Home /punjab /

ਝੋਨੇ ਦੀ ਸਿੱਧੀ ਬਿਜਾਈ ਨਾਲ 5000 ਰੁਪਏ ਦੀ ਬਚਤ ਅਤੇ ਝਾੜ ਵਿੱਚ ਵੀ ਹੁੰਦਾ ਹੈ ਵਾਧਾ: ਖੇਤੀਬਾੜੀ ਮਾਹਿਰ

ਝੋਨੇ ਦੀ ਸਿੱਧੀ ਬਿਜਾਈ ਨਾਲ 5000 ਰੁਪਏ ਦੀ ਬਚਤ ਅਤੇ ਝਾੜ ਵਿੱਚ ਵੀ ਹੁੰਦਾ ਹੈ ਵਾਧਾ: ਖੇਤੀਬਾੜੀ ਮਾਹਿਰ

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕ ਕਰਦੇ ਹੋਏ ਡੀ.ਸੀ. ਗੁਰਦਾਸਪੁਰ 

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕ ਕਰਦੇ ਹੋਏ ਡੀ.ਸੀ. ਗੁਰਦਾਸਪੁਰ 

ਗੁਰਦਾਸਪੁਰ: ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਜਾਗਰੂਕ ਕੀਤੇ ਜਾਣ ਦਾ ਕਿਸਾਨਾਂ ਵਲੋ ਭਰਵਾਂ ਹਾਂ ਪੱਖੀ ਹੁੰਗਾਰਾ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋ ਤੜਕਸਾਰ ਪਿੰਡਾਂ ਦੀਆਂ ਸੱਥਾਂ ਵਿਚ ਜਾ ਕੇ ਪਿੰਡ ਵਾਸੀਆਂ ਨਾਲ ਕੀਤੀਆਂ ਜਾ ਰਹੀਆਂ ਬੈਠਕਾਂ ਤਹਿਤ ਅੱਜ ਬਾਬਾ ਸ੍ਰੀ ਚੰਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗਾਹਲੜੀ ਦੇ ਨੇੜਲੇ ਪਿੰਡ ਚਿੱਟੀ ਵਿਖੇ ਕਿਸਾਨ ਜਾਗਰੂਕਤਾ ਸਿਖਲਾਈ ਕੈਂਪ ਲਗਾਇਆ ਗਿਆ।

ਹੋਰ ਪੜ੍ਹੋ ...
  • Share this:
    ਜਤਿਨ ਸ਼ਰਮਾ

    ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਮੋਜੂਦਗੀ ਵਿਚ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵਲੋ ਕਿਸਾਨਾਂ ਦੇ ਝੋਨੇ ਦੀ ਸਿੱਧੀ ਬਿਜਾਈ ਨਾ ਕਰਨ ਦੇ ਤੌਖਲੇ ਦੂਰ ਕੀਤੇ ਤੇ ਪੂਰੀ ਤਸੱਲੀ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਵਿਧੀ ਤੇ ਸਿੱਧੀ ਬਿਜਾਈ ਕਰਨ ਦੇ ਕੀ-ਕੀ ਲਾਭ ਹਨ, ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਰਣਧੀਰ ਠਾਕੁਰ ਖੇਤੀਬਾੜੀ ਅਫਸਰ, ਡਾ ਗੁਰਦੇਵ ਸਿੰਘ, ਸਰਪੰਚ ਕੁਲਵਿੰਦਰ ਸਿੰਘ,ਵਾਹਲਾ ਜੀ, ਬਿਕਰਮਜੀਤ ਸਿੰਘ ਸੀਡੀਪੀਓ ਸਮੇਤ ਪਿੰਡਵਾਸੀ ਮੋਜੂਦ ਸਨ।

    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਖੇਤੀ ਦੀਆਂ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਿੰਡਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਜਾਗਰੂਕ ਕਰਨ ਅਤੇ ਕਿਸਾਨਾਂ ਦੇ ਮਨਾਂ ਵਿਚ ਜੋ ਸ਼ੰਕੇ ਹਨ, ਉਹ ਦੂਰ ਕੀਤੇ ਜਾਣ।

    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਮਾਹਿਰ ਦੱਸਦੇ ਹਨ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 5000 ਰੁਪਏ ਤੱਕ ਲੇਬਰ ਬੱਚਦੀ ਹੈ, ਦਵਾਈਆਂ ਘੱਟ ਲੱਗਦੀਆਂ ਹਨ, ਝਾੜ ਵੱਧਦਾ ਹੈ, ਪਾਣੀ ਬੱਚਦਾ ਅਤੇ ਅਗਲੀ ਬੀਜੀ ਜਾਣ ਵਾਲੀ ਫਸਲ ਦਾ ਝਾੜ ਵੀ ਵੱਧਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਇਸ ਲਈ ਕਿਸਾਨ ਸਮੇਂ ਦੀ ਮੁੱਖ ਲੋੜ ਨੂੰ ਸਮਝਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਅਤੇ ਜੇਕਰ ਉਨਾਂ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।

    ਇਸ ਮੌਕੇ ਕਿਸਾਨਾਂ/ਲੋਕਾਂ ਵਲੋ ਗੰਨੇ ਦੀ ਬਕਾਇਆ ਰਾਸ਼ੀ, ਬੁਢਾਪਾ ਪੈਨਸ਼ਨ, ਅੰਗਹੀਣ ਸਰਟੀਫਿਕੇਟ ਤੇ ਕੱਚੇ ਕੋਠਿਆਂ ਆਦਿ ਸਬੰਧੀ ਮੁਸ਼ਕਿਲਾਂ ਦੱਸੀਆਂ , ਜਿਨਾਂ ਨੂੰ ਹੱਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਵਲੋ ਭਰੋਸਾ ਦਿੱਤਾ ਗਿਆ।
    Published by:rupinderkaursab
    First published:

    Tags: Agriculture, Farmer, Gurdaspur, Punjab

    ਅਗਲੀ ਖਬਰ