਰੇਡ ਸਬੰਧੀ ਹਦਾਇਤਾਂ ਜਾਰੀ ਕੀਤੀਆਂ।
    Published by:rupinderkaursab
    First published:

    Tags: Gurdaspur, Punjab

    ਅਗਲੀ ਖਬਰ