ਜਤਿਨ ਸ਼ਰਮਾ
ਗੁਰਦਾਸਪੁਰ---ਆਮ ਆਦਮੀ ਪਾਰਟੀ (Aam Aadmi Party) ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ (Punjab) ਦੇ ਨੌਜਵਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਇਹ ਵਾਅਦੇ ਖੋਖਲੇ ਸਾਬਤ ਹੁੰਦੇ ਨਜ਼ਰ ਆ ਰਹੇ ਹਨ।ਗੁਰਦਾਸਪੁਰ (Gurdaspur) ਦੇ ਪਿੰਡ ਬੰਗੋਆਣੀ ਦੀ ਵਸਨੀਕ ਮਨਪ੍ਰੀਤ ਕੌਰ, ਜੋ ਕਿ ਐਮ.ਐਸ.ਸੀ. (M.sc) ਅਤੇ ਬੀ.ਐਸ.ਸੀ. (B.sc) ਦੀ ਪੜ੍ਹਾਈ ਦੇ ਬਾਵਜੂਦ ਆਪਣੀ ਮਾਂ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਝੋਨਾ (Paddy Crop) ਲਾਉਣ ਲਈ ਮਜਬੂਰ ਹੈ।
ਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਚਾਰ ਭੈਣ-ਭਰਾ ਸਨ ਪਰ ਹੁਣ ਉਹ ਅਤੇ ਉਸਦੀ ਛੋਟੀ ਭੈਣ ਅਤੇ ਉਸਦੀ ਮਾਂ ਹੀ ਘਰ ਵਿੱਚ ਰਹਿੰਦੇ ਹਨ, ਮੇਰੀ ਮਾਂ ਦਾ ਇਹ ਸੁਪਨਾ ਸੀ ਕਿ ਉਸਦੇ ਬੱਚੇ ਪੜ੍ਹ-ਲਿਖ ਕੇ ਚੰਗੇ ਅਹੁਦੇ 'ਤੇ ਪਹੁੰਚ ਕੇ ਸਰਕਾਰੀ ਨੌਕਰੀ ਪ੍ਰਾਪਤ ਕਰਨ। ਇਸ ਸੁਪਨੇ ਨੂੰ ਪੂਰਾ ਕਰਨ ਲਈ ਉਸ ਦਾ ਭਰਾ ਵੀ ਦਿਨ-ਰਾਤ ਭਾਰਤੀਆਂ ਫੌਜ (Indian Army) ਵਿਚ ਭਰਤੀ ਹੋਣ ਦੀ ਤਿਆਰੀ ਕਰ ਰਿਹਾ ਸੀ ਅਤੇ ਇਕ ਦਿਨ ਜੱਦ ਉਹ ਦੌੜ ਲਗਾਉਣ ਦੇ ਲਈ ਗਿਆ ਤਾਂ ਦਿਲ ਦਾ ਦੌਰਾ (Heart Attack) ਪੈਣ ਕਾਰਨ ਉਸ ਦੀ ਮੌਤ ਹੋ ਗਈ ਅਤੇ ਕੁਝ ਮਹੀਨਿਆਂ ਬਾਅਦ ਉਸ ਦੇ ਪਿਤਾ ਦੀ ਵੀ ਇਸੇ ਦੁੱਖ ਵਿਚ ਮੌਤ ਹੋ ਗਈ।
ਉਸ ਨੇ ਦੱਸਿਆ ਕਿ ਫਿਰ ਘਰ ਦੀ ਸਾਰੀ ਜ਼ਿੰਮੇਵਾਰੀ ਉਸ 'ਤੇ ਆ ਪਈ। ਇੰਨਾ ਪੜ੍ਹਿਆ-ਲਿਖਿਆ ਹੋਣ ਦੇ ਬਾਵਜੂਦ ਉਸ ਨੂੰ ਨੌਕਰੀ ਨਹੀਂ ਮਿਲੀ, ਉਸ ਨੇ ਕਈ ਥਾਵਾਂ 'ਤੇ ਨੌਕਰੀ ਲਈ ਅਪਲਾਈ ਕੀਤਾ, ਪਰ ਪੈਸੇ ਨਾ ਹੋਣ ਕਾਰਨ ਉਸ ਨੂੰ ਕਿਤੇ ਵੀ ਨੌਕਰੀ ਨਹੀਂ ਮਿਲ ਸਕੀ, ਅਤੇ ਅੱਜ ਉਹ ਆਪਣੀ ਮਾਂ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਝੋਨਾ ਲਗਾ ਕੇ ਆਪਣਾ ਪਰਿਵਾਰ ਦਾ ਗੁਜ਼ਾਰਾ ਚਲਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰਾਂ ਜੋ ਲੋਕਾਂ ਨਾਲ ਸਿਰਫ਼ ਵਾਅਦੇ ਕਰਦੀਆਂ ਹਨ, ਉਨ੍ਹਾਂ ਨੂੰ ਸੁਪਨੇ ਦਿਖਾਉਂਦੀਆਂ ਹਨ ਪਰ ਉਨ੍ਹਾਂ ਨੂੰ ਕੋਈ ਪੂਰਾ ਨਹੀਂ ਕਰਦਾ, ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਵੀ ਨੌਜਵਾਨਾਂ ਨੂੰ ਸੁਪਨੇ ਦਿਖਾਏ ਸਨ ਪਰ ਪੂਰੇ ਨਹੀਂ ਕੀਤੇ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdaspur, Punjab