ਜਤਿਨ ਸ਼ਰਮਾ
ਗੁਰਦਾਸਪੁਰ: ਸਾਲ 2018-19 ਦੌਰਾਨ ਬੇ-ਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਨੇ ਅੱਜਨੀ ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ ਦੇ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਤਹਿਸੀਲਦਾਰ ਨੇ ਦੱਸਿਆ ਕਿ ਆਪਣੇ ਵਾਅਦੇ ਦੇ ਮੁਤਾਬਿਕ ਮਾਲ ਵਿਭਾਗ ਦੀ ਹੜਤਾਲ ਖਤਮ ਹੁੰਦੇ ਹੀ ਉਨ੍ਹਾਂ ਨੇ ਬੈਂਕ ਨੂੰ ਚਿਠੀ ਜਾਰੀ ਕਰਕੇ ਖਰਾਬੇ ਦੀ ਲਗਭਗ 6 ਕਰੋੜ ਤੋਂ ਜ਼ਿਆਦਾ ਦੀ ਰਕਮ ਕਿਸਾਨਾਂ ਦੇ ਖਾਤੇ ਵਿਚ ਟਰਾਂਸਫਰ ਕਰਨ ਦੀ ਹਿਦਾਇਤ ਕੀਤੀ ਹੈ। ਜਿਸਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ।
ਇਸ ਮੌਕੇ ਇਕੱਠਾ ਹੋਏ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਨਾਇਬ ਤਹਿਸੀਲਦਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮੁਆਵਜ਼ੇ ਦੀ ਰਕਮ ਉਨ੍ਹਾਂ ਦੇ ਖਾਤੇ ਵਿਚ ਆ ਚੁੱਕੀ ਨੇ ਅਤੇ ਮਾਲ ਵਿਭਾਗ ਦੀ ਹੜ੍ਹਤਾਲ ਖਤਮ ਹੁੰਦੇ ਹੀ ਉਹ ਰਕਮ ਕਿਸਾਨਾਂ ਦੇ ਖਾਤੇ ਵਿਚ ਟਰਾਂਸਫਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਅੱਜ ਨਾਇਬ ਤਹਿਸੀਲਦਾਰ ਨੇ ਬੈਂਕ ਨੂੰ ਜਾਰੀ ਕੀਤੀ ਚਿਠੀ ਤੇ ਲਿਸਟ ਦਸਦੇ ਹੋਏ ਇਹ ਭਰੋਸਾ ਦਿੱਤਾ ਹੈ ਕਿ ਕਿਸਾਨਾਂ ਦੇ ਖਾਤੇ ਵਿਚ ਮੁਆਵਜ਼ੇ ਦੀ ਰਕਮ ਜੋ ਤਕਰੀਬਨ 6 ਕਰੋੜ ਤੋਂ ਉੱਪਰ ਦੀ ਬਣਦੀ ਹੈ ਉਹ ਟਰਾਂਸਫਰ ਹੋਣੀ ਸ਼ੁਰੂ ਹੋ ਜਾਵੇਗੀ ਅਤੇ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਜਲਦ ਮੁਆਵਜ਼ੇ ਦੀ ਰਕਮ ਉਨ੍ਹਾਂ ਨੂੰ ਮਿਲ ਜਾਵੇਗੀ।
ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਹੜ੍ਹਤਾਲ ਖਤਮ ਤੋਂ ਬਾਅਦ ਅੱਜ ਚਾਰਜ ਸੰਭਾਲਦੇ ਹੀ ਉਨ੍ਹਾਂ ਵਲੋਂ ਕਿਸਾਨਾਂ ਦੇ ਖਾਤੇ ਵਿਚ ਮੁਆਵਜ਼ੇ ਦੀ ਰਕਮ ਟਰਾਂਸਫਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਹਫਤੇ ਦੱਸ ਦਿਨਾ ਅੰਦਰ ਸਾਰੀ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural, Farmer, Gurdaspur